ਰਣਜੀਤ ਸਿੰਘ ਮਸੌਣ
ਅੰਮ੍ਰਿਤਸਰ
ਮਾਨਯੋਗ ਅਦਾਲਤ ਨੇ 1984 ਦਿੱਲੀ ਦੰਗਿਆਂ ਦੀ ਅਗਵਾਈ ਕਰਨ ਵਾਲੇ ਮੁੱਖ ਦੋਸ਼ੀ ਸੱਜਣ ਕੁਮਾਰ ਨੂੰ ਬਰੀ ਕਰਕੇ 44 ਸਾਲਾਂ ਦੇ ਲੱਗਭੱਗ ਇਨਸਾਫ਼ ਮੰਗਣ ਵਾਲੇ ਪੀੜਤ ਪਰਿਵਾਰਾਂ ਦੇ ਜ਼ਖਮਾਂ ਤੇ ਲੂਣ ਛਿੜਕਿਆ ਹੈ, ਉਹ ਇਸ ਪੱਖਪਾਤੀ ਫ਼ੈਸਲੇ ਤੋਂ ਡਾਢੇ ਦੁੱਖੀ ਹਨ। ਜਿਸ ਕਰਕੇ ਉਹਨਾਂ ਨੇ ਦੇਸ਼ ਦੇ ਪ੍ਰਧਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੋਂ ਮੰਗ ਕੀਤੀ ਹੈ ਕਿ ਸੱਜਣ ਕੁਮਾਰ ਨੂੰ ਸਜ਼ਾ ਦਵਾਈ ਜਾਵੇ ਨਹੀਂ ਤਾਂ ਅਸੀਂ ਉੱਚ ਅਦਾਲਤ ਵਿੱਚ ਇਸ ਫ਼ੈਸਲੇ ਨੂੰ ਚੁਣੌਤੀ ਦੇ ਕੇ ਇਨਸਾਫ਼ ਮੰਗਣ ਲਈ ਮਜ਼ਬੂਰ ਹੋਣਾ ਪਵੇਗਾ, ਉਧਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਅਕਾਲੀ ਦਲ ਸਮੇਤ ਦੇਸ਼ਾਂ ਵਿਦੇਸ਼ਾਂ ਵਿੱਚ ਵੱਸਦੇ ਸਿੱਖ ਭਾਈਚਾਰੇ ਨੇ ਇਸ ਫ਼ੈਸਲੇ ਦਾ ਵਿਰੋਧ ਕਰਨ ਦੇ ਨਾਲ-ਨਾਲ ਸੱਜਣ ਕੁਮਾਰ ਨੂੰ ਸਖ਼ਤ ਸਜ਼ਾ ਦੇਣ ਦੀ ਮੰਗ ਕੀਤੀ ਹੈ। ਇਸ ਨੂੰ ਸਿੱਖਾਂ ਨਾਲ ਚਿੱਟੇ ਦਿਨ ਭਾਰਤੀ ਅਦਾਲਤਾਂ ਵੱਲੋਂ ਬੇਇਨਸਾਫੀ ਤੇ ਧੱਕੇਸ਼ਾਹੀ ਵਾਲਾ ਸਿੱਖ ਵਿਰੋਧੀ ਫ਼ੈਸਲਾ ਮੰਨਦੀ ਹੋਈ ਪੀੜਤ ਪ੍ਰੀਵਾਰਾਂ ਵੱਲੋਂ ਇਸ ਫ਼ੈਸਲੇ ਵਿਰੁੱਧ ਉੱਚ ਅਦਾਲਤ ‘ਚ ਜਾਣ ਦੀ ਪੂਰਨ ਹਮਾਇਤ ਅਤੇ ਇਸ ਨੂੰ ਸਮੇਂ ਦੀ ਲੋੜ ਵਾਲਾਂ ਲੋੜੀਂਦਾ ਫ਼ੈਸਲਾ ਮੰਨਦੀ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਬੇਨਤੀ ਕਰਦੀ ਹੈ ਕਿ ਉਹ ਦਿੱਲੀ ਦੰਗਿਆਂ ਦੇ ਮੁੱਖ ਦੋਸ਼ੀ ਸੱਜਣ ਕੁਮਾਰ ਨੂੰ ਸਜ਼ਾ ਦਿਵਾਉਣ ਦੀ ਲੋੜ ਤੇ ਜ਼ੋਰ ਦੇਣ ਤਾਂ ਕਿ ਪੀੜਤ ਪਰਿਵਾਰਾਂ ਨੂੰ ਰਾਹਤ ਮਹਿਸੂਸ ਕਰਵਾਈ ਜਾਵੇ।
ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ ਦਿੱਲੀ ਦੰਗਿਆਂ ਦੇ ਮੁੱਖ ਦੋਸ਼ੀ ਸੱਜਣ ਕੁਮਾਰ ਨੂੰ ਅਦਾਲਤ ਵੱਲੋਂ ਬਰੀ ਕਰਨ ਵਾਲੇ ਫ਼ੈਸਲੇ ਦੀ ਨਿੰਦਾ, ਪੀੜਤਾਂ ਪਰਿਵਾਰਾਂ ਵੱਲੋਂ ਫ਼ੈਸਲੇ ਨੂੰ ਚੁਣੌਤੀ ਦੇਣ ਦੀ ਹਮਾਇਤ ਅਤੇ ਪ੍ਰਧਾਨ ਮੰਤਰੀ ਤੋਂ ਸੱਜਣ ਕੁਮਾਰ ਨੂੰ ਸਜ਼ਾ ਦਿਵਾਉਣ ਦੀ ਮੰਗ ਕਰਦਿਆਂ ਇੱਕ ਲਿਖਤੀ ਪ੍ਰੈਸ ਬਿਆਨ ਰਾਹੀਂ ਕੀਤਾ। ਉਹਨਾਂ ਕਿਹਾ ਕਿ ਇਸ ਫ਼ੈਸਲੇ ਦਾ ਜਿੱਥੇ ਲੁਧਿਆਣਾ ਦੇ ਦੰਗਾ ਪੀੜਤਾਂ, ਅਕਾਲੀ ਦਲ, ਸਮੁੱਚੇ ਸਿੱਖ ਪੰਥ ਦੇ ਲੋਕਾਂ ਨੇ ਤਿੱਖਾ ਵਿਰੋਧ ਕੀਤਾ ਹੈ ਅਤੇ ਇਸ ਫ਼ੈਸਲੇ ਨੂੰ ਸਿੱਖਾਂ ਨਾਲ ਭਾਰਤ ਦੇਸ ਦੀਆਂ ਅਦਾਲਤਾਂ ਵੱਲੋਂ ਚਿੱਟੇ ਦਿਨ ਬੇਇਨਸਾਫ਼ੀ ਤੇ ਧੱਕੇਸ਼ਾਹੀ ਦੱਸਿਆ ਹੈ। ਸਿੱਖ ਵਿਰੋਧੀ ਕਾਂਗਰਸ ਪਾਰਟੀ ਦੇ ਰਾਜ ਵਿੱਚ ਇਹ ਦੰਗੇ ਕਰਵਾਏ ਗਏ ਸਨ ਅਤੇ ਇਨ੍ਹਾਂ ਦੰਗਾਕਾਰੀਆਂ ਨੂੰ ਸ਼ਰੇਆਮ ਸਿੱਖਾਂ ਨੂੰ ਘਰਾਂ ਵਿੱਚੋਂ ਕੱਢ-ਕੱਢ ਕੇ ਮਾਰਿਆ ਗਿਆ ਅਤੇ ਗਲਾਂ ਵਿੱਚ ਟਾਇਰ ਪਾ ਕੇ ਜ਼ਿੰਦਾ ਸਾੜਿਆ ਗਿਆ, ਇੰਨਾਂ ਦੰਗਾਕਾਰੀਆਂ ਦੀ ਅਗਵਾਈ ਦੋਸ਼ੀ ਸੱਜਣ ਕੁਮਾਰ ਕਰ ਰਿਹਾ ਸੀ।
ਕਾਂਗਰਸ ਨੇ ਆਪਣੇ ਰਾਜ ਸਮੇਂ ਇਨ੍ਹਾਂ ਦੋਸ਼ੀਆਂ ਨੂੰ ਸਜ਼ਾ ਦਿਵਾਉਣ ਦੀ ਜਗ੍ਹਾ ਵੱਡੇ-ਵੱਡੇ ਅਹੁੱਦੇ ਦੇ ਕੇ ਬਿਰਾਜਮਾਨ ਕੀਤਾ ਅਤੇ ਹੁਣ ਭਾਰਤੀ ਜਨਤਾ ਪਾਰਟੀ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੋਂ ਪੀੜਤਾਂ ਅਤੇ ਸਿੱਖ ਭਾਈਚਾਰੇ ਨੂੰ ਇਨਸਾਨ ਮਿਲਣ ਦੀ ਆਸ ਸੀ ਪਰ ਲੋਕਾਂ ਦੀਆਂ ਆਸਾਂ ਉਮੀਦਾਂ ਤੇ ਉਦੋਂ ਪਾਣੀ ਫ਼ਿਰ ਗਿਆ ਜਦੋਂ ਦਿੱਲੀ ਦੀ ਅਦਾਲਤ ਨੇ ਦੰਗਾਕਾਰੀਆਂ ਦੀ ਅਗਵਾਈ ਕਰਨ ਵਾਲੇ ਮੁੱਖ ਦੋਸ਼ੀ ਸੱਜਣ ਕੁਮਾਰ ਨੂੰ ਬਰੀ ਕਰ ਦਿੱਤਾ ਅਤੇ ਸਾਬਤ ਕਰ ਦਿੱਤਾ ਕਿ ਭਾਵੇਂ ਕੋਈ ਵੀ ਸਰਕਾਰ ਹੋਵੇ, ਸਿੱਖਾਂ ਨੂੰ ਭਾਰਤ ਦੇਸ਼ ਦੀਆਂ ਅਦਾਲਤਾਂ ਵੱਲੋਂ ਇਨਸਾਫ਼ ਮਿਲਣਾ ਮੁਸ਼ਕਲ ਹੈ? ਭਾਈ ਖਾਲਸਾ ਨੇ ਦੱਸਿਆ ਸਾਡੀ ਜਥੇਬੰਦੀ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਜਿਥੇ 48 ਸਾਲ ਬਾਅਦ ਵੀ ਭਾਰਤੀ ਅਦਾਲਤ ਵੱਲੋਂ ਦੰਗਾਕਾਰੀਆਂ ਦੀ ਅਗਵਾਈ ਕਰਨ ਵਾਲੇ ਮੁੱਖ ਦੋਸ਼ੀ ਸੱਜਣ ਕੁਮਾਰ ਨੂੰ ਬਰੀ ਕਰਨ ਵਾਲੇ ਫ਼ੈਸਲੇ ਨੂੰ ਪੀੜਤ ਪਰਿਵਾਰਾਂ ਦੇ ਜ਼ਖਮਾਂ ਤੇ ਲੂਣ ਛਿੜਕਣ ਵਾਲਾ ਫ਼ੈਸਲਾ ਮੰਨਦੀ ਹੋਈ ਪੀੜਤਾਂ ਵੱਲੋਂ ਇਸ ਫੈਸਲੇ ਨੂੰ ਚੁਣੌਤੀ ਤੇ ਦੇਸ਼ ਦੇ ਪ੍ਰਧਾਨ ਮੰਤਰੀ ਤੋਂ ਸੱਜਣ ਕੁਮਾਰ ਸਜ਼ਾ ਦੁਆਉਣ ਦੀ ਮੰਗ ਦੀ ਪੂਰਨ ਹਮਾਇਤ ਕਰਦੀ ਹੋਈ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜੀ ਨੂੰ ਬੇਨਤੀ ਕਰਦੀ ਹੈ ਕਿ ਦਿੱਲੀ ਦੰਗਿਆਂ ਦੇ ਦੋਸ਼ੀ ਸੱਜਣ ਕੁਮਾਰ ਅਤੇ ਹੋਰਾਂ ਨੂੰ ਸਜ਼ਾ ਦਿਵਾ ਕੇ ਸਿੱਖਾਂ ਨੂੰ ਇਨਸਾਫ ਦਿਵਾਉਣ ਦੀ ਲੋੜ ਤੇ ਜ਼ੋਰ ਦਿੱਤਾ ਜਾਵੇ ਤਾਂ ਕਿ ਸਿੱਖਾਂ ‘ਚ ਬੇਗਾਨਗੀ ਵਾਲਾਂ ਅਹਿਸਾਸ ਦੂਰ ਕੀਤਾ ਜਾ ਸਕੇ। ਇਸ ਮੌਕੇ ਤੇ ਭਾਈ ਖਾਲਸਾ ਪ੍ਰਧਾਨ ਨਾਲ ਭਾਈ ਅਵਤਾਰ ਸਿੰਘ ਅੰਮ੍ਰਿਤਸਰ, ਭਾਈ ਜੋਗਿੰਦਰ ਸਿੰਘ ਅਤੇ ਭਾਈ ਜਗਤਾਰ ਸਿੰਘ ਫਿਰੋਜ਼ਪੁਰ, ਭਾਈ ਦਿਲਬਾਗ ਸਿੰਘ ਬਾਗੀ, ਭਾਈ ਸੁਖਦੇਵ ਸਿੰਘ ਫ਼ੌਜੀ ਜਗਰਾਉਂ, ਭਾਈ ਸੁਰਿੰਦਰ ਸਿੰਘ ਆਦਮਪੁਰ ਤੇ ਭਾਈ ਵਿਕਰਮ ਸਿੰਘ ਪੰਡੋਰੀ ਨਿੱਝਰ ਆਦਿ ਤੋਂ ਇਲਾਵਾ ਕਈ ਹੋਰ ਕਾਰਕੁੰਨ ਹਾਜ਼ਰ ਸਨ।
Leave a Reply