ਕਪੂਰਥਲਾ
( ਜਸਟਿਸ ਨਿਊਜ਼ )
:ਪੰਜਾਬ ਸਰਕਾਰ ਵਲੋਂ ਮਹਿਲਾ ਸਸ਼ਕਤੀਕਰਨ ਨੂੰ ਉਤਸ਼ਾਹਿਤ ਕਰਨ ਦੇ ਮਕਸਦ ਨਾਲ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ 28 ਜਨਵਰੀ ਤੋਂ 30 ਜਨਵਰੀ ਤੱਕ ਪੰਜਾਬ ਸਖੀ ਸ਼ਕਤੀ ਮੇਲਾ-2026 ਲਗਾਇਆ ਜਾ ਰਿਹਾ ਹੈ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ੍ਰੀ ਅਮਿਤ ਕੁਮਾਰ ਪੰਚਾਲ ਨੇ ਦੱਸਿਆ ਕਿ ਪੰਜਾਬ ਰਾਜ ਦਿਹਾਤੀ ਆਜੀਵਿਕਾ ਮਿਸ਼ਨ ਤੇ ਉਦਯੋਗ ਤੇ ਵਣਜ ਵਿਭਾਗ ਪੰਜਾਬ ਵੱਲੋਂ ਇਹ ਮੇਲਾ ਸਾਂਝੇ ਤੌਰ ’ਤੇ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਹ ਇੱਕ ਉੱਚ ਪੱਧਰੀ ਉਪਰਾਲਾ ਹੈ ਜਿੱਥੇ ਘਰਾਂ ਵਿਚ ਤਿਆਰ ਕੀਤੇ ਗਏ ਉਤਪਾਦ, ਰਵਾਇਤੀ ਕਲਾ ਅਤੇ ਆਧੁਨਿਕ ਦਸਤਕਾਰੀ ਡਿਜਾਇਨ ਖਿੱਚ ਦਾ ਕੇਂਦਰ ਬਣਨਗੇ।
ਉਨ੍ਹਾਂ ਕਿਹਾ ਕਿ ਮੇਲੇ ’ਚ ਆਉਣ ਵਾਲੇ ਸ਼ਿਲਪਕਾਰਾਂ ਅਤੇ ਕਲਾਕਾਰਾਂ ਸਮੇਤ ਸਾਰੇ ਲੋਕਾਂ ਲਈ ਲੋੜੀਂਦੇ ਪ੍ਰਬੰਧ ਸੁਚੱਜੇ ਢੰਗ ਨਾਲ ਨੇਪਰੇ ਚੜਾਉਣੇ ਯਕੀਨੀ ਬਣਾਏ ਜਾਣ। ਡਿਪਟੀ ਕਮਿਸ਼ਨਰ ਨੇ ਸੁਰੱਖਿਆ ਪ੍ਰਬੰਧਾਂ, ਆਵਾਜਾਈ ਵਿਵਸਥਾ, ਪੀਣ ਵਾਲੇ ਸਾਫ ਪਾਣੀ ਦੇ ਪ੍ਰਬੰਧ, ਸਾਫ ਸਫਾਈ, ਮੈਡੀਕਲ ਟੀਮਾਂ ਦੀ ਤਾਇਨਾਤੀ ਸਮੇਤ ਹੋਰ ਪ੍ਰਬੰਧਾਂ ਬਾਰੇ ਦਿਸ਼ਾ ਨਿਰਦੇਸ਼ ਦਿੱਤੇ। ਉਨ੍ਹਾਂ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਆਪਣੀ ਜ਼ਿੰਮੇਵਾਰੀ ਪੂਰੀ ਤਨਦੇਹੀ ਨਾਲ ਨਿਭਾਉਣ ਦੀ ਹਦਾਇਤ ਕੀਤੀ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਵੀ ਅਪੀਲ ਕੀਤੀ ਕਿ ਉਹ ਇਸ ਮੇਲੇ ਦਾ ਆਨੰਦ ਮਾਨਣ ਲਈ ਆਪਣੇ ਪਰਿਵਾਰਾਂ ਸਮੇਤ ਜ਼ਰੂਰ ਪਹੁੰਚਣ।
Leave a Reply