ਮੋਗਾ
( ਮਨਪ੍ਰੀਤ ਸਿੰਘ/ਗੁਰਜੀਤ ਸੰਧੂ )
ਜ਼ਿਲ੍ਹਾ ਪ੍ਰਸ਼ਾਸ਼ਨ ਮੋਗਾ ਅਤੇ ਸਮਾਜਿਕ ਸੁਰੱਖਿਆ ਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਦੀ ਪਹਿਲਕਦਮੀ ਉੱਤੇ ਕੇਂਦਰੀ ਸਮਾਜਿਕ ਨਿਆਂ ਅਤੇ ਸਸ਼ਕਤੀਕਰਨ ਮੰਤਰਾਲੇ ਅਧੀਨ ਕੰਮ ਕਰ ਰਹੇ ਕੇਂਦਰ ਅਲਿਮਕੋ (ਆਰਟੀਫਿਸ਼ਲ ਲਿੰਬਜ਼ ਮੈਨੁਫੈਕਚਰਿੰਗ ਕਾਰਪੋਰੇਸ਼ਨ ਆਫ ਇੰਡੀਆ ਐਗਜਿਲਰੀ ਪ੍ਰੋਡਕਸ਼ਨ ਸੈਂਟਰ) ਵੱਲੋਂ ਜਨਰਲ ਇਨਸੋਰੇਸ਼ਨ ਕਾਰਪੋਰੇਸ਼ਨ ਆਫ ਇੰਡੀਆ (GIC) ਦੇ ਸੀ.ਐਸ.ਆਰ. ਪ੍ਰੋਗਰਾਮ ਅਧੀਨ ਸੀਨੀਅਰ ਸਿਟੀਜ਼ਨਾਂ ਨੂੰ ਮੁਫ਼ਤ ਸਹਾਇਕ ਸਮੱਗਰੀ ਮੁਹੱਈਆ ਕਰਵਾਉਣ ਲਈ ਜ਼ਿਲ੍ਹਾ ਮੋਗਾ ਵਿੱਚ 04 ਅਸਿਸਮੈਂਟ ਕੈਂਪਾਂ ਦਾ ਸਫਲਤਾਪੂਰਵਕ ਆਯੋਜਨ ਕੀਤਾ ਜਾ ਚੁੱਕਾ ਹੈ। ਪਹਿਲਾ ਕੈਂਪ ਭੁਪਿੰਦਰਾ ਖਾਲਸਾ ਸਕੂਲ ਵਿਖੇ 6 ਜਨਵਰੀ ਨੂੰ, ਦੂਸਰਾ ਕੈਂਪ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਾਘਾਪੁਰਾਣਾ ਵਿਖੇ 7 ਜਨਵਰੀ ਨੂੰ, ਤੀਸਰਾ ਕੈਂਪ ਅਗਰਵਾਲ ਸਭਾ ਨਿਹਾਲ ਸਿੰਘ ਵਾਲਾ ਵਿਖੇ 8 ਜਨਵਰੀ ਨੂੰ ਅਤੇ ਚੌਥਾ ਕੈਂਪ ਨਗਰ ਕੌਂਸਲ ਧਰਮਕੋਟ ਵਿਖੇ 9 ਜਨਵਰੀ ਨੂੰ ਆਯੋਜਿਤ ਕੀਤਾ ਗਿਆ।
ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਮੋਗਾ ਸ਼੍ਰੀ ਸਾਗਰ ਸੇਤੀਆ ਨੇ ਦੱਸਿਆ ਕਿ ਇਹਨਾਂ ਚਾਰੋਂ ਕੈਂਪਾਂ ਵਿੱਚ 305 ਸੀਨੀਅਰ ਸਿਟੀਜਨਾਂ ਵੱਲੋਂ ਵੱਖ ਵੱਖ ਸਹਾਇਕ ਸਮੱਗਰੀ ਲਈ ਮਾਹਿਰ ਡਾਕਟਰਾਂ ਵੱਲੋਂ ਅਸਿਸਮੈਂਟ ਕੀਤੀ ਗਈ। ਇਹਨਾਂ ਸੀਨੀਅਰ ਸਿਟੀਜਨਾਂ ਨੂੰ 32.51 ਲੱਖ ਤੋਂ ਵਧੇਰੇ ਦੀ ਲਾਗਤ ਵਾਲੇ 1745 ਸਹਾਇਕ ਉਪਰਕਰਨ ਜਿਹਨਾਂ ਵਿੱਚ ਵੀਹਲ ਚੇਅਰ, ਕਮੋਡ ਵਾਲੀ ਕੁਰਸੀ, ਕੰਨਾਂ ਦੀ ਮਸ਼ੀਨ, ਫਹੁੜੀਆਂ, ਛੜੀ, ਸਰਵਾਈਕਲ ਕਾਲਰ,ਬੈਕ ਬੈਲਟ, ਸੁਪੋਰਟ ਬੈਲਟ , ਗੋਡਿਆਂ ਦੇ ਕੈਪ ਸ਼ਾਮਿਲ ਹਨ ਮੁਫਤ ਦਿੱਤੇ ਜਾਣਗੇ। ਇਸ ਕੈਂਪ ਵਿੱਚ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫਸਰ, ਮੋਗਾ ਅਤੇ ਸੀ.ਡੀ.ਪੀ.ਓ., ਨਗਰ ਕੌਂਸਲ ਧਰਮਕੋਟ, ਲਾਇਨਜ਼ ਕਲੱਬ ਨਿਹਾਲ ਸਿੰਘ ਵਾਲਾ ਤੇ ਐਨ.ਜੀ.ਓ.ਜ ਦਾ ਵਿਸ਼ੇਸ਼ ਯੋਗਦਾਨ ਰਿਹਾ।
Leave a Reply