ਲੁਧਿਆਣਾ,
( ਜਸਟਿਸ ਨਿਊਜ਼)
ਜ਼ਿਲ੍ਹਾ ਰੋਜਗਾਰ ਤੇ ਕਾਰੋਬਾਰ ਬਿਉਰੋ (ਡੀ.ਬੀ.ਈ.ਈ.), ਲੁਧਿਆਣਾ ਦੇ ਡਿਪਟੀ ਡਾਇਰੈਕਟਰ ਰੁਪਿੰਦਰ ਕੌਰ ਵੱਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਸਥਾਨਕ ਦਫ਼ਤਰ ਸੰਗੀਤ ਸਿਨੇਮਾ ਰੋਡ, ਪ੍ਰਤਾਪ ਚੌਂਕ, ਲੁਧਿਆਣਾ ਵਿਖੇ ਭਲਕੇ 16 ਜਨਵਰੀ ਨੂੰ
ਪਲੇਸਮੈਂਟ ਕੈਂਪ ਦਾ ਆਯੋਜਨ ਕੀਤਾ ਜਾ ਰਿਹਾ ਹੈ।
ਉਨ੍ਹਾਂ ਦੱਸਿਆ ਕਿ ਇਸ ਕੈਂਪ ਦਾ ਸਮਾਂ ਸਵੇਰੇ 10 ਵਜੇ ਤੋਂ ਦੁਪਹਿਰ 2 ਵਜੇ ਤੱਕ ਹੋਵੇਗਾ। ਇਸ ਕੈਂਪ ਵਿੱਚ ਸੋਨਾਲਿਕਾ ਇੰਟਰਨੈਸਨਲ ਕੰਪਨੀ ਦੇ ਨੁਮਾਇੰਦਿਆਂ ਵੱਲੋਂ ਵਿਸ਼ੇਸ਼ ਤੌਰ ‘ਤੇ ਸ਼ਮੂਲੀਅਤ ਕੀਤੀ ਜਾ ਰਹੀ ਹੈ।
ਰੋਜਗਾਰ ਉਤਪੱਤੀ, ਹੁਨਰ ਵਿਕਾਸ ਤੇ ਸਿਖਲਾਈ ਅਫਸਰ ਲੁਧਿਆਣਾ ਨੇ ਦੱਸਿਆ ਕਿ ਇਸ ਪਲੇਸਮੈਂਟ ਕੈਂਪ ਵਿੱਚ ਹਰ ਟਰੇਡ ਦੇ ਆਈ.ਟੀ.ਆਈ. ਪਾਸ ਵਿਦਿਆਰਥੀ ਭਾਗ ਲੈ ਸਕਦੇ ਹਨ। ਵਿਦਿਆਰਥੀ ਲਈ ਆਪਣੀ ਅਕਾਦਮਿਕ ਯੋਗਤਾਵਾਂ ਦੇ ਸਰਟੀਫਿਕੇਟਾਂ ਸਮੇਤ ਰੇਜਿਉਮ ਦੀਆਂ 2 ਨਕਲਾਂ ਲੈ ਕੇ ਆਉਣੀਆਂ ਲਾਜਮੀ ਹਨ।
ਡਿਪਟੀ ਡਾਇਰੈਕਟਰ ਰੁਪਿੰਦਰ ਕੌਰ ਨੇ ਉਮੀਦਵਾਰਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਇਸ ਮੌਕੇ ਦਾ ਵੱਧ ਤੋਂ ਵੱਧ ਲਾਹਾ ਲਿਆ ਜਾਵੇ। ਵਧੇਰੇ ਜਾਣਕਾਰੀ ਲਈ [email protected] ‘ਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ।
Leave a Reply