ਲੌਂਗੋਵਾਲ
( ਜਸਟਿਸ ਨਿਊਜ਼ )
ਪਿਛਲੇ ਦਿਨੀ ਨਗਰ ਕੌਂਸਲ ਲੌਂਗੋਵਾਲ ਦੇ ਪ੍ਰਧਾਨ ਸ੍ਰੀਮਤੀ ਪਰਮਿੰਦਰ ਕੌਰ ਬਰਾੜ ਅਤੇ ਉਹਨਾਂ ਦੇ ਪੂਰੇ ਪਰਿਵਾਰ ਵੱਲੋਂ ਆਪਣੇ ਸਮਰਥਕਾਂ ਸਮੇਤ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਿਲ ਹੋਣ ਤੋਂ ਬਾਅਦ ਅੱਜ ਆਮ ਆਦਮੀ ਪਾਰਟੀ ਲੌਂਗੋਵਾਲ ਦੀ ਟੀਮ ਵੱਲੋਂ ਇਕ ਪਬਲਿਕ ਮਿਲਣੀ ਸਮਾਗਮ ਕਰਵਾਇਆ ਗਿਆ। ਇਸ ਸਮੇਂ ਵੱਡੀ ਗਿਣਤੀ ਵਿੱਚ ਵੱਖ ਵੱਖ ਪਾਰਟੀਆਂ ਨੂੰ ਅਲਵਿਦਾ ਆਖ ਕੇ ਲੋਕ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋਏ। ਇਸ ਸਾਰੇ ਪ੍ਰੋਗਰਾਮ ਅਗਵਾਈ ਆਮ ਆਦਮੀ ਪਾਰਟੀ ਬੀ.ਸੀ. ਵਿੰਗ ਸੂਬਾ ਜੁਆਇੰਟ ਸਕੱਤਰ ਰਾਜ ਸਿੰਘ ਰਾਜੂ ਵਲੋਂ ਕੀਤੀ ਗਈ।ਇਸ ਮੌਕੇ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਤੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ ਮੁੱਖ ਮਹਿਮਾਨ ਵਜੋਂ ਪੁੱਜੇ ਅਤੇ ਉਨਾਂ ਨੇ ਕਸਬੇ ਦੇ ਲੋਕਾਂ ਨੂੰ ਲੌਂਗੋਵਾਲ ਦੇ ਸੰਪੂਰਨ ਵਿਕਾਸ ਦਾ ਭਰੋਸਾ ਦਿੱਤਾ। ਸ੍ਰੀ ਅਮਨ ਅਰੋੜਾ ਵਲੋ ਬਰਾੜ ਪਰਿਵਾਰ ਦੇ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋਣ ਨੂੰ ਮੰਦਭਾਗਾ ਦੱਸਿਆ । ਸ੍ਰੀ ਅਰੋੜਾ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੇ ਤਿੱਖਾ ਹਮਲਾ ਕਰਦਿਆਂ ਕਿਹਾ ਕਿ ਸੁਖਬੀਰ ਸਿੰਘ ਬਾਦਲ ਜਦੋਂ ਬਰਾੜ ਪਰਿਵਾਰ ਨੂੰ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਿਲ ਕਰਨ ਲਈ ਕਸਬੇ ਵਿਖੇ ਪੁੱਜੇ, ਉਨ੍ਹਾਂ ਲੌਂਗੋਵਾਲ ਦੀ ਮਹਾਨ ਧਰਤੀ ਦੇ 52 ਸ਼ਹੀਦਾਂ ਦੀ ਅਦੁੱਤੀ ਸਹਾਦਤ ਅਤੇ ਸੰਤ ਹਰਚੰਦ ਸਿੰਘ ਲੌਂਗੋਵਾਲ ਜੀ ਦੀ ਮਹਾਨ ਕੁਰਬਾਨੀ ਨੂੰ ਯਾਦ ਨਹੀਂ ਕੀਤਾ, ਸੰਤ ਜੀ ਕਾਫੀ ਲੰਮਾ ਸਮਾਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਵੀ ਰਹੇ ਸਨ ।
ਉਨ੍ਹਾਂ ਕਿਹਾ ਸੁਖਬੀਰ ਸਿੰਘ ਬਾਦਲ ਨੇ ਆਪਣੇ ਵਰਕਰਾਂ ਦੀ ਕਦੇ ਸਾਰ ਨਹੀਂ ਲਈ ਜਿਸ ਕਰਕੇ ਪਾਰਟੀ ਦੇ ਸਾਰੇ ਟਕਸਾਲੀ ਵਰਕਰ ਉਹਨਾਂ ਨੂੰ ਛੱਡ ਕੇ ਚਲੇ ਗਏ। ਉਹਨਾਂ ਸੁਖਬੀਰ ਬਾਦਲ ਤੇ ਤੰਜ ਕਸਦਿਆਂ ਕਿਹਾ ਕਿ ਮੈਂ 96 ਵਿਧਾਇਕਾਂ ਅਤੇ 10 ਸੰਸਦ ਮੈਂਬਰਾਂ ਵਾਲੀ ਪਾਰਟੀ ਦਾ ਪ੍ਰਧਾਨ ਹਾਂ ਅਤੇ ਦੂਜੇ ਪਾਸੇ ਸੁਖਬੀਰ ਬਾਦਲ ਇੱਕ ਵਿਧਾਇਕ ਤੇ ਇੱਕ ਐਮ.ਪੀ ਵਾਲੀ ਪਾਰਟੀ ਦੇ ਪ੍ਰਧਾਨ ਹਨ। ਉਹਨਾਂ ਕਿਹਾ ਪਾਰਟੀ ਦੀਆਂ ਲੋਕ ਭਲਾਈ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਅੱਜ ਲੌਂਗੋਵਾਲ ਤੋਂ ਸੈਂਕੜੇ ਪਰਿਵਾਰ ਆਮ ਆਦਮੀ ਵਿੱਚ ਸ਼ਾਮਿਲ ਹੋ ਰਹੇ ਹਨ ਜਿਨ੍ਹਾਂ ਦਾ ਅਸੀਂ ਹਰਦਿਕ ਸਵਾਗਤ ਕਰਦੇ ਹਾਂ।ਇਸ ਸਮੇਂ ਆਪ ਦੇ ਸੀਨੀਅਰ ਆਗੂ ਸਰਪੰਚ ਆਗੂ ਬਲਵਿੰਦਰ ਸਿੰਘ ਢਿੱਲੋਂ, ਆਪ ਦੇ ਬਲਾਕ ਲੌਂਗੋਵਾਲ ਪ੍ਰਧਾਨ ਪ੍ਰਧਾਨ ਵਿੱਕੀ ਵਸਿਸਟ ,ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅੰਮ੍ਰਿਤਪਾਲ ਸਿੰਘ ਸਿੱਧੂ, ਸਾਬਕਾ ਕੌਸਲ ਪ੍ਰਧਾਨ ਅਤੇ ਮੌਜੂਦਾ ਕੌਂਸਲਰ ਸੂਬੇਦਾਰ ਮੇਲਾ ਸਿੰਘ, ਸਰਪੰਚ ਨਿਹਾਲ ਸਿੰਘ, ਸਰਪੰਚ ਭੀਮ ਦਾਸ ਬਾਵਾ,ਸਰਪੰਚ ਜਗਰਾਜ ਸਿੰਘ ,ਸਰਪੰਚ ਗੁਰਦੀਪ ਸਿੰਘ ਤਕੀਪੁਰ, ਸਰਪੰਚ ਲੱਖੀ ਸਿੰਘ ,ਕੌਂਸਲਰ ਗੁਰਮੀਤ ਸਿੰਘ ਫੌਜੀ,ਕੌਂਸਲਰ ਬਲਵਿੰਦਰ ਸਿੰਘ ਸਿੱਧੂ,ਸਿੱਪੀ ਧੀਮਾਨ, ਜਥੇਦਾਰ ਸੁਰਜੀਤ ਸਿੰਘ ਦੁੱਲਟ, ਨੀਟੂ ਸ਼ਰਮਾ, ਸਮਾਜ ਸੇਵਕ ਬੰਟੀ ਮਾਨ, ਸੁਖਪਾਲ ਸਿੰਘ ਬਾਜਵਾ ,ਨਛੱਤਰ ਸਿੰਘ ਨਾਟੀ ਆਦਿ ਹਾਜ਼ਰ ਸਨ।
Leave a Reply