August 17, 2026

Justice News

ਅਵਾਮ ਦੀ ਆਵਾਜ਼

”ਬੇਟੀ ਬਚਾਓ ਬੇਟੀ ਪੜ੍ਹਾਓ’ ਸਕੀਮ ਤਹਿਤ ਲਗਾਤਾਰ ਦੂਜੇ ਦਿਨ ਪਿੰਡ ਡੇਅਰੀਵਾਲ ਕਿਰਨ ਵਿਖੇ ਸਿਹਤ, ਸਫ਼ਾਈ ਅਤੇ ਰੋਜ਼ਗਾਰ ਕੈਂਪ ਲੱਗਾ

ਰਣਜੀਤ ਸਿੰਘ ਮਸੌਣ
ਗੁਰਦਾਸਪੁਰ,
ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਪਿੰਡ ਡੇਹਰੀਵਾਲ ਕਿਰਨ ਵਿਖੇ ਬਲਾਕ ਪੱਧਰ ‘ਤੇ ਅੱਜ ਲਗਾਤਾਰ ਦੂਜੇ ਦਿਨ ਔਰਤਾਂ ਲਈ ਸਿਹਤ, ਸਫ਼ਾਈ ਰੋਜ਼ਗਾਰ/ਜਾਗਰੂਕਤਾਂ ਕੈਂਪ ਲਗਾਇਆ ਗਿਆ। ਇਸ ਕੈਂਪ ਵਿੱਚ ਅਦਿੱਤਿਆ ਸ਼ਰਮਾ ਐਸ.ਡੀ.ਐਮ, ਰੋਜ਼ਗਾਰ ਅਫ਼ਸਰ ਪ੍ਰਸ਼ੋਤਮ ਸਿੰਘ, ਸ੍ਰੀਮਤੀ ਜਸਮੀਤ ਕੌਰ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਗੁਰਦਾਸਪੁਰ, ਬਾਲ ਵਿਕਾਸ ਪ੍ਰੋਜੈਕਟ ਅਫ਼ਸਰ ਸ੍ਰੀਮਤੀ ਹਰਜੀਤ ਵਾਲੀਆਂ ਕਲਾਨੋਰ ਅਤੇ ਪਰਮਜੀਤ ਕੌਰ ਐਸਐਮਓ ਕਲਾਨੌਰ ਵਿਸ਼ੇਸ ਤੌਰ ‘ਤੇ ਪਹੁੰਚੇ।ਇਸ ਮੌਕੇ ਉਨ੍ਹਾਂ ਵੱਲੋਂ ਵੱਖ-ਵੱਖ ਵਿਭਾਗਾਂ ਵੱਲੋ ਲਗਾਏ ਗਏ ਸਟਾਲਾਂ ਦਾ ਦੌਰਾ ਵੀ ਕੀਤਾ ਗਿਆ। ਐੱਸ.ਡੀ.ਐਮ ਨੇ ਕਿਹਾ ਕਿ ਔਰਤਾਂ ਦੀ ਸਿਹਤ ਨੂੰ ਤੰਦਰੁਸਤ ਰੱਖਣ ਲਈ ਅਤੇ ਰੋਜ਼ਗਾਰ ਦੇ ਮੌਕੇ ਦੇਣ ਲਈ ਬਹੁਤ ਵਧੀਆ ਉਪਰਾਲੇ ਕੀਤੇ ਗਏ ਹਨ ਅਤੇ ਇਸ ਨਾਲ ਔਰਤਾਂ ਨੂੰ ਰੁਜ਼ਗਾਰ ਦੇ ਵੱਡੇ ਮੌਕੇ ਮੁਹੱਈਆ ਹੋਏ ਹਨ।
ਇਸ ਮੌਕੇ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਸ੍ਰੀਮਤੀ ਜਸਮੀਤ ਕੌਰ ਨੇ ਦੱਸਿਆ ਕਿ ਰੋਜ਼ਗਾਰ ਦਫ਼ਤਰ ਵੱਲੋ ਵਿਸ਼ੇਸ ਤੌਰ ‘ਤੇ ਵੱਖ-ਵੱਖ ਕੰਪਨੀਆਂ ਨੂੰ ਬੁਲਾ ਕੇ ਲੜਕੀਆਂ ਨੂੰ ਰੋਜ਼ਗਾਰ ਦੇ ਮੌਕੇ ਪ੍ਰਦਾਨ ਕੀਤੇ ਗਏ ਹਨ। ਇਸ ਮੌਕੇ ਸਿਹਤ ਵਿਭਾਗ ਵੱਲੋਂ ਸਿਹਤ ਜਾਂਚ ਕੈਪ ਲਾਇਆ ਗਿਆ, ਜਿਸ ਵਿੱਚ ਮਹਿਲਾਵਾਂ ਦੀ ਸਿਹਤ ਦੀ ਜਾਂਚ ਕੀਤੀ ਗਈ। ਇਸ ਤੋਂ ਇਲਾਵਾ ਵੱਖ-ਵੱਖ ਸਵੈ-ਸਹਾਇਤਾ ਸਮੂਹਾਂ ਵੱਲੋਂ ਰੋਜ਼ਗਾਰ ਦੇਣ ਦਾ ਆਯੋਜਿਨ ਕੀਤਾ ਗਿਆ।ਇਸ ਮੌਕੇ ਸੈਲਫ ਹੈਲਪ ਗਰੁੱਪ ਵੱਲੋਂ ਹੱਥੀ ਬਣਾਈਆਂ ਗਈਆਂ ਵਸਤਾਂ ਦੀ ਖ਼ਰੀਦਦਾਰੀ ਵੀ ਕੀਤੀ ਗਈ। ਇਸ ਮੌਕੇ ਸਰਪੰਚ ਗੁਰਮੀਤ ਕੌਰ, ਡੇਹਰੀਵਾਲ ਕਿਰਨ, ਸ੍ਰੀ ਸੁਨੀਲ ਜੋਸੀ, ਚਾਇਲਡ ਪ੍ਰੋਟੈਕਸ਼ਨ ਅਫ਼ਸਰ, ਰਾਜਵਿੰਦਰ ਕੌਰ, ਸੁਪਰਵਾਇਜਰ, ਜਤਿੰਦਰ ਸਿੰਘ ਹੈਪੀ ਅਤੇ ਕਰਮਚਾਰੀ ਆਦਿ ਹਾਜ਼ਰ ਸਨ।

Leave a Reply

Your email address will not be published. Required fields are marked *

Copyright © All rights reserved. | Newsphere by AF themes.