ਲੁਧਿਆਣਾ
(ਜਸਟਿਸ ਨਿਊਜ਼ )
ਡੀਸੀਐਮ ਯੰਗ ਐਂਟਰਪ੍ਰਿਨਿਊਰਜ਼ ਸਕੂਲ ਦੀ ਤੀਜੀ ਕਲਾਸ ਦੇ ਵਿਦਿਆਰਥੀ ਤਕਸ਼ਿਲ ਜੈਨ ਨੇ 63ਵੀਂ ਨੇਸ਼ਨਲ ਰੋਲਰ ਸਕੇਟਿੰਗ ਚੈਂਪੀਅਨਸ਼ਿਪ ਵਿੱਚ ਸਿਲਵਰ ਮੈਡਲ ਜਿੱਤ ਕੇ ਸਕੂਲ, ਪਰਿਵਾਰ ਅਤੇ ਸ਼ਹਿਰ ਦਾ ਨਾਮ ਰੌਸ਼ਨ ਕੀਤਾ ਹੈ। ਇਹ ਰਾਸ਼ਟਰੀ ਪੱਧਰੀ ਮੁਕਾਬਲਾ ਆਂਧ੍ਰ ਪ੍ਰਦੇਸ਼ ਦੇ ਵਿਸਾਖਾਪਟਨਮ ਵਿੱਚ ਕਰਵਾਇਆ ਗਿਆ ਸੀ।
ਇਸ ਮੁਕਾਬਲੇ ਵਿੱਚ ਦੇਸ਼ ਭਰ ਦੇ 20 ਤੋਂ ਵੱਧ ਰਾਜਾਂ ਤੋਂ 1600 ਤੋਂ ਜ਼ਿਆਦਾ ਖਿਡਾਰੀਆਂ ਨੇ ਭਾਗ ਲਿਆ। ਕੜੀ ਮੁਕਾਬਲੇਬਾਜ਼ੀ ਦੇ ਬਾਵਜੂਦ ਤਕਸ਼ਿਲ ਜੈਨ ਨੇ ਆਪਣੇ ਸ਼ਾਨਦਾਰ ਪ੍ਰਦਰਸ਼ਨ, ਮਿਹਨਤ ਅਤੇ ਲਗਨ ਨਾਲ ਇਹ ਉਪਲਬਧੀ ਹਾਸਲ ਕੀਤੀ।
ਸਕੂਲ ਦੀ ਪ੍ਰਿੰਸੀਪਲ ਮੀਨੂ ਚੋਪੜਾ ਨੇ ਤਕਸ਼ਿਲ ਨੂੰ ਇਸ ਸ਼ਾਨਦਾਰ ਕਾਮਯਾਬੀ ਲਈ ਵਧਾਈ ਦਿੱਤੀ ਅਤੇ ਕਿਹਾ ਕਿ ਉਸ ਦੀ ਮਿਹਨਤ, ਅਨੁਸ਼ਾਸਨ ਅਤੇ ਖੇਡ ਭਾਵਨਾ ਹੋਰ ਵਿਦਿਆਰਥੀਆਂ ਲਈ ਪ੍ਰੇਰਣਾ ਹੈ। ਉਨ੍ਹਾਂ ਨੇ ਤਕਸ਼ਿਲ ਦੇ ਮਾਪਿਆਂ ਅਤੇ ਕੋਚ ਦਾ ਵੀ ਧੰਨਵਾਦ ਕੀਤਾ, ਜਿਨ੍ਹਾਂ ਦੇ ਸਹਿਯੋਗ ਅਤੇ ਮਾਰਗਦਰਸ਼ਨ ਨਾਲ ਇਹ ਸਫਲਤਾ ਸੰਭਵ ਹੋ ਸਕੀ।ਸਕੂਲ ਪ੍ਰਬੰਧਨ ਅਤੇ ਸਟਾਫ ਨੇ ਤਕਸ਼ਿਲ ਜੈਨ ਨੂੰ ਇਸ ਉਪਲਬਧੀ ਲਈ ਦਿਲੋਂ ਵਧਾਈ ਦਿੰਦਿਆਂ ਉਸਦੇ ਉਜਜਵਲ ਭਵਿੱਖ ਦੀ ਕਾਮਨਾ ਕੀਤੀ।
Leave a Reply