August 17, 2026

Justice News

ਅਵਾਮ ਦੀ ਆਵਾਜ਼

ਪੀ.ਐਚ.ਸੀ ਘੜੂੰਆਂ ਵਿੱਚ ‘ਧੀਆਂ ਦੀ ਲੋਹੜੀ’ ਸਮਾਰੋਹ — ਲੋਹੜੀ ਦੇ ਤਿਉਹਾਰ ਦੌਰਾਨ ਨਵੀਂ ਮਾਵਾਂ ਨੂੰ ਕੰਬਲ ਵੰਡੇ ਗਏ

ਖਰੜ

( ਪੱਤਰ ਪ੍ਰੇਰਕ   )

ਪੰਜਾਬ ਸਰਕਾਰ ਅਤੇ ਸਿਹਤ ਮੰਤਰੀ ਡਾਕਟਰ ਬਲਬੀਰ ਸਿੰਘ ਦੀਆਂ ਅਗਵਾਈ ਵਿੱਚ ਰਾਜ ਭਰ ਦੇ ਸਿਹਤ ਸੰਸਥਾਵਾਂ ਵਿੱਚ ਲੋਕ-ਸੰਸਕ੍ਰਿਤੀ ਨਾਲ ਜੁੜੇ ਸਮਾਰੋਹ ਸਤਿਕਾਰ ਸਮੇਤ ਮਨਾਏ ਜਾ ਰਹੇ ਹਨ। ਇਸ ਕੜੀ ਵਿੱਚ ਪੰਜਾਬ ਦੇ ਸਿਹਤ ਵਿਭਾਗ ਵੱਲੋਂ ਮਹਿਲਾਵਾਂ ਦੀ ਭਲਾਈ, ਸੁਰੱਖਿਆ ਅਤੇ ਜਾਗਰੂਕਤਾ ਉੱਤੇ ਖ਼ਾਸ ਧਿਆਨ ਦਿੱਤਾ ਜਾ ਰਿਹਾ ਹੈ। ਜ਼ਿਲ੍ਹਾ ਮੋਹਾਲੀ ਦੀ ਸਿਵਲ ਸਰਜਨ ਡਾ. ਸੰਗੀਤਾ ਜੈਨ ਅਤੇ ਸੀਨੀਅਰ ਮੈਡੀਕਲ ਅਫ਼ਸਰ ਡਾ. ਪ੍ਰੀਤ ਮੋਹਨ ਸਿੰਘ ਖੁਰਾਣਾ ਦੀ ਰਹਿਨੁਮਾਈ ਹੇਠ ਪੀ.ਐਚ.ਸੀ ਘੜੂੰਆਂ ਵਿੱਚ ‘ਧੀਆਂ ਦੀ ਲੋਹੜੀ’ ਥੀਮ ਤਹਿਤ ਵਿਸ਼ੇਸ਼ ਪ੍ਰੋਗਰਾਮ ਲੋਹੜੀ ਦੇ ਤਿਉਹਾਰ ਦੌਰਾਨ ਆਯੋਜਿਤ ਕੀਤਾ ਗਿਆ।

ਇਸ ਸਮਾਗਮ ਵਿੱਚ ਮੈਡੀਕਲ ਅਫ਼ਸਰ ਡਾ.ਸਰੋਜ, ਡਾ.ਪਰਮਿੰਦਰ ਭੱਟੀ, ਡਾ.ਰਾਹੁਲ, ਡਾ.ਅਮਨ ਸਮੇਤ ਹੋਰ ਮੈਡੀਕਲ ਅਤੇ ਪੈਰਾ ਮੈਡੀਕਲ ਸਟਾਫ ਮੌਜੂਦ ਰਿਹਾ। ਲੋਹੜੀ ਦੇ ਤਿਉਹਾਰ ਨੂੰ ਧੀਆਂ ਦੇ ਸਨਮਾਨ ਨੂੰ ਸਮਰਪਿਤ ਕਰਦੇ ਹੋਏ ਸਮਾਜ ਵਿਚ ਬੇਟੀਆਂ ਦੀ ਮਹੱਤਾ, ਉਨ੍ਹਾਂ ਦੀ ਸਿਹਤ ਅਤੇ ਸੁਰੱਖਿਆ ਬਾਰੇ ਜਾਗਰੂਕਤਾ ਫੈਲਾਈ ਗਈ। ਇਸ ਮੌਕੇ ਨਵੀਂ ਮਾਵਾਂ ਨੂੰ ਤੋਹਫੇ ਵਜੋਂ ਕੰਬਲ ਵੀ ਵੰਡੇ ਗਏ, ਜਿਸ ਨਾਲ ਸਮਾਗਮ ਦੀ ਗਰਿਮਾ ਹੋਰ ਵਧ ਗਈ।

ਮੌਕੇ ’ਤੇ ਸੀਨੀਅਰ ਮੈਡੀਕਲ ਅਫ਼ਸਰ ਡਾ. ਪ੍ਰੀਤ ਮੋਹਨ ਸਿੰਘ ਖੁਰਾਣਾ ਨੇ ਕਿਹਾ ਕਿ ਲੋਹੜੀ ਸਾਡੇ ਸਭਿਆਚਾਰ ਦਾ ਮਹੱਤਵਪੂਰਨ ਹਿੱਸਾ ਹੈ ਅਤੇ ਇਸਨੂੰ ‘ਧੀਆਂ ਦੀ ਲੋਹੜੀ’ ਵਜੋਂ ਮਨਾਉਂਦੇ ਹੋਏ ਅਸੀਂ ਸਮਾਜ ਨੂੰ ਇਹ ਸੁਨੇਹਾ ਦੇ ਰਹੇ ਹਾਂ ਕਿ ਧੀਆਂ ਸਿਰਫ਼ ਪਰਿਵਾਰ ਦੀ ਖੁਸ਼ੀ ਨਹੀਂ, ਸਗੋਂ ਦੇਸ਼ ਦੀ ਮਾਣ ਹਨ। ਮਹਿਲਾਵਾਂ ਦੀ ਸਿਹਤ, ਸੁਰੱਖਿਆ ਅਤੇ ਸਨਮਾਨ ਨੂੰ ਤਰਜੀਹ ਦੇਣਾ ਸਾਡਾ ਨੈਤਿਕ ਫਰਜ਼ ਹੈ।

ਉਨ੍ਹਾਂ ਨੇ ਅੱਗੇ ਕਿਹਾ ਕਿ ਨਵੀਂ ਮਾਵਾਂ ਦੀ ਸਿਹਤ ਅਤੇ ਦੇਖਭਾਲ ਲਈ ਪੀ.ਐਚ.ਸੀ ਪੱਧਰ ਤੇ ਕਈ ਸਿਹਤ ਸੇਵਾਵਾਂ ਉਪਲਬਧ ਹਨ, ਅਤੇ ਇਸ ਤਰ੍ਹਾਂ ਦੇ ਸਮਾਗਮ ਜਾਗਰੂਕਤਾ ਵਧਾਉਣ ਵਿੱਚ ਮਦਦਗਾਰ ਸਾਬਤ ਹੁੰਦੇ ਹਨ।

ਇਸ ਪ੍ਰੋਗਰਾਮ ਦੌਰਾਨ ਸਟਾਫ ਵੱਲੋਂ ਮਹਿਲਾਵਾਂ ਦੀ ਸਿਹਤ, ਪੋਸ਼ਣ ਅਤੇ ਸਿਹਤ ਵਿਭਾਗ ਦੀਆਂ ਸਰਕਾਰੀ ਯੋਜਨਾਵਾਂ ਬਾਰੇ ਵੀ ਜਾਣਕਾਰੀ ਦਿੱਤੀ ਗਈ।

Leave a Reply

Your email address will not be published. Required fields are marked *

Copyright © All rights reserved. | Newsphere by AF themes.