ਲੁਧਿਆਣਾ
( ਜਸਟਿਸ ਨਿਊਜ਼ )
ਲੁਧਿਆਣਾ ਸ਼ਹਿਰੀ ਕਾਂਗਰਸ ਦੇ ਸਾਬਕਾ ਪ੍ਰਧਾਨ ਅਤੇ ਪੰਜਾਬ ਲਾਰਜ ਇੰਡਸਟਰੀਅਲ ਡਿਵੈਲਪਮੈਂਟ ਬੋਰਡ ਦੇ ਸਾਬਕਾ ਚੇਅਰਮੈਨ ਪਵਨ ਦੀਵਾਨ ਵੱਲੋਂ ਅੱਜ ਬੋਡੀ ਬਿਲਡਿੰਗ ਚੈਂਪੀਅਨਸ਼ਿਪ ਅਤੇ ਵੱਖ-ਵੱਖ ਸ਼੍ਰੇਣੀਆਂ ਵਿੱਚ ਤਿੰਨ ਗੋਲਡ ਮੈਡਲ ਅਤੇ ਓਵਰਆਲ ਟਰਾਫੀ ਜਿੱਤਣ ਵਾਲੇ ਭਰਤ ਕੋਸ਼ਲ ਨੂੰ ਸਨਮਾਨਿਤ ਕੀਤਾ ਗਿਆ।
ਇਸ ਮੌਕੇ ਸਾਥੀਆਂ ਸਣੇ ਕੌਸ਼ਲ ਦੀ ਮਿਹਨਤ ਦੀ ਸ਼ਲਾਘਾ ਕਰਦਿਆਂ, ਪਵਨ ਦੀਵਾਨ ਨੇ ਕਿਹਾ ਕਿ ਕੁਝ ਕਰਨ ਦਾ ਜਜ਼ਬਾ ਅਤੇ ਮਿਹਨਤ ਤੁਹਾਨੂੰ ਕਾਮਯਾਬੀ ਜਰੂਰ ਦਵਾਉਂਦੇ ਹਨ। ਉਹਨਾਂ ਨੇ ਕਿਹਾ ਕਿ ਜਿਸ ਤਰੀਕੇ ਨਾਲ ਸਰਕਾਰ ਦੀ ਨਾਕਾਮੀਆਂ ਕਾਰਨ ਨੌਜਵਾਨ ਨਸ਼ਿਆਂ ਦੇ ਦਲਦਲ ਵਿੱਚ ਧੱਸਦੇ ਜਾ ਰਹੇ ਹਨ, ਇਹਨਾਂ ਹਾਲਾਤਾਂ ਵਿੱਚ ਕੌਸ਼ਲ ਵਰਗੇ ਨੌਜਵਾਨ ਸਾਰਿਆਂ ਲਈ ਪ੍ਰੇਰਨਾ ਦੇ ਸਰੋਤ ਹਨ, ਜਿਹੜੇ ਕਈ ਚੁਣੌਤੀਆਂ ਦੇ ਬਾਵਜੂਦ ਆਪਣੇ ਪਰਿਵਾਰ ਅਤੇ ਦੇਸ਼ ਦਾ ਨਾਮ ਰੋਸ਼ਨ ਕਰਨ ਤੋਂ ਪਿੱਛੇ ਨਹੀਂ ਹਟਦੇ। ਸਰਕਾਰ ਨੂੰ ਅਜਿਹੇ ਨੌਜਵਾਨਾਂ ਨੂੰ ਨੌਕਰੀਆਂ ਦੇ ਕੇ ਇਹਨਾਂ ਦੀ ਮਦਦ ਵੀ ਕਰਨੀ ਚਾਹੀਦੀ ਹੈ।
ਇਸ ਮੌਕੇ ਕੌਸ਼ਲ ਨੇ ਦੀਵਾਨ ਅਤੇ ਉਹਨਾਂ ਦੇ ਸਾਥੀਆਂ ਦਾ ਧੰਨਵਾਦ ਪ੍ਰਗਟਾਉਂਦਿਆਂ, ਕਿਹਾ ਕਿ ਉਹਨਾਂ ਨੇ ਹਮੇਸ਼ਾ ਤੋਂ ਅਨੁਸ਼ਾਸਨ ਵਿੱਚ ਰਹਿ ਕੇ ਪ੍ਰੈਕਟਿਸ ਕਰਨ ਅਤੇ ਟੀਚੇ ਦੀ ਪ੍ਰਾਪਤੀ ਲਈ ਮਿਹਨਤ ਕਰਨ ਵਿੱਚ ਭਰੋਸਾ ਰੱਖਿਆ ਹੈ। ਉਹ ਭਵਿੱਖ ਵਿੱਚ ਵੀ ਆਪਣੀ ਮਿਹਨਤ ਨੂੰ ਜਾਰੀ ਰੱਖਣਗੇ।
Leave a Reply