August 17, 2026

Justice News

ਅਵਾਮ ਦੀ ਆਵਾਜ਼

ਸੁਲਤਾਨਪੁਰ ਲੋਧੀ ਵਿੱਚ ਮੁੱਖ ਮੰਤਰੀ ਸਿਹਤ ਬੀਮਾ 10 ਲੱਖ ਦਾ ਕਾਰਡ ਬਣਨਾ ਸ਼ੁਰੂ-ਰਾਜ ਸਭਾ ਮੈਂਬਰ ਸੰਤ ਸੀਚੇਵਾਲ ਤੇ ਸਿਵਲ ਸਰਜਨ ਭਗਤ ਨੇ ਕੀਤੀ ਸ਼ੁਰੂਆਤ

ਸੁਲਤਾਨਪੁਰ ਲੋਧੀ
(ਜਸਟਿਸ ਨਿਊਜ਼)
ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ 10 ਲੱਖ ਰੁਪਏ ਤੱਕ ਦੇ ਬਣਾਏ ਜਾਣ ਵਾਲੇ ਕਾਰਡ ਨਿਰਮਲ ਕੁਟੀਆ ਪਵਿੱਤਰ ਵੇਈਂ ਸੁਲਤਾਨਪੁਰ ਲੋਧੀ ਵਿਖੇ ਬਣਾਏ ਜਾਣ ਦੀ ਸ਼ੁਰੂਆਤ ਹੋ ਗਈ ਹੈ। ਇਸ ਸਿਹਤ ਬੀਮਾ ਯੋਜਨਾ ਦੀ ਸ਼ੁਰੂਆਤ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਅਤੇ ਸਿਵਲ ਸਰਜਨ ਸੰਜੀਵ ਭਗਤ ਨੇ ਸਾਂਝੇ ਤੌਰ ‘ਤੇ ਕੀਤੀ। ਨਿਰਮਲ ਕੁਟੀਆ ਸੁਲਤਾਨਪੁਰ ਲੋਧੀ ਵਿਖੇ ਇਹ ਕਾਰਡ ਬਣਾਉਣ ਦਾ ਕੰਮ ਕਈ ਦਿਨ ਲਗਾਤਾਰ ਚਲੇਗਾ। ਇਹ ਕਾਰਡ ਬਣਾਉਣ ਲਈ ਅਧਾਰ ਕਾਰਡ ਅਤੇ ਵੋਟਰ ਕਾਰਡ ਹੋਣਾ ਜਰੂਰੀ ਹੈ।
ਮੱੁਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਬਣਨ ਵਾਲੇ ਕਾਰਡਾਂ ਦੀ ਸ਼ੁਰੂਆਤ ਕਰਵਾਉਂਦਿਆ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦਾ ਧੰਨਵਾਦ ਕਰਦਿਆ ਕਿਹਾ ਕਿ ਉਨ੍ਹਾਂ ਨੇ ਜਿਹੜੀ ਸਿਹਤ ਬੀਮਾ ਯੋਜਨਾ ਸ਼ੁਰੂ ਕੀਤੀ ਹੈ ੳੇੁਸ ਦਾ ਸਮੁੱਚੇ ਪੰਜਾਬੀਆਂ ਨੂੰ ਵੱਡਾ ਲਾਭ ਹੋਇਆ ਹੈ। ਉਨ੍ਹਾਂ ਕਿਹਾ ਕਿ ਇਹ ਪੰਜਾਬ ਵਿੱਚ ਬਹੁਤ ਵੱਡੀ ਗੱਲ ਹੋਈ ਹੈ। ਸੰਤ ਸੀਚੇਵਾਲ ਨੇ ਕਿਹਾ ਕਿ ਅਜਿਹੀਆਂ ਸਹੂਲਤਾਂ ਤਾਂ ਵਿਦੇਸ਼ਾਂ ਵਿੱਚ ਨਹੀਂ ਮਿਲਦੀਆਂ ਜਿਹੜੀਆਂ ਸਹੂਲਤਾਂ ਪੰਜਾਬ ਸਰਕਾਰ ਨੇ ਸਿਹਤ ਸੰਬੰਧੀ ਸ਼ੁਰੂ ਕਰ ਦਿੱਤੀਆਂ ਹਨ। ਉਨ੍ਹਾਂ ਪੰਜਾਬ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਸ ਸਕੀਮ ਦਾ ਵੱਧ ਤੋਂ ਵੱਧ ਲਾਹਾ ਲੈਣ। ਉਨ੍ਹਾਂ ਦੱਸਿਆ ਕਿ ਇਸ ਕਾਰਡ ਰਾਹੀ ਬਹੁਤ ਸਾਰੀਆਂ ਗੰਭੀਰ ਬੀਮਾਰੀਆਂ ਦਾ ਇਲਾਜ ਹੋ ਸਕੇਗਾ ਤੇ ਪੰਜਾਬ ਦੇ ਸਾਰੇ ਸਰਕਾਰੀ ਹਸਪਤਾਲਾਂ ਅਤੇ ਸੂਚੀਬੱਧ ਕੀਤੇ ਜਾਣ ਵਾਲੇ ਨਿੱਜੀ ਹਸਪਤਾਲਾਂ ਵਿੱਚ ਵੀ ਬਿਨ੍ਹਾਂ ਨਕਦੀ ਤੋਂ ਇਲਾਜ ਕਰਵਾਇਆ ਜਾ ਸਕਦਾ ਹੈ।
ਸਿਵਲ ਹਸਪਤਾਲ ਕਪੂਰਥਲਾ ਦੇ ਸਿਵਲ ਸਰਜਨ ਡਾ: ਸੰਜੀਵ ਭਗਤ ਨੇ ਪੰਜਾਬ ਦੇ ਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਦਾ ਉਚੇਚਾ ਧੰਨਵਾਦ ਕੀਤਾ ਕਿ ਜਿੰਨ੍ਹਾਂ ਦੀ ਦੂਰਅੰਦੇਸ਼ੀ ਸੋਚ ਨੇ ਸਿਹਤ ਸਹੂਲਤਾਂ ਦੇ ਖੇਤਰ ਵਿਚ ਮਿਸਾਲੀ ਕੰਮ ਕੀਤਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਹਰ ਪਰਿਵਾਰ ਦਾ 10 ਲੱਖ ਦਾ ਸਿਹਤ ਬੀਮਾ ਹੋਵੇਗਾ। ਇਸ ਸਕੀਮ ਦਾ ਹਰ ਇੱਕ ਨੂੰ ਲਾਭ ਹੋਵੇਗਾ। ਉਨ੍ਹਾਂ ਕਿਹਾ ਕਿ ਇਹ ਕਾਰਡ ਸਰਕਾਰੀ ਮੁਲਾਜ਼ਮ ਵੀ ਬਣਾ ਸਕਦੇ ਹਨ।ਇਸ ਵਿੱਚ ਕੋਈ ਅਮਦਨ ਦੇ ਸਰਟੀਫਿਕੇਟ ਦੀ ਲੋੜ ਨਹੀਂ ਹੈ। ਇਸ ਕਾਰਡ ਦੇ ਰਾਹੀ ਪਹਿਲਾਂ ਤੋਂ ਬੀਮਾਰੀਆਂ ਦੇ ਪੀੜਤ ਲੋਕਾਂ ਦਾ ਇਲਾਜ ਵੀ ਹੋ ਸਕੇਗਾ।ਉਨ੍ਹਾਂ ਲੋਕਾਂ ਨੂੰ ਅਪੀਲ਼ ਕੀਤੀ ਕਿ ਉਹ ਆਪਣਾ ਕਾਰਡ ਬਣਾਉਣ ਲਈ ਅਧਾਰ ਕਾਰਡ ਤੇ ਵੋਟਰ ਕਾਰਡ ਨਾਲ ਲੈਕੇ ਆਉਣ। ਸਿਵਲ ਸਰਜਨ ਨੇ ਦੱਸਿਆ ਕਿ ਨਿਰਮਲ ਕੁਟੀਆ ਸੁਲਤਾਨਪੁਰ ਲੋਧੀ ਵਿੱਚ ਕਈ ਦਿਨ ਇਹ ਕੈਂਪ ਲੱਗਾ ਰਹੇਗਾ। ਇਸ ਦੌਰਾਨ ਉਹਨਾਂ ਨਾਲ ਏ.ਸੀ.ਐਸ ਡਾ ਅਨੂ ਸ਼ਰਮਾ, ਸਿਵਲ ਹਸਪਤਾਲ ਸੁਲਤਾਨਪੁਰ ਲੋਧੀ ਤੋਂ ਅਮਰਿੰਦਰ ਸਿੰਘ ਸਮੇਤ ਇਲਾਕੇ ਦੇ ਲੋਕ ਹਾਜ਼ਰ ਰਹੇ।

Leave a Reply

Your email address will not be published. Required fields are marked *

Copyright © All rights reserved. | Newsphere by AF themes.