ਲੁਧਿਆਣਾ/ ਚੰਡੀਗੜ੍ਹ
(ਜਸਟਿਸ ਨਿਊਜ਼)
ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਪੰਜਾਬ ਨੂੰ ਅਪਰਾਧ ਮੁਕਤ ਕਰਨ ਦੇ ਸੰਕਲਪ ਨੂੰ ਦੁਹਰਾਉਂਦੇ ਹੋਏ ਵਿਧਾਇਕ ਕੁਲਵੰਤ ਸਿੰਘ ਸਿੱਧੂ ਨੇ ਕਿਹਾ ਕਿ ਅੱਜ ਤੋਂ ਕਰੀਬ 325 ਦਿਨ ਪਹਿਲਾਂ ਨਸ਼ਿਆਂ ਵਿਰੁੱਧ ਫੈਸਲਾਕੁੰਨ ‘ਯੁੱਧ ਨਸ਼ਿਆਂ ਦੇ ਵਿਰੁੱਧ’ ਮੁਹਿੰਮ ਸ਼ੁਰੂ ਕੀਤੀ ਗਈ ਸੀ, ਜਿਸ ਤਹਿਤ ਪੁਲਿਸ ਨੇ ਇਤਿਹਾਸਕ ਕਾਰਵਾਈ ਕਰਦਿਆਂ 32 ਹਜ਼ਾਰ ਨਸ਼ਾ ਤਸਕਰਾਂ ਖਿਲਾਫ ਐਫ.ਆਈ.ਆਰ. ਦਰਜ ਕੀਤੀ ਅਤੇ ਹਜ਼ਾਰਾਂ ਅਪਰਾਧੀਆਂ ਨੂੰ ਸਲਾਖਾਂ ਪਿੱਛੇ ਡੱਕਿਆ।
ਇੱਕ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਸਿੱਧੂ ਨੇ ਕਿਹਾ ਕਿ ਸਰਕਾਰ ਨੇ ਨਾ ਸਿਰਫ਼ ਤਸਕਰਾਂ ਨੂੰ ਫੜਿਆ, ਸਗੋਂ ਨਸ਼ਾ ਛੱਡਣ ਦੇ ਚਾਹਵਾਨ ਨੌਜਵਾਨਾਂ ਨੂੰ ਸਰਕਾਰੀ ਮਦਦ ਦੇ ਕੇ ਮੁੱਖ ਧਾਰਾ ਵਿੱਚ ਵਾਪਸ ਲਿਆਂਦਾ। ਇਸ ਦੇ ਲਈ ਵੱਖ-ਵੱਖ ਸ਼ਹਿਰਾਂ ਵਿੱਚ 100-100 ਬੈੱਡਾਂ ਦੇ ਵਿਸ਼ੇਸ਼ ਨਸ਼ਾ ਛੁਡਾਊ ਕੇਂਦਰ ਸਥਾਪਿਤ ਕੀਤੇ ਗਏ ਤਾਂ ਜੋ ਪੰਜਾਬ ਦੀ ਜਵਾਨੀ ਨੂੰ ਬਚਾਇਆ ਜਾ ਸਕੇ। ਉਸੇ ਤਰਜ਼ ‘ਤੇ ਹੁਣ ‘ਆਪ’ ਸਰਕਾਰ ਨੇ ਗੈਂਗਸਟਰ ਕਲਚਰ ਨੂੰ ਜੜ੍ਹੋਂ ਖ਼ਤਮ ਕਰਨ ਲਈ ‘ਗੈਂਗਸਟਰਾਂ ‘ਤੇ ਵਾਰ’ ਮੁਹਿੰਮ ਸ਼ੁਰੂ ਕੀਤੀ ਹੈ।
ਵਿਧਾਇਕ ਸਿੱਧੂ ਨੇ ਪਿਛਲੀਆਂ ਸਰਕਾਰਾਂ ‘ਤੇ ਤਿੱਖਾ ਹਮਲਾ ਕਰਦਿਆਂ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਪੰਜਾਬ ਵਿੱਚ ਨਾ ਸਿਰਫ਼ ਗੈਂਗਸਟਰਵਾਦ ਨੂੰ ਬੜਾਵਾ ਦਿੱਤਾ ਸਗੋਂ ਉਨ੍ਹਾਂ ਨੂੰ ਸਿਆਸੀ ਸਰਪ੍ਰਸਤੀ ਵੀ ਦਿੱਤੀ। ਪਰ ‘ਆਪ’ ਸਰਕਾਰ ਨੇ ਗੈਂਗਸਟਰਾਂ ‘ਤੇ ਨਕੇਲ ਕਸੀ ਹੈ। ਅੱਜ ਸਥਿਤੀ ਇਹ ਹੈ ਕਿ ਪੰਜਾਬ ਪੁਲਿਸ ਵੱਲੋਂ ਰੋਜ਼ਾਨਾ ਗੈਂਗਸਟਰਾਂ ਦੇ ਐਨਕਾਊਂਟਰ ਕੀਤੇ ਜਾ ਰਹੇ ਹਨ।
ਉਨ੍ਹਾਂ ਦੁਹਰਾਇਆ ਕਿ ‘ਆਪ’ ਸਰਕਾਰ ਪੰਜਾਬ ਵਿੱਚ ਅਮਨ-ਸ਼ਾਂਤੀ ਬਹਾਲ ਰੱਖਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ।
ਗੈਂਗਸਟਰਾਂ ਨੂੰ ਸਿੱਧੀ ਚੇਤਾਵਨੀ ਦਿੰਦਿਆਂ ਵਿਧਾਇਕ ਕੁਲਵੰਤ ਸਿੰਘ ਸਿੱਧੂ ਨੇ ਕਿਹਾ ਕਿ ਹੁਣ ਪੰਜਾਬ ਦੀ ਅਮਨ-ਸ਼ਾਂਤੀ ਨਾਲ ਖਿਲਵਾੜ ਕਰਨ ਵਾਲਿਆਂ ਕੋਲ ਸਿਰਫ਼ ਦੋ ਹੀ ਰਸਤੇ ਬਚੇ ਹਨ—ਜਾਂ ਤਾਂ ਉਹ ਪੰਜਾਬ ਛੱਡ ਦੇਣ ਜਾਂ ਫਿਰ ਜੇਲ੍ਹ ਜਾਣ ਅਤੇ ਪੁਲਿਸ ਦੀ ਗੋਲੀ ਖਾਣ ਲਈ ਤਿਆਰ ਰਹਿਣ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਰਾਜ ਵਿੱਚ ਪੰਜਾਬ ਦੀ ਅਮਨ-ਸ਼ਾਂਤੀ ਨੂੰ ਭੰਗ ਕਰਨ ਵਾਲੇ ਕਿਸੇ ਵੀ ਅਸਾਜਿਕ ਅਨਸਰ ਨੂੰ ਬਖਸ਼ਿਆ ਨਹੀਂ ਜਾਵੇਗਾ।
Leave a Reply