August 17, 2026

Justice News

ਅਵਾਮ ਦੀ ਆਵਾਜ਼

ਜ਼ਿਲ੍ਹਾ ਤੇ ਸੈਸ਼ਨ ਜੱਜ ਮੋਗਾ ਮਿਸ ਨੀਲਮ ਅਰੋੜਾ ਨੇ ਕੀਤੀ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਮੋਗਾ ਦੀ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਤਿਮਾਹੀ ਰੀਵਿਊ ਮੀਟਿੰਗ

ਮੋਗਾ

(  ਮਨਪ੍ਰੀਤ ਸਿੰਘ /ਗੁਰਜੀਤ ਸੰਧੂ  )

 ਮਿਸ ਨੀਲਮ ਅਰੋੜਾ ਜ਼ਿਲ੍ਹਾ ਤੇ ਸੈਸ਼ਨ ਜੱਜ–ਕਮ–ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਮੋਗਾ ਵੱਲੋਂ ਵੱਖ ਵੱਖ ਅਧਿਕਾਰੀਆਂ/ਮੈਂਬਰਾਂ ਨਾਲ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਮੋਗਾ ਦੀ ਤਿਮਾਹੀ ਰੀਵਿਊ ਮੀਟਿੰਗ ਦੀ ਪ੍ਰਧਾਨਗੀ ਕਰਦੇ ਹੋਏ  ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਮੋਗਾ ਨਾਲ ਸਬੰਧਤ ਸਾਰੀਆਂ ਸੇਵਾਵਾਂ ਆਮ ਲੋਕਾਂ ਤੱਕ ਵੱਧ ਤੋਂ ਵੱਧ ਜਮੀਨੀ ਪੱਧਰ ਤੇ ਪੁੱਜਦੀਆਂ ਕਰਨ ਲਈ ਕਿਹਾ ਗਿਆ। ਉਹਨਾਂ ਕਿਹਾ ਕਿ ਨੈਸ਼ਨਲ ਲੋਕ ਅਦਾਲਤ, ਵਿਕਟਮ ਕੰਪਨਸੇਸ਼ਨ ਸਕੀਮ, ਏ.ਡੀ.ਆਰ ਮੈਕੇਨਿਜਮ ਆਦਿ ਸਕੀਮਾਂ ਪ੍ਰਤੀ ਵੱਧ ਤੋਂ ਵੱਧ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ ਅਤੇ ਸਬੰਧਤ ਵਿਭਾਗ ਵੀ ਇਹਨਾਂ ਸਕੀਮਾਂ ਦਾ ਵੱਧ ਤੋਂ ਪ੍ਰਚਾਰ ਕਰਨ ਨੂੰ ਤਰਜੀਹ ਦੇਣ।

        ਉਹਨਾਂ ਵੱਲੋਂ  ਓਵਰ ਕਰਾਊਡਿੰਗ ਇਨ ਜੇਲ, ਜੁਵੇਨਾਈਲ ਜਸਟਿਸ ਬੋਰਡ ਤੇ ਸਥਾਈ ਲੋਕ ਅਦਾਲਤ (ਜਨ ਉਪਯੋਗੀ ਸੇਵਾਵਾਂ) ਮੋਗਾ ਦੀਆਂ ਵੱਖ ਵੱਖ ਕਮੇਟੀਆਂ ਦੇ ਮੈਂਬਰਾਂ  ਨਾਲ ਵੀ ਮੀਟਿੰਗਾਂ ਕੀਤੀਆਂ । ਇਸ ਮੌਕੇ ਤੇ ਸ਼੍ਰੀ ਬਿਸ਼ਨ ਸਰੂਪ ਐਡੀਸ਼ਨਲ ਜ਼ਿਲ੍ਹਾ ਤੇ ਸੈਸ਼ਨ ਜੱਜ ਮੋਗਾ, ਮਿਸ ਕਿਰਨ ਜਯੋਤੀ ਸੀ.ਜੇ.ਐਮ.-ਕਮ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਮੋਗਾ, ਮਿਸ ਸ਼ਿਪਲੀ ਗੁਪਤਾ ਸੀ.ਜੇ.ਐਮ. ਮੋਗਾ, ਸ੍ਰ. ਜਸਪਿੰਦਰ ਸਿੰਘ ਵਧੀਕ ਡਿਪਟੀ ਕਮਿਸ਼ਨਰ (ਜ),  ਮਿਸ ਇਤੂ ਸੋਢੀ ਪ੍ਰਿੰਸੀਪਲ ਜੱਜ ਯੁਵੇਨਾਈਲ ਜਸਟਿਸ ਬੋਰਡ ਤੋਂ ਇਲਾਵਾ ਹੋਰਨਾਂ ਵਿਭਾਗਾਂ ਦੇ ਅਧਿਕਾਰੀ ਵੀ ਮੌਜੂਦ ਸਨ।

          ਉਹਨਾਂ ਕਿਹਾ ਕਿ 14 ਮਾਰਚ, 2026 ਨੂੰ ਲੱਗਣ ਵਾਲੀ ਨੈਸ਼ਨਲ ਲੋਕ ਅਦਾਲਤ ਪ੍ਰਤੀ ਵੱਧ ਤੋਂ ਵੱਧ ਲੋਕਾਂ ਨੂੰ ਜਾਗਰੂਕ ਕਰਕੇ ਲਾਹਾ ਪਹੁੰਚਾਇਆ ਜਾਵੇ।

Leave a Reply

Your email address will not be published. Required fields are marked *

Copyright © All rights reserved. | Newsphere by AF themes.