ਲੁਧਿਆਣਾ
( ਜਸਟਿਸ ਨਿਊਜ਼)
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ 65 ਲੱਖ ਪਰਿਵਾਰਾਂ ਨੂੰ ‘ਮੁੱਖ ਮੰਤਰੀ ਸਿਹਤ ਬੀਮਾ ਯੋਜਨਾ’ ਅਧੀਨ 10 ਲੱਖ ਰੁਪਏ ਤੱਕ ਕੈਸ਼ਲੈਸ ਇਲਾਜ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ ਜਿਸਦੇ ਤਹਿਤ ਵਿਸ਼ੇਸ਼ ਕੈਂਪਾਂ ਰਾਹੀਂ ਲਾਭਪਾਤਰੀਆਂ ਦੇ ਹੈਲਥ ਕਾਰਡ ਬਣਾਏ ਜਾ ਰਹੇ ਹਨ।
ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਵਿਧਾਨ ਸਭਾ ਹਲਕਾ ਸਾਹਨੇਵਾਲ ਦੇ ਪਿੰਡ ਜੰਡਿਆਲੀ ਵਿਖੇ ਸਥਾਨਕ ਵਸਨੀਕਾਂ ਨਾਲ ਗੱਲਬਾਤ ਕਰਦਿਆਂ ਕੀਤਾ।
ਉਨ੍ਹਾਂ ਸਪੱਸ਼ਟ ਕੀਤਾ ਕਿ ਜੇਕਰ ਅਸੀਂ ਵੋਟਾਂ ਮੰਗਣ ਲੋਕਾਂ ਦੇ ਘਰ-ਘਰ ਜਾ ਸਕਦੇ ਹਾਂ ਤਾਂ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਭਲਾਈ ਸਕੀਮਾਂ ਨੂੰ ਉਨ੍ਹਾਂ ਦੀਆਂ ਬਰੂਹਾਂ ‘ਤੇ ਪਹੁੰਚਾਉਣਾ ਵੀ ਸਾਡੀ ਜਿੰਮੇਵਾਰੀ ਬਣਦੀ ਹੈ। ਇਸੇ ਲੜੀ ਤਹਿਤ ਅੱਜ ਪਿੰਡ ਜੰਡਿਆਲੀ ਵਿਖੇ ਲਾਭਪਾਤਰੀਆਂ ਦੇ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦੇ ਕਾਰਡ ਬਣਾਏ ਗਏ।
ਜ਼ਿਕਰਯੋਗ ਹੈ ਕਿ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 22 ਜਨਵਰੀ ਨੂੰ ਮੋਹਾਲੀ ਵਿੱਚ ‘ਮੁੱਖ ਮੰਤਰੀ ਸਿਹਤ ਯੋਜਨਾ’ ਦੀ ਸ਼ੁਰੂਆਤ ਕੀਤੀ, ਜਿਸ ਨਾਲ ਸੂਬੇ ਦੇ ਹਰ ਪਰਿਵਾਰ ਨੂੰ 10 ਲੱਖ ਰੁਪਏ ਤੱਕ ਦਾ ਮੁਫ਼ਤ ਕੈਸ਼ਲੈਸ ਇਲਾਜ ਮਿਲੇਗਾ।
ਉਨ੍ਹਾਂ ਦੁਹਰਾਇਆ ਕਿ ਇਸ ਯੋਜਨਾ ਦੇ ਲਾਗੂ ਹੋਣ ਨਾਲ ਅਮੀਰਾਂ ਦੀ ਪਹੁੰਚ ਵਿੱਚ ਆਉਂਦੇ ਸਭ ਤੋਂ ਮਹਿੰਗੇ ਨਿੱਜੀ ਹਸਪਤਾਲ ਵੀ ਗਰੀਬਾਂ ਲਈ ਖੋਲ੍ਹ ਦਿੱਤੇ ਗਏ ਹਨ, ਜੋ ਲੋਕ ਸੇਵਾ ਵਿੱਚ ਫੈਸਲਾਕੁੰਨ ਬਦਲਾਅ ਹੈ। ਉਨ੍ਹਾਂ ਦੱਸਿਆ ਕਿ ਹੁਣ ਚੰਡੀਗੜ੍ਹ ਅਤੇ ਪੰਜਾਬ ਦੇ ਸਾਰੇ ਸਰਕਾਰੀ ਹਸਪਤਾਲਾਂ ਤੋਂ ਇਲਾਵਾ ਸੂਚੀਬੱਧ ਨਿੱਜੀ ਹਸਪਤਾਲਾਂ ਵਿੱਚ ਵੀ ਲਾਭਪਾਤਰੀ ਮੁਫ਼ਤ ਇਲਾਜ ਕਰਵਾ ਸਕਣਗੇ।
Leave a Reply