ਅੰਮ੍ਰਿਤਸਰ
( ਪੱਤਰ ਪ੍ਰੇਰਕ )
ਸਿੱਖ ਚਿੰਤਕ ਅਤੇ ਭਾਜਪਾ ਪੰਜਾਬ ਦੇ ਬੁਲਾਰੇ ਪ੍ਰੋ. ਸਰਚਾਂਦ ਸਿੰਘ ਖਿਆਲਾ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਪੰਜ ਸਿੰਘ ਸਾਹਿਬਾਨ ਵੱਲੋਂ ਯੂ.ਕੇ. ਨਾਲ ਸੰਬੰਧਿਤ ਮਨਵੀਰ ਸਿੰਘ ਮੰਨਾ ਪ੍ਰਤੀ ਲਗਾਈ ਗਈ ਰੋਕ ਸੰਬੰਧੀ ਜਾਰੀ ਆਦੇਸ਼ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵੱਲੋਂ ਮਨਮਰਜ਼ੀ ਨਾਲ ਹਟਾਉਣ ਨੂੰ ਪੰਥਕ ਪ੍ਰਣਾਲੀ ਨੂੰ ਢਾਹ ਲਾਉਣ ਦੇ ਬਰਾਬਰ ਕਰਾਰ ਦਿੱਤਾ।ਉਨ੍ਹਾਂ ਗਿਆਨੀ ਗੜਗੱਜ ਵੱਲੋਂ ਲਗਾਤਾਰ ਕੀਤੇ ਜਾ ਰਹੇ ਗੈਰ-ਸਿਧਾਂਤਕ, ਆਪਹੁਦਰੇ ਅਤੇ ਮਰਯਾਦਾ ਵਿਰੋਧੀ ਕਦਮਾਂ ’ਤੇ ਚਿੰਤਾ ਪ੍ਰਗਟ ਕਰਦਿਆਂ ਇਸ ਨੂੰ ਪੰਥਕ ਸੰਸਥਾਵਾਂ ਦੀ ਸਰਵਉੱਚਤਾ ’ਤੇ ਸਿੱਧਾ ਹਮਲਾ ਕਿਹਾ। ਪ੍ਰੋ. ਖਿਆਲਾ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਨੂੰ ਅਪੀਲ ਕੀਤੀ ਕਿ ਉਹ ਅਕਾਲ ਤਖ਼ਤ ਸਾਹਿਬ ਦੀ ਮਰਯਾਦਾ ਦੀ ਰੱਖਿਆ ਲਈ ਤੁਰੰਤ ਦਖ਼ਲ ਦੇਣ, ਗਿਆਨੀ ਗੜਗੱਜ ਤੋਂ ਗੈਰ-ਸਿਧਾਂਤਕ ਕਾਰਵਾਈਆਂ ਬਾਰੇ ਜਵਾਬ ਤਲਬ ਕੀਤਾ ਜਾਵੇ ਅਤੇ ਉਨ੍ਹਾਂ ਨੂੰ ਅਹੁਦੇ ਤੋਂ ਹਟਾ ਕੇ ਕਿਸੇ ਸਿਧਾਂਤਕ ਪਰਪੱਕਤਾ ਵਾਲੇ ਗੁਰਸਿੱਖ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਸਥਾਈ ਜਥੇਦਾਰ ਨਿਯੁਕਤ ਕੀਤਾ ਜਾਵੇ।
ਪ੍ਰੋ. ਖਿਆਲਾ ਨੇ ਕਿਹਾ ਕਿ 6 ਦਸੰਬਰ 2022 ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਪੰਜ ਸਿੰਘ ਸਾਹਿਬਾਨ ਵੱਲੋਂ ਜਾਰੀ ਸਪਸ਼ਟ ਆਦੇਸ਼ ਅਨੁਸਾਰ ਯੂ.ਕੇ. ਦੀ ਅਖੌਤੀ ਸਤਿਕਾਰ ਕਮੇਟੀ ਦੇ ਮੁਖੀ ਮਨਵੀਰ ਸਿੰਘ ਮੰਨਾ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਤਿਕਾਰ ਦੇ ਨਾਮ ’ਤੇ ਮਰਯਾਦਾ ਵਿਹੂਣੇ ਕੰਮ ਕਰਨ ਅਤੇ ਸੰਗਤਾਂ ਨੂੰ ਗੁਮਰਾਹ ਕਰਨ ਦੇ ਦੋਸ਼ਾਂ ਹੇਠ ਦੋਸ਼ੀ ਕਰਾਰ ਦਿੱਤਾ ਗਿਆ ਸੀ ਅਤੇ ਸੰਗਤਾਂ ਨੂੰ ਉਸ ਨਾਲ ਕਿਸੇ ਵੀ ਤਰ੍ਹਾਂ ਦਾ ਸਹਿਯੋਗ ਨਾ ਕਰਨ ਦੇ ਹੁਕਮ ਜਾਰੀ ਕੀਤੇ ਗਏ ਸਨ।
ਉਨ੍ਹਾਂ ਕਿਹਾ ਕਿ ਹੈਰਾਨੀਜਨਕ ਤੌਰ ’ਤੇ ਹੁਣ ਗਿਆਨੀ ਕੁਲਦੀਪ ਸਿੰਘ ਗੜਗੱਜ ਵੱਲੋਂ ਬਿਨਾਂ ਪੰਜ ਸਿੰਘ ਸਾਹਿਬਾਨਾਂ ਦੀ ਇਕੱਤਰਤਾ ਬੁਲਾਏ, ਬਿਨਾਂ ਦੋਸ਼ੀ ਦੀ ਤਖ਼ਤ ਸਾਹਿਬ ’ਤੇ ਤਲਬ ਕੀਤੇ ਅਤੇ ਬਿਨਾਂ ਕਿਸੇ ਪੰਥਕ ਪ੍ਰਵਾਨਗੀ ਦੇ, ਉਸੇ ਮਨਵੀਰ ਸਿੰਘ ਦੇ ਹੱਕ ਵਿੱਚ ਉਸ ਦੇ ਖ਼ਿਲਾਫ਼ ਯੂ.ਕੇ. ਦੀ ਅਦਾਲਤ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ‘ਕਥਿਤ’ ਚੋਰੀ ਦੇ ਚੱਲ ਰਹੇ ਕੇਸ ਵਿਚ ਸਮੂਹ ਸਿੱਖ ਸੰਗਤਾਂ ਅਤੇ ਗੁਰਦੁਆਰਾ ਕਮੇਟੀਆਂ ਨੂੰ “ਪੂਰਨ ਸਹਿਯੋਗ” ਦੇਣ ਦੇ ਆਦੇਸ਼ ਜਾਰੀ ਕਰ ਦਿੱਤੇ ਗਏ ਹਨ, ਜੋ ਪੰਥਕ ਪਰੰਪਰਾਵਾਂ ਦੀ ਖੁੱਲ੍ਹੀ ਉਲੰਘਣਾ ਹੈ।ਪ੍ਰੋ. ਖਿਆਲਾ ਨੇ ਸਵਾਲ ਉਠਾਇਆ ਕਿ ਕੀ ਪੰਜ ਸਿੰਘ ਸਾਹਿਬਾਨਾਂ ਵੱਲੋਂ ਜਾਰੀ ਕੀਤਾ ਗਿਆ ਅਹਿਮ ਪੰਥਕ ਫ਼ੈਸਲਾ ਇਕੱਲਾ ਜਥੇਦਾਰ ਆਪਣੀ ਮਰਜ਼ੀ ਨਾਲ ਬਦਲ ਸਕਦਾ ਹੈ? ਕੀ ਇਹ ਪੰਜ-ਪ੍ਰਧਾਨੀ ਸੰਸਥਾ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਵਉੱਚਤਾ ਦਾ ਸਿੱਧਾ ਅਪਮਾਨ ਨਹੀਂ? ਜੇ 2022 ਦੀ ਪੜਤਾਲ “ਪੱਖਪਾਤੀ” ਸੀ ਤਾਂ ਉਸ ਪੜਤਾਲ ਕਰਨ ਵਾਲੀ ਸਬ-ਕਮੇਟੀ ਖ਼ਿਲਾਫ਼ ਅੱਜ ਤੱਕ ਕੀ ਕਾਰਵਾਈ ਕੀਤੀ ਗਈ? ਬਿਨਾਂ ਦੋਸ਼ੀ ਨੂੰ ਤਖ਼ਤ ਸਾਹਿਬ ’ਤੇ ਤਲਬ ਕੀਤੇ ਉਸ ਦੇ ਹੱਕ ਵਿੱਚ ਫ਼ੈਸਲੇ ਲੈਣਾ ਕੀ ਅਕਾਲ ਤਖ਼ਤ ਸਾਹਿਬ ਦੇ ਮਾਣ-ਸਤਿਕਾਰ ਨੂੰ ਢਾਹ ਲਾਉਣ ਦੇ ਬਰਾਬਰ ਨਹੀਂ?ਉਨ੍ਹਾਂ ਇਹ ਵੀ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਤਲਬ ਕਰਨ ਵੇਲੇ ਗਿਆਨੀ ਗੜਗੱਜ ਵੱਲੋਂ ਅਕਾਲ ਤਖ਼ਤ ਸਕੱਤਰੇਤ ਨੂੰ ਵੱਖਰਾ ਦੱਸਣ ਦੀ ਦਲੀਲ ਅੱਜ ਸਕੱਤਰੇਤ ਵੱਲੋਂ ਜਾਰੀ ਆਦੇਸ਼ਾਂ ਦੀ ਪ੍ਰਮਾਣਿਕਤਾ ’ਤੇ ਹੋਰ ਵੱਡੇ ਸਵਾਲ ਖੜੇ ਕਰਦੀ ਹੈ।

ਪ੍ਰੋ. ਸਰਚਾਂਦ ਸਿੰਘ ਨੇ ਇਸ ਮਾਮਲੇ ਦੇ ਪਿਛੋਕੜ ਬਾਰੇ ਦੱਸਿਆ ਕਿ ਬਰਤਾਨੀਆ ਦੀਆਂ ਗੁਰਦੁਆਰਾ ਸਾਹਿਬਾਨ ਦੀਆਂ ਪ੍ਰਬੰਧਕ ਕਮੇਟੀਆਂ, ਪੰਥਕ ਜਥੇਬੰਦੀਆਂ ਅਤੇ ਸਿੱਖ ਪ੍ਰਚਾਰਕਾਂ ਵੱਲੋਂ 2022 ਵਿੱਚ ਜੂਨ ਮਹੀਨੇ ਦੇ ਪਹਿਲੇ ਹਫ਼ਤੇ ਦੌਰਾਨ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਮਨਵੀਰ ਸਿੰਘ ਦੇ ਖ਼ਿਲਾਫ਼ ਸ਼ਿਕਾਇਤ ਪੱਤਰ ਦਿੱਤਾ ਗਿਆ ਸੀ। ਇਸ ਤੋਂ ਪਹਿਲਾਂ 29 ਮਈ 2022 ਨੂੰ ਯੂ.ਕੇ. ਦੇ ਗੁਰਦੁਆਰਾ ਬਾਬਾ ਸੰਗ ਜੀ ਵਿਖੇ ਪੰਥਕ ਇਕੱਠ ਕੀਤਾ ਗਿਆ ਸੀ, ਜਿੱਥੇ ਮਨਵੀਰ ਸਿੰਘ ਮੰਨਾ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ’ਤੇ ਪੰਛੀਆਂ ਦੇ ਚਿੱਤਰ ਬਣਾਉਣ, ਟਰੈਕਰ ਲਗਾਉਣ, ਸਤਿਕਾਰ ਕਮੇਟੀ ਦੀਆਂ ਮੋਹਰਾਂ ਲਗਾਉਣ ਅਤੇ ਧੰਨ ਧੰਨ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪਾਂ ਦੀ ਕਟਰ ਰਾਹੀਂ ਬੇਢੰਗੀ ਕਟਿੰਗ ਕਰਨ (ਜਿਨ੍ਹਾਂ ਨੂੰ ਹੁਣ ਪ੍ਰਕਾਸ਼ ਨਹੀਂ ਕੀਤਾ ਜਾ ਸਕਦਾ) ਵਰਗੀਆਂ ਘਟਨਾਵਾਂ ’ਤੇ ਵਿਚਾਰ ਕੀਤਾ ਗਿਆ।ਇਸ ਤੋਂ ਇਲਾਵਾ, ਉਸ ਵੱਲੋਂ ਗੁਰਦੁਆਰਾ ਬਾਬਾ ਸੰਗ ਜੀ ਵਿਖੇ ਚਲਦੇ ਸ੍ਰੀ ਅਖੰਡ ਪਾਠ ਸਾਹਿਬ ਦੌਰਾਨ ਧੰਨ ਧੰਨ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਹੇਠੋਂ ਗੱਦੀਆਂ ਕੱਢ ਕੇ ਮਰਯਾਦਾ ਦੀ ਗੰਭੀਰ ਉਲੰਘਣਾ ਕਰਨ ਦੇ ਮਾਮਲੇ ਵੀ ਸਾਹਮਣੇ ਆਏ। ਸੰਗਤ ਨੇ ਮਨਵੀਰ ਸਿੰਘ ਉਰਫ਼ ਮੰਨਾ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਦੀ ਬੇਅਦਬੀ ਲਈ ਦੋਸ਼ੀ ਮੰਨਿਆ ਅਤੇ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਗੁਰਮਤਿ ਮਰਯਾਦਾ ਅਨੁਸਾਰ ਕਾਰਵਾਈ ਕਰਨ ਦੀ ਅਪੀਲ ਕੀਤੀ ਸੀ।
Leave a Reply