ਰਣਜੀਤ ਸਿੰਘ ਮਸੌਣ
ਜੋਗਾ ਸਿੰਘ ਰਾਜਪੂਤ
ਅੰਮ੍ਰਿਤਸਰ,
ਸੁੰਗਠਿਤ ਅਪਰਾਧ ਦੇ ਖ਼ਿਲਾਫ਼ ਲਗਾਤਾਰ ਅਤੇ ਸਖ਼ਤ ਮੁਹਿੰਮ ਤਹਿਤ ਆਪ੍ਰੇਸ਼ਨ ਪਰਹਾਰ ਦੇ ਅਧੀਨ ਅੰਮ੍ਰਿਤਸਰ ਦਿਹਾਤੀ ਪੁਲਿਸ ਵੱਲੋਂ ਅੱਜ ਸਵੇਰੇ ਇੱਕ ਵੱਡੀ, ਸੁਚੱਜੀ ਅਤੇ ਬਰੀਕੀ ਨਾਲ ਯੋਜਨਾ ਬੱਧ ਕਾਰਵਾਈ ਅਮਲ ਵਿੱਚ ਲਿਆਂਦੀ ਗਈ। ਇਸ ਕਾਰਵਾਈ ਦਾ ਮੁੱਖ ਉਦੇਸ਼ ਜ਼ਿਲ੍ਹੇ ਅਤੇ ਆਸ-ਪਾਸ ਦੇ ਇਲਾਕਿਆਂ ਵਿੱਚ ਸਰਗਰਮ ਸੁੰਗਠਿਤ ਅਪਰਾਧੀ ਗੈਂਗਾਂ ਦੇ ਨੈੱਟਵਰਕ ਨੂੰ ਤੋੜਨਾ, ਜਨਤਾ ਦੀ ਸੁਰੱਖਿਆ ਯਕੀਨੀ ਬਣਾਉਣਾ ਅਤੇ ਸੂਬੇ ਵਿੱਚ ਕਾਨੂੰਨ-ਵਿਵਸਥਾ ਨੂੰ ਹੋਰ ਮਜ਼ਬੂਤ ਕਰਨਾ ਸੀ।
ਇਸ ਵਿਸ਼ਾਲ ਪੱਧਰੀ ਆਪ੍ਰੇਸ਼ਨ ਦੌਰਾਨ ਅੰਮ੍ਰਿਤਸਰ ਦਿਹਾਤੀ ਪੁਲਿਸ ਦੀਆਂ 60 ਤੋਂ ਵੱਧ ਟੀਮਾਂ ਨੇ ਇਕੱਠੇ ਤੌਰ ‘ਤੇ 206 ਚਿੰਨ੍ਹਿਤ ਗੈਂਗਸਟਰਾਂ, ਉਨ੍ਹਾਂ ਦੇ ਸਾਥੀਆਂ ਅਤੇ ਉਨ੍ਹਾਂ ਨੂੰ ਪਨਾਹ ਜਾਂ ਲੋਜਿਸਟਿਕ ਸਹਾਇਤਾ ਪ੍ਰਦਾਨ ਕਰਨ ਵਾਲੇ ਵਿਅਕਤੀਆਂ ਦੇ ਠਿਕਾਣਿਆਂ ‘ਤੇ ਛਾਪੇਮਾਰੀ ਕੀਤੀ। ਇਹ ਕਾਰਵਾਈ ਪੂਰੀ ਤਰ੍ਹਾਂ ਇੰਟੈਲੀਜੈਂਸ-ਅਧਾਰਿਤ ਸੀ।
ਇਸ ਸਾਂਝੀ ਕਾਰਵਾਈ ਦੌਰਾਨ 141 ਦੋਸ਼ੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ, ਜਦਕਿ ਬਾਕੀ ਸ਼ੱਕੀ ਵਿਅਕਤੀਆਂ ਤੋਂ ਵਿਸਥਾਰ ਨਾਲ ਪੁੱਛਗਿੱਛ ਅਤੇ ਉਨ੍ਹਾਂ ਦੀਆਂ ਗਤਿਵਿਧੀਆਂ ਦੀ ਤਸਦੀਕ ਕੀਤੀ ਗਈ।
ਕਾਰਵਾਈ ਦੌਰਾਨ ਹੇਠ ਲਿਖੀਆਂ ਬਰਾਮਦਗੀਆਂ ਕੀਤੀਆਂ ਗਈਆਂ:
• 107 ਗ੍ਰਾਮ ਹੈਰੋਇਨ
• 5 ਮੋਬਾਈਲ ਫ਼ੋਨ
ਪੁਲਿਸ ਨੇ ਦੱਸਿਆਂ ਕਿ ਇਹ ਕਾਰਵਾਈ ਸੁੰਗਠਿਤ ਅਪਰਾਧ ਖਿਲਾਫ਼ ਚੱਲ ਰਹੀ ਰਾਜ-ਪੱਧਰੀ ਮੁਹਿੰਮ ਦਾ ਹਿੱਸਾ ਹੈ, ਜੋ ਮਾਨਯੋਗ ਮੁੱਖ ਮੰਤਰੀ ਪੰਜਾਬ ਅਤੇ ਡੀਜੀਪੀ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਖ਼ਤੀ ਨਾਲ ਅਮਲ ਵਿੱਚ ਲਿਆਂਦੀ ਜਾ ਰਹੀ ਹੈ। ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਜ਼ਿਲ੍ਹੇ ਨੂੰ ਅਪਰਾਧ-ਮੁਕਤ ਬਣਾਉਣ ਅਤੇ ਆਮ ਲੋਕਾਂ ਨੂੰ ਸੁਰੱਖਿਅਤ ਅਤੇ ਸ਼ਾਂਤਮਈ ਮਾਹੌਲ ਪ੍ਰਦਾਨ ਕਰਨ ਪ੍ਰਤੀ ਆਪਣੀ ਪੱਕੀ ਵਚਨਬੱਧਤਾ ਦੁਹਰਾਈ।
Leave a Reply