ਕਪੂਰਥਲਾ
(ਜਸਟਿਸ ਨਿਊਜ਼)
ਦਸਮੇਸ਼ ਪਿਤਾ ਸਰਬੰਸਦਾਨੀ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਉਤਸਵ ਨੂੰ ਸਮਰਿਪਤ ਡੇਰਾ ਬਾਬਾ ਹਰਜੀ ਸਾਹਿਬ ਪਿੰਡ ਖੁਖਰੈਣ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛੱਤਰ ਛਾਇਆ ਹੇਠ ਅਤੇ ਪੰਜ ਪਿਆਰਿਆਂ ਦੀ ਅਗਵਾਈ ਵਿੱਚ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਇਹ ਨਗਰ ਕੀਰਤਨ ਡੇਰੇ ਦੇ ਮੁੱਖ ਸੇਵਾਦਾਰ ਸੰਤ ਬਾਬਾ ਅਮਰੀਕ ਸਿੰਘ ਖੁਖਰੈਣ ਦੀ ਰਹਿਨੁਮਾਈ ਅਤੇ ਰਾਜ ਸਭਾ ਮੈਂਬਰ ਅਤੇ ਵਾਤਾਵਰਣ ਪ੍ਰੇਮੀ ਸੰਤ ਬਾਬਾ ਬਲਬੀਰ ਸਿੰਘ ਸੀਚੇਵਾਲ ਦੇ ਸਹਿਯੋਗ ਨਾਲ ਸਜਾਇਆ ਗਿਆ।ਨਗਰ ਕੀਰਤਨ ਦੀ ਸ਼ੁਰੂਆਤ ਸਮੇਂ ਸ਼੍ਰੀ ਗੁਰੂ ਗੰ੍ਰਥ ਸਾਹਿਬ ਜੀ ਸੋਹਣੇ ਰੂਪ ਵਿੱਚ ਸਜਾਈ ਪਲਾਕੀ ਤੇ ਫੁੱਲਾਂ ਦੀ ਵਰਖਾ ਨਾਲ ਕੀਤੀ ਗਈ। ਨਗਰ ਕੀਰਤਨ ਵਿੱਚ ਸ਼ਾਮਿਲ ਸੰਗਤਾਂ ‘ਤੇ ਜਦੋਂ ਬੋਲੇ ਸੋ ਨਿਹਾਲ ਦੇ ਜੈਕਾਰਿਆਂ ਦੌਰਾਨ ਫੁੱਲਾਂ ਦੀ ਵਰਖਾ ਕੀਤੀ ਜਾ ਰਹੀ ਸੀ ਤਾਂ ਸੰਗਤਾਂ ਦਾ ਜੋਸ਼ ਬਹੁਤ ਹੀ ਆਨੰਦਮਈ ਸੀ।ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਜੀ ਨੇ ਇਸ ਮੌਕੇ ਸੰਗਤਾਂ ਨੂੰ ਸਰਬੰਸਦਾਨੀ ਗੁਰੂ ਗੋਬਿੰਦ ਸਿੰਘ ਜੀ ਦੇ ਤਿਆਗਮਈ ਜੀਵਨ ਤੋਂ ਸੇਧ ਲੈਣ ਲਈ ਪ੍ਰੇਰਿਆ। ਉਨ੍ਹਾਂ ਨੇ ਨਗਰ ਕੀਰਤਨ ਦੀ ਆਰੰਭਤਾ ਮੌਕੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਪੰਜਾਬ ਵਿੱਚ ਸੁੱਖ ਸ਼ਾਂਤੀ ਬਣਾਈ ਰੱਖਣ ਤੇ ਲੋਕਾਂ ਨੂੰ ਤੰਦਰੁਸਤ ਜੀਵਨ ਜਿਊਣ ਲਈ ਸੂਬੇ ਨੂੰ ਹਰਿਆ-ਭਰਿਆ ਰੱਖਣ ਦੀ ਅਪੀਲ ਕੀਤੀ ਗਈ।
ਇਹ ਨਗਰ ਕੀਰਤਨ ਡੇਰਾ ਹਰਜੀ ਸਾਿਹਬ ਤੋਂ ਸ਼ੁਰੂ ਹੋ ਕੇ ਪਿੰਡ ਮੇਜਰਵਾਲ, ਰਾਜਪੁਰ, ਨਰਕਟ, ਬੁੱਢੇਵਾਲ, ਹੋਠੀਆਂ, ਭੁੱਲਰ ਬੇਟ ਤੋਂ ਹੁੰਦਾ ਹੋਇਆ ਮੁੜ ਡੇਰਾ ਹਰਜੀ ਸਾਹਿਬ ਵਿਖੇ ਪਹੁੰਚ ਕੇ ਸੰਪਨ ਹੋਇਆ। ਕੜਾਕੇ ਦੀ ਠੰਡ ਅਤੇ ਧੁੰਦ ਹੋਣ ਦੇ ਬਾਵਜੂਦ ਵੱਖ-ਵੱਖ ਪਿੰਡਾਂ ਤੋਂ ਆਈਆਂ ਸੰਗਤਾਂ ਨੇ ਨਗਰ ਕੀਰਤਨ ਵਿੱਚ ਹਾਜ਼ਰੀ ਭਰੀ।ਇਲਾਕੇ ਦੀਆਂ ਸੰਗਤਾਂ ਨੇ ਭਾਰੀ ਉਤਸ਼ਾਹ ਨਾਲ ਨਗਰ ਕੀਰਤਨ ਦਾ ਸਵਾਗਤ ਕੀਤਾ। ਬੋਲੇ ਸੋ ਨਿਹਾਲ ਦੇ ਜੈਕਾਰਿਆਂ ਅਤੇ ਨਗਰ ਕੀਰਤਨ ਦੇ ਲੰਘਣ ਵਾਲੇ ਰਸਿਤਆਂ ‘ਤੇ ਸੰਗਤਾਂ ਵੱਲੋਂ ਕੀਤੀ ਜਾ ਰਹੀ ਫੁੱਲਾਂ ਦੀ ਵਰਖਾ ਅਲੌਕਿਕ ਨਜ਼ਾਰਾ ਦੇਖਣ ਵਾਲਾ ਸੀ।ਇਸ ਮੌਕੇ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਸੰਗਤਾਂ ਨੂੰ ਗੁਰੂ ਬਚਨਾਂ ਦੀ ਮਹੱਤਤਾ ਤੇ ਵਾਤਾਵਰਣ ਸੰਭਾਲ ਬਾਰੇ ਚਾਨਣਾ ਪਾਇਆ। ਇਸ ਮੌਕੇ ਸੰਤ ਬਾਬਾ ਅਮਰੀਕ ਸਿੰਘ, ਸੰਤ ਬਾਬਾ ਮਹਾਤਮਾ ਮੁਨੀ ਖੈੜਾ ਬੇਟ, ਸੰਤ ਬਾਬਾ ਲੀਡਰ ਸਿੰਘ ਜੀ ਸੈਫਲਾਬਾਦ, ਬਾਬਾ ਸ਼ਮਸ਼ੇਰ ਸਿੰਘ ਅਤੇ ਹੋਰ ਸੰਤਾਂ ਮਹਾਂਪੁਰਸ਼ਾਂ ਵੱਲੋਂ ਗੁਰਬਾਣੀ ਕੀਰਤਨ ਦਾ ਗਾਇਣ ਕੀਤਾ ਗਿਆ। ਨਗਰ ਕੀਰਤਨ ਦੌਰਾਨ ਸੰਤ ਬਲਬੀਰ ਸਿੰਘ ਸੀਚੇਵਾਲ ਅਤੇ ਕੀਰਤਨੀ ਜਥੇ ਨੇ ਵਿਸ਼ੇਸ਼ ਕਥਾ ਕੀਰਤਨ ਰਾਹੀਂ ਸੰਗਤਾਂ ਨੂੰ ਗੁਰੂ ਦੀ ਮਿਹਮਾ ਅਤੇ ਜੀਵਨ ਆਦਰਸ਼ਾਂ ਨਾਲ ਜੋੜਿਆ ਗਿਆ। ਗੁਰਬਾਣੀ ਰਾਹੀਂ ਸੰਤਾਂ ਨੇ ਸੰਗਤਾਂ ਨੂੰ ਇਲਾਹੀ ਬਾਣੀ ਨਾਲ ਨਿਹਾਲ ਕੀਤਾ। ਇਸ ਨਗਰ ਕੀਰਤਨ ਵਿਚ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਰਹੀਆਂ।
Leave a Reply