September 6, 2026

Justice News

ਅਵਾਮ ਦੀ ਆਵਾਜ਼

‘ਮੁੱਖ ਮੰਤਰੀ ਤੀਰਥ ਯਾਤਰਾ ਸਕੀਮ‘ ਤਹਿਤ ਯਾਤਰੀਆਂ ਦੀ ਪਹਿਲੀ ਬੱਸ ਧਰਮਕੋਟ ਤੋਂ ਰਵਾਨਾ

ਪੰਜਾਬ ਸਰਕਾਰ ਵੱਲੋਂ ਸਿੱਖਾਂ ਦੀ ਪਹਿਲੀ ਪਾਤਸ਼ਾਹੀ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ 27 ਨਵੰਬਰ ਨੂੰ ਆਪਣੀ ‘ਮੁੱਖ ਮੰਤਰੀ ਤੀਰਥ ਯਾਤਰਾ ਸਕੀਮ‘ ਦੀ ਸ਼ੁਰੂਆਤ ਕੀਤੀ ਗਈ ਹੈ। ਇਸ ਰਾਹੀਂ ਵੱਡੀ ਗਿਣਤੀ ਵਿੱਚ ਲੋਕ ਵਿਸ਼ੇਸ਼ ਟਰੇਨਾਂ ਅਤੇ ਬੱਸਾਂ ਰਾਹੀਂ ਵੱਖ-ਵੱਖ ਧਾਰਮਿਕ ਸਥਾਨਾਂ ਦੇ ਬਿਲਕੁਲ ਮੁਫਤ ਦਰਸ਼ਨ ਕਰ ਰਹੇ ਹਨ। ਇਨਾਂ ਵਿਸ਼ੇਸ਼ ਬੱਸਾਂ ਅਤੇ ਟਰੇਨਾਂ ਵਿੱਚ ਸ਼ਰਧਾਲੂਆਂ ਲਈ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ। ਮੁਫਤ ਖਾਣਾ, ਰਹਿਣ – ਸਹਿਣ ਤੇ ਸ਼ਰਧਾਲੂ ਕਿੱਟਾਂ ਤੋਂ ਇਲਾਵਾ ਟੂਰਿਸਟ ਗਾਈਡ ਦੀਆਂ ਸਹੂਲਤਾਂ ਮੁਫਤ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ।
ਇਨਾਂ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਡਿਪਟੀ ਕਮਿਸ਼ਨਰ ਮੋਗਾ ਸ੍ਰ. ਕੁਲਵੰਤ ਸਿੰਘ ਨੇ ਦੱਸਿਆ ਕਿ ‘ਮੁੱਖ ਮੰਤਰੀ ਤੀਰਥ ਯਾਤਰਾ ਸਕੀਮ‘ ਤਹਿਤ ਜ਼ਿਲਾ ਮੋਗਾ ਦੇ ਧਰਮਕੋਟ ਤੋਂ ਅੱਜ 45 ਯਾਤਰੀਆਂ ਦੀ ਪਹਿਲੀ ਵਿਸੇਸ ਬੱਸ ਸ੍ਰੀ ਆਨੰਦਪੁਰ ਸਾਹਿਬ ਅਤੇ ਸ੍ਰੀ ਅੰਮਿ੍ਰਤਸਰ ਸਾਹਿਬ ਲਈ ਰਵਾਨਾ ਕੀਤੀ ਗਈ।
ਉਹਨਾਂ ਦੱਸਿਆ ਕਿ ਇਹ ਵਿਸੇਸ ਬੱਸਾਂ 16 ਦਸੰਬਰ ਨੂੰ ਬਾਘਾਪੁਰਾਣਾ ਤੋਂ ਸ੍ਰੀ ਆਨੰਦਪੁਰ ਸਾਹਿਬ ਤੇ ਸ਼੍ਰੀ ਅੰਮਿ੍ਰਤਸਰ ਸਾਹਿਬ ਲਈ ਰਵਾਨਾ ਹੋਣਗੀਆਂ। ਹਰੇਕ ਹਲਕੇ ਤੋਂ 8-8 ਬੱਸਾਂ ਵੱਖ ਵੱਖ ਧਾਰਮਿਕ ਸਥਾਨਾਂ ਲਈ ਰਵਾਨਾ ਹੋਣਗੀਆਂ।
ਸ੍ਰ. ਕੁਲਵੰਤ ਸਿੰਘ ਨੇ ਦੱਸਿਆ ਕਿ ਜ਼ਿਲਾ ਮੋਗਾ ਨਾਲ ਸਬੰਧਤ ਸ਼ਰਧਾਲੂ ਉਕਤ ਧਾਰਮਿਕ ਸਥਾਨਾਂ ਦੇ ਦਰਸ਼ਨਾਂ ਲਈ ਟਰਾਂਸਪੋਰਟ ਵਿਭਾਗ ਦੀ ਵੈਬਸਾਈਟ ਤੋਂ ਫਾਰਮ ਡਾਊਨਲੋਡ ਕਰਕੇ ਆਪਣੇ ਹਲਕੇ ਦੇ ਵਿਧਾਇਕ ਜਾਂ ਐੱਸ ਡੀ ਐੱਮ ਦਫਤਰ ਵਿਖੇ ਜਮਾ ਕਰਵਾ ਸਕਦੇ ਹਨ। ਹਰੇਕ ਯਾਤਰੀ ਲਈ ਆਪਣੀ ਅਗਾਊਂ ਰਜਿਸਟ੍ਰੇਸ਼ਨ ਕਰਵਾਉਣੀ ਲਾਜਮੀ ਹੈ। ਬੱਸਾਂ ਵਿੱਚ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਯਾਤਰੀਆਂ ਨੂੰ ਹਰ ਸੰਭਵ ਸੁਵਿਧਾ ਦਿੱਤੀ ਜਾਵੇਗੀ। ਡਿਪਟੀ ਕਮਿਸ਼ਨਰ ਨੇ ਮੋਗਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਇਸ ਸਕੀਮ ਦਾ ਲਾਹਾ ਲੈਣ ਲਈ ਆਪਣੀ ਅਗਾਊਂ ਰਜਿਸਟ੍ਰੇਸ਼ਨ ਕਰਵਾਉਣਾ ਲਾਜ਼ਮੀ ਤੌਰ ਤੇ ਯਕੀਨੀ ਬਣਾਉਣ।

Leave a Reply

Your email address will not be published. Required fields are marked *

Copyright © All rights reserved. | Newsphere by AF themes.