ਕਪੂਰਥਲਾ
(ਜਸਟਿਸ ਨਿਊਜ਼)
ਡਿਪਟੀ ਕਮਿਸ਼ਨਰ ਕਪੂਰਥਲਾ ਸ੍ਰੀ ਅਮਿਤ ਕੁਮਾਰ ਪੰਚਾਲ ਵੱਲੋਂ ਅੱਜ ਭਲਾਈ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਪੋਸਟ ਮੈਟ੍ਰਿਕ ਸਕਾਲਰਸ਼ਿਪ ਯੋਜਨਾ ਨੂੰ ਲਾਗੂ ਕਰਨ ਸਬੰਧੀ ਸਮੀਖਿਆ ਕੀਤੀ ਗਈ।
ਉਨ੍ਹਾਂ ਨੇ ਮੀਟਿੰਗ ਦੌਰਾਨ ਅਧਿਕਾਰੀਆਂ ਨੂੰ ਇਹ ਯਕੀਨੀ ਬਣਾਉਣ ਲਈ ਕਿਹਾ ਕਿ ਕੋਈ ਵੀ ਯੋਗ ਲਾਭਪਾਤਰੀ ਇਸ ਯੋਜਨਾ ਦੇ ਲਾਭ ਤੋਂ ਵਾਂਝਾ ਨਾ ਰਹੇ।
ਉਨ੍ਹਾਂ ਇਹ ਵੀ ਦੱਸਿਆ ਕਿ 30 ਜਨਵਰੀ ਨੂੰ ਪੀ.ਏ.ਪੀ ਗਰਾਊਂਡ ਜਲੰਧਰ ਵਿਖੇ ਹੋਣ ਵਾਲੇ ਰਾਜ ਪੱਧਰੀ ਸਮਾਗਮ ਵਿੱਚ ਕਪੂਰਥਲਾ ਜ਼ਿਲ੍ਹੇ ਦੇ 1000 ਵਿਦਿਆਰਥੀਆਂ ਵਲੋਂ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਬੰਧੀ ਹੋਣ ਵਾਲੇ ਪ੍ਰੋਗਰਾਮ ਵਿੱਚ ਭਾਗ ਲਿਆ ਜਾਵੇਗਾ ।
ਇਸੇ ਤਰ੍ਹਾਂ ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਭਲਾਈ ਅਧਿਕਾਰੀ, ਸਿੱਖਿਆ ਵਿਭਾਗ ਅਤੇ ਉੱਚ ਸਿੱਖਿਆ ਵਿਭਾਗ ਨੂੰ ਹਦਾਇਤ ਕੀਤੀ ਕਿ ਉਹ ਆਪਸੀ ਸਾਂਝ ਨਾਲ ਯਤਨ ਕਰਨ, ਤਾਂ ਜੋ ਕੋਈ ਵੀ ਯੋਗ ਲਾਭਪਾਤਰੀ ਇਸ ਯੋਜਨਾ ਦੇ ਲਾਭ ਤੋਂ ਵਾਂਝਾ ਨਾ ਰਹੇ ਤਾਂ ਜੋ ਵਿਦਿਆਰਥੀ ਇਸ ਪ੍ਰੋਗਰਾਮ ਤੋਂ ਸਿੱਖਿਆ ਗ੍ਰਹਿਣ ਕਰਕੇ ਸਮਾਜ ਦੀ ਤਰਕੀ ਵਿੱਚ ਬਣਦਾ ਯੋਗਦਾਨ ਪਾ ਸਕਣ।
ਕੈਪਸ਼ਨ: ਡਿਪਟੀ ਕਮਿਸ਼ਨਰ ਸ੍ਰੀ ਅਮਿਤ ਕੁਮਾਰ ਪੰਚਾਲ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਬੰਧੀ ਵੱਖ-ਵੱਖ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਕਰਦੇ ਹੋਏ।
Leave a Reply