ਸਾਬਕਾ ਮੰਤਰੀ ਪੰਜਾਬ ਮਲਕੀਤ ਸਿੰਘ ਸਿੱਧੂ ਦੀ ਯਾਦ ਵਿੱਚ ਅੱਜ ਮੋਗਾ ਵਿਖੇ 26 ਵੇਂ ਚੈਂਪੀਅਨ ਟਰਾਫੀ ਹਾਕੀ ਟੂਰਨਾਮੈਂਟ ਦੀ ਸ਼ੁਰੂਆਤ ਅਰੁਨ ਸੇਖਰੀ ਡਿਵੀਜਨਲ ਕਮਿਸ਼ਨਰ ਫਿਰੋਜਪੁਰ ਤੇ ਡਿਪਟੀ ਕਮਿਸ਼ਨਰ ਸਾਗਰ ਸੇਤੀਆ ਨੇ ਕੀਤੀ  ਮੁੱਖ ਮਹਿਮਾਨ ਵਜੋਂ ਸ਼ਿਰਕਤ


ਮੋਗਾ

(   ਮਨਪ੍ਰੀਤ ਸਿੰਘ/ ਗੁਰਜੀਤ ਸੰਧੂ )

 ਭੂਪਿੰਦਰਾ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਮੋਗਾ ਦੀ ਗਰਾਊਡ ਵਿਚ ਸਪੋਰਟਸ ਅਤੇ ਸ਼ੋਸਲ ਵੈਲਫੇਅਰ ਸੁਸਾਇਟੀ ਵੱਲੋਂ ਸਾਬਕਾ ਮੰਤਰੀ ਪੰਜਾਬ ਮਲਕੀਤ ਸਿੰਘ ਸਿੱਧੂ ਦੀ ਯਾਦ ਵਿੱਚ ਤਿੰਨ ਰੋਜ਼ਾ 26ਵਾਂ ਚੈਂਪੀਅਨ ਟਰਾਫੀ ਹਾਕੀ ਟੂਰਨਾਮੈਂਟ ਆਯੋਜਿਤ ਕੀਤਾ ਗਿਆ। ਇਸ ਟੂਰਨਾਮੈਂਟ ਵਿਚ ਸ਼੍ਰੀ ਅਰੁਨ ਸੇਖਰੀ ਡਿਵੀਜਨਲ ਕਮਿਸ਼ਨਰ ਫਿਰੋਜਪੁਰ, ਡਿਪਟੀ ਕਮਿਸ਼ਨਰ ਮੋਗਾ ਸ਼੍ਰੀ ਸਾਗਰ ਸੇਤੀਆ, ਸ੍ਰ. ਜਸਪਿੰਦਰ ਸਿੰਘ ਵਧੀਕ ਡਿਪਟੀ ਕਮਿਸ਼ਰ (ਜ) ਮੋਗਾ ਨੇ ਮੁੱਖ ਮਹਿਮਾਨ ਵੱਜੋਂ ਸ਼ਿਰਕਤ ਕੀਤੀ। ਉਹਨਾਂ ਸਵਰਗੀ ਮਲਕੀਤ ਸਿੰਘ ਸਿੱਧੂ ਦੀ ਫੋਟੋ ਤੇ ਫੁੱਲ ਅਰਪਿਤ ਕਰਕੇ ਸਰਧਾਜਲੀ ਭੇਂਟ ਕੀਤੀ। ਉਹਨਾਂ ਹਾਕੀ ਗਰਾਊਡ ਵਿਚ ਟੀਮਾਂ ਨਾਲ ਜਾਣ ਪਹਿਚਾਣ ਕਰਨ ਉਪਰੰਤ ਮੈਚ ਅਰੰਭ ਕਰਨ ਲਈ ਅਸ਼ੀਰਵਾਦ ਦਿੱਤਾ। ਇਸ ਮੌਕੇ ਉਹਨਾਂ ਨਾਲ ਐਸ.ਡੀ.ਐਮ. ਧਰਮਕੋਟ ਸ਼੍ਰੀ ਹਿਤੇਸ਼ਵੀਰ ਗੁਪਤਾ, ਐਸ.ਡੀ.ਐਮ. ਬਾਘਾਪੁਰਾਣਾ ਸ੍ਰ. ਸਾਰੰਗਪ੍ਰੀਤ ਸਿੰਘ ਔਜਲਾ, ਮੁੱਖ ਮੰਤਰੀ ਫੀਲਡ ਅਫ਼ਸਰ ਸ਼੍ਰੀ ਗਗਨਦੀਪ ਸਿੰਘ ਵੀ ਹਾਜਰ ਸਨ।
ਸ਼੍ਰੀ ਅਰੁਨ ਸੇਖਰੀ ਡਿਵੀਜਨਲ ਕਮਿਸ਼ਨਰ ਫਿਰੋਜਪੁਰ ਨੇ  ਸੁਸਾਇਟੀ  ਦੇ ਇਸ ਵੱਡੇ ਉਪਰਾਲੇ ਦੀ ਸ਼ਲਾਘਾ ਕਰਦਿਆਂ ਖਿਡਾਰੀਆਂ ਨੂੰ ਖੇਡ ਭਾਵਨਾ ਨਾਲ ਖੇਡਣ ਲਈ ਪ੍ਰੇਰਣਾ ਦਿੱਤੀ। ਉਹਨਾਂ ਨੌਜਵਾਨ ਪੀੜ੍ਹੀ ਨੂੰ  ਨਸ਼ਿਆਂ  ਤੋ ਦੂਰ ਰਹਿਣ ਦੀ ਪ੍ਰੇਰਨਾ ਕਰਦਿਆਂ ਕਿਹਾ ਖੇਡਾਂ ਲਈ ਵਧੇਰੇ ਉਪਰਾਲੇ ਕਰਨੇ ਜਰੂਰੀ ਹਨ।   ਉਹਨਾਂ ਖਿਡਾਰੀਆਂ ਨੂੰ ਕਿਹਾ ਕਿ ਖੇਡਾਂ ਨਾਲ ਜੁੜੇ ਰਹਿਣ ਕਿਉਂਕਿ ਖੇਡਾਂ ਨਾਲ ਮਨੁੱਖ ਦਾ ਸਰੀਰਿਕ ਅਤੇ ਮਾਨਸਿਕ ਵਿਕਾਸ ਹੁੰਦਾ ਹੈ।
ਡਿਪਟੀ ਕਮਿਸ਼ਨਰ ਮੋਗਾ ਸ਼੍ਰੀ ਸਾਗਰ ਸੇਤੀਆ ਨੇ ਇਸ ਟੂਰਨਾਮੈਟ ਵਿਚ ਸ਼ਾਮਲ ਹੋ ਕੇ ਖਿਡਾਰੀਆਂ ਦੀ ਹੌਸਲਾ ਅਫਜਾਈ ਕੀਤੀ ਅਤੇ ਪ੍ਰਬੰਧਕਾਂ ਦੀ ਸ਼ਲਾਘਾ ਕੀਤੀ।ਉਹਨਾਂ ਕਿਹਾ ਕਿ ਸ ਮਲਕੀਤ ਸਿੰਘ ਸਿੱਧੂ ਅਗਾਂਹਵਧੂ ਸੋਚ ਮਾਲਕ ਸਨ ਉਹਨਾਂ ਬਾਘਾਪੁਰਾਣੇ ਹਲਕੇ ਦੇ ਵਿਕਾਸ ਲਈ ਤਨਦੇਹੀ ਨਾਲ ਕੰਮ ਕੀਤਾ।ਉਹਨਾਂ ਕਿਹਾ ਕਿ ਹੁਣ ਉਹਨਾਂ ਦੇ ਸਪੁੱਤਰ ਸ ਬੇਅੰਤ ਸਿੱਘ ਸਿੱਧੂ ਬਤੌਰ ਐਸ.ਡੀ.ਐਮ. ਸ ਮਲਕੀਤ ਸਿੰਘ ਸਿੱਧੂ ਦੀ ਸੋਚ ਤੇ ਪਹਿਰਾ ਦੇ ਰਹੇ ਹਨ।

                ਐਸ.ਡੀ.ਐਮ. ਬੇਅੰਤ ਸਿੰਘ ਸਿਧੂ ਨੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿ ਕੇ ਖੇਡਾਂ ਨਾਲ ਹੀ ਜੁੜੇ ਰਹਿਣ ਲਈ ਪ੍ਰੇਰਿਤ ਕੀਤਾ। ਉਹਨਾਂ ਕਿਹਾ ਕਿ ਪੰਜਾਬ ਦੀ ਨੌਜਵਾਨੀ ਹਮੇਸ਼ਾ ਖੇਡ ਮੈਦਾਨਾਂ ਨਾਲ ਜੁੜੀ ਰਹੇ। ਉਹਨਾਂ ਕਿਹਾ ਕਿ ਖਿਡਾਰੀ ਖੇਡ ਭਾਵਨਾ ਨਾਲ ਖੇਡ ਵਿੱਚ ਹਿੱਸਾ ਲੈਣ ਅਤੇ ਦ੍ਰਿੜ ਮਿਹਨਤ ਨਾਲ ਆਪਣੇ ਮਾਤਾ ਪਿਤਾ, ਆਪਣੇ ਪਿੰਡ ਅਤੇ ਪੰਜਾਬ ਦਾ ਨਾਮ ਰੌਸ਼ਨ ਕਰਨ।
ਚੇਅਰਮੈਨ ਅਤੇ ਨੈਸਲੇ ਐਡਵਾਈਜਰ ਜਸਪਾਲ ਸਿੰਘ ਸਿੱਧੂ ਨੇ ਗੱਲਬਾਤ ਕਰਦੇ ਦਸਿਆ ਕਿ ਹਾਕੀ ਟੂਰਨਾਮੈਂਟ ਵਿੱਚ ਪੰਜਾਬ ਵਿਚੋ  ਲੜਕਿਆਂ ਦੀਆਂ 10 ਅਤੇ ਲੜਕੀਆਂ ਦੀਆਂ 6 ਟੀਮਾਂ ਭਾਗ ਲੈ ਰਹੀਆਂ ਹਨ। ਅੱਜ ਦੇ ਮੈਚਾਂ ਵਿੱਚ ਮੋਗਾ ਅਤੇ ਲੁਧਿਆਣਾ ਦੀਆਂ ਟੀਮਾਂ ਵਿੱਚੋਂ 01 ਗੋਲ ਤੇ ਮੋਗਾ ਟੀਮ ਜੇਤੂ ਰਹੀ। ਫਰੀਦਕੋਟ ਅਤੇ ਸ਼੍ਰੀ ਮੁਕਤਸਰ ਸਾਹੀਬ ਦੇ ਮੈਚ ਵਿੱਚ 5-1 ਤੇ ਸ਼੍ਰੀ ਮੁਕਤਸਰ ਸਾਹਿਬ ਦੀ ਟੀਮ ਜੇਤੂ ਰਹੀ।  ਇਸ ਤੋਂ ਇਲਾਵਾ ਫਿਰੋਜਪੁਰ ਅਤੇ ਸੰਗਰੂਰ, ਰਾਮਪੁਰ ਅਕੈਡਮੀ ਅਤੇ ਬਠਿੰਡਾ ਦੀਆਂ ਟੀਮਾਂ ਦਾ ਵੀ ਮੈਚ ਕਰਵਾਇਆ ਗਿਆ।  ਖਿਡਾਰੀਆਂ ਵਿੱਚ ਟੂਰਨਾਮੈਂਟ ਨੂੰ ਲੈ ਕੇ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ।

             ਇਸ ਮੌਕੇ ਚੀਫ ਗੁਰਚਰਨ ਸਿੰਘ ਗਿੱਲ ਐਡਵਾਈਜਰ, ਪਰਮਜੀਤ ਸਿੰਘ ਸੰਧੂ ਪ੍ਰਧਾਨ, ਇੰਜੀਨੀਅਰ ਵਿਕਰਮਜੀਤ ਸਿੰਘ ਸਿੱਧੂ (ਐਮ.ਬੀ.ਏ.) ਔਰਗੇਨਾਈਜਰ, ਓਮ ਪ੍ਰਕਾਸ਼ ਸ਼ਰਮਾ ਜਨਰਲ ਸੈਕਟਰੀ, ਪ੍ਰਿੰਸੀਪਲ ਕੁਲਵੰਤ ਸਿੰਘ ਕਲਸੀ, ਜੇ ਪੀ ਸਿੰਘ ਖੰਨਾ, ਖੁਸ਼ਵਿੰਦਰਪਾਲ ਸਿੰਘ ਗਿੱਲ ਐਡਵੋਕੇਟ, ਬਰਿੰਦਰ ਤੂਰ, ਭੁਪਿੰਦਰ ਬਰਾੜ, ਡਾ ਹਰਤੇਜ ਬਰਾੜ, ਅਵਤਾਰ ਸਿੰਘ ਹੇਅਰ (ਰਿਟ ਡੀ.ਏ.), ਰਵੀ ਨੈਸਲੇ, ਪਰਮਜੀਤ ਸਿੰਘ ਡਾਲਾ, ਬਲਬੀਰ ਸਿੰਘ ਤੂਰ, ਜਸਬੀਰ ਸਿੰਘ ਤੂਰ, ਜਸਕਰਨ ਸਿੰਘ ਭੋਡੀਪੁਰਾ ਆਦਿ ਵੀ ਹਾਜਰ ਸਨ।

Leave a Reply

Your email address will not be published.


*


HACK LINKS - TO BUY WRITE IN TELEGRAM - @TomasAnderson777 Hacked Links Hacked Links Hacked Links Hacked Links Hacked Links Hacked Links betorspin plataforma betorspin login na betorspin hi88 new88 789bet 777PUB Даркнет alibaba66 1xbet 1xbet plinko Tigrinho Interwin