ਨਾਂਦੇੜ
( ਜਸਟਿਸ ਨਿਊਜ਼ )
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨਾਂਦੇੜ ਦੇ ਗੁਰੂ ਗੋਬਿੰਦ ਸਿੰਘ ਜੀ ਹਵਾਈ ਅੱਡੇ ‘ਤੇ ਪਹੁੰਚੇ। ਉਨ੍ਹਾਂ ਦੇ ਪਹੁੰਚਣ ‘ਤੇ ਜ਼ਿਲ੍ਹਾ ਕੁਲੈਕਟਰ ਰਾਹੁਲ ਕਰਦਾਇਲ ਨੇ ਉਨ੍ਹਾਂ ਨੂੰ ਗੁਲਦਸਤਾ ਦੇ ਕੇ ਸਵਾਗਤ ਕੀਤਾ।
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਗੁਰਦੁਆਰਾ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਵਿਖੇ ਮੱਥਾ ਟੇਕਿਆ ਗੁਰਦਆਰਾ ਬੋਰਡ ਵਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਸਨਮਾਨਿਤ ਕੀਤਾ ਗਿਆ। ਇਸ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਸਿੰਘ ਮਾਨ “ਹਿੰਦ ਦੀ ਚਾਦਰ” ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਪੁਰਬ ਨੂੰ ਮਨਾਉਣ ਲਈ ਮੋਦੀ ਮੈਦਾਨ ਵਿਖੇ ਆਯੋਜਿਤ ਸਮਾਗਮ ਲਈ ਰਵਾਨਾ ਹੋਏ।
Leave a Reply