ਸੋਨੀਪਤ ਵਿੱਚ ਨਿਯੁਕਤੀ ਪੱਤਰ ਵੰਡ ਸਮਾਗਮ, ਵਿਕਸਿਤ ਭਾਰਤ ਦੇ ਟੀਚੇ ਨੂੰ ਸਾਕਾਰ ਕਰਨ ਦੀ ਦਿਸ਼ਾ ਵਿੱਚ ਇੱਕ ਠੋਸ ਪਹਿਲਕਦਮੀ : ਕ੍ਰਿਸ਼ਨ ਪਾਲ ਗੁਰਜਰ
ਪਾਰਦਰਸ਼ੀ, ਤਕਨੀਕ ਅਧਾਰਿਤ ਅਤੇ ਤੇਜ਼ ਭਰਤੀ ਪ੍ਰਕਿਰਿਆ ਰਾਹੀਂ ਸਰਕਾਰੀ ਸੇਵਾਵਾਂ ਵਿੱਚ ਯੁਵਾ ਭਾਰਤ ਦੀ ਭਾਗੀਦਾਰੀ ਮਜ਼ਬੂਤ : ਗੁਰਜਰ
ਸੋਨੀਪਤ
ਇਸ ਅਭਿਆਨ ਦੇ ਤਹਿਤ ਗਰੁੱਪ ਕੇਂਦਰ, ਕੇਂਦਰੀ ਰਿਜ਼ਰਵ ਪੁਲਿਸ ਬਲ (ਸੀਆਰਪੀਐੱਫ), ਖੇਵੜ੍ਹਾ, ਸੋਨੀਪਤ ਵਿੱਚ ਵੀ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ‘ਤੇ ਕੇਂਦਰੀ ਸਹਿਕਾਰਤਾ ਰਾਜ ਮੰਤਰੀ ਸ਼੍ਰੀ ਕ੍ਰਿਸ਼ਨ ਪਾਲ ਗੁਰਜਰ ਨੇ ਕੇਂਦਰ ਸਰਕਾਰ ਦੇ ਵੱਖ-ਵੱਖ ਵਿਭਾਗਾਂ, ਵਿਸ਼ੇਸ਼ ਤੌਰ ‘ਤੇ ਅਰਧ-ਸੈਨਿਕ ਬਲਾਂ ਵਿੱਚ ਚੁਣੇ ਹੋਏ 103 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਪ੍ਰਦਾਨ ਕੀਤੇ।
ਇਸ ਮੌਕੇ ‘ਤੇ ਮੁੱਖ ਮਹਿਮਾਨ ਵਜੋਂ ਕੇਂਦਰੀ ਸਹਿਕਾਰਤਾ ਰਾਜ ਮੰਤਰੀ ਸ਼੍ਰੀ ਕ੍ਰਿਸ਼ਨ ਪਾਲ ਗੁਰਜਰ ਨੇ ਨਵੇਂ ਚੁਣੇ ਹੋਏ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਪ੍ਰਦਾਨ ਕੀਤੇ।
ਇਸ ਮੌਕੇ ‘ਤੇ ਕੇਂਦਰੀ ਰਾਜ ਮੰਤਰੀ ਸ਼੍ਰੀ ਕ੍ਰਿਸ਼ਨ ਪਾਲ ਗੁਰਜਰ ਨੇ ਕਿਹਾ ਕਿ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਹਮੇਸ਼ਾ ਰੁਜ਼ਗਾਰ ਸਿਰਜਣਾ, ਨਵੀਨਤਾ, ਤਕਨੀਕ ਦੀ ਵਰਤੋਂ ਅਤੇ ਨਾਗਰਿਕਾਂ ਨੂੰ ਵਿਕਾਸ ਦੇ ਕੇਂਦਰ ਵਿੱਚ ਰੱਖਣ ‘ਤੇ ਜ਼ੋਰ ਦਿੱਤਾ ਹੈ। ਉਨ੍ਹਾਂ ਨੇ ਕਿਹਾ ਕਿ ਸੋਨੀਪਤ ਵਿੱਚ ਨਿਯੁਕਤੀ ਪੱਤਰ ਵੰਡ ਪ੍ਰੋਗਰਾਮ, ਵਿਕਸਿਤ ਭਾਰਤ ਦੇ ਟੀਚੇ ਨੂੰ ਸਾਕਾਰ ਕਰਨ ਦੀ ਦਿਸ਼ਾ ਵਿੱਚ ਇੱਕ ਠੋਸ ਪਹਿਲਕਦਮੀ ਹੈ। ਸ਼੍ਰੀ ਗੁਰਜਰ ਨੇ ਕਿਹਾ ਕਿ ਨਵ-ਨਿਯੁਕਤ ਉਮੀਦਵਾਰਾਂ ਨੂੰ iGOT ਕਰਮਯੋਗੀ ਪੋਰਟਲ ‘ਤੇ ‘ਕਰਮਯੋਗੀ ਪ੍ਰਾਰੰਭ’ ਔਨਲਾਈਨ ਮੌਡਿਊਲ ਰਾਹੀਂ ਟ੍ਰੇਨਿੰਗ ਦੇਣ ਦਾ ਮੌਕਾ ਵੀ ਪ੍ਰਦਾਨ ਕੀਤਾ ਜਾ ਰਿਹਾ ਹੈ, ਜਿੱਥੇ 1,588 ਤੋਂ ਵੱਧ ਈ-ਲਰਨਿੰਗ ਕੋਰਸ ਉਪਲਬਧ ਹਨ। ਇਹ ਟ੍ਰੇਨਿੰਗ ਨੌਜਵਾਨਾਂ ਨੂੰ ਉਨ੍ਹਾਂ ਦੀਆਂ ਜ਼ਿੰਮੇਵਾਰੀਆਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਨਿਭਾਉਣ ਅਤੇ ਵਿਕਸਿਤ ਭਾਰਤ ਦੇ ਨਿਰਮਾਣ ਵਿੱਚ ਯੋਗਦਾਨ ਦੇਣ ਦੇ ਯੋਗ ਬਣਾਏਗੀ। ਸ਼੍ਰੀ ਕ੍ਰਿਸ਼ਨ ਪਾਲ ਨੇ ਕਿਹਾ ਕਿ ਪਾਰਦਰਸ਼ੀ, ਤਕਨੀਕ ਅਧਾਰਿਤ ਅਤੇ ਤੇਜ਼ ਭਰਤੀ ਪ੍ਰਕਿਰਿਆ ਨਾਲ ਸਰਕਾਰੀ ਸੇਵਾਵਾਂ ਵਿੱਚ ਯੁਵਾ ਭਾਰਤ ਦੀ ਭਾਈਵਾਲੀ ਮਜ਼ਬੂਤ ਹੋ ਰਹੀ ਹੈ। ਕੇਂਦਰੀ ਮੰਤਰੀ ਨੇ ਸਾਰੇ ਨਵ-ਨਿਯੁਕਤ ਉਮੀਦਵਾਰਾਂ ਨੂੰ ਵਧਾਈ ਦਿੰਦੇ ਹੋਏ ਕਿਹਾ ਕਿ ਉਹ ਸਾਰੇ ਨਵ-ਨਿਯੁਕਤ ਈਮਾਨਦਾਰੀ, ਮਿਹਨਤ ਅਤੇ ਕੁਸ਼ਲਤਾ ਨਾਲ ਆਪਣੀਆਂ ਸੇਵਾਵਾਂ ਪ੍ਰਦਾਨ ਕਰਕੇ ਦੇਸ਼ ਅਤੇ ਲੋਕਾਂ ਦੀ ਸੇਵਾ ਕਰਨ।
ਇਸ ਮੌਕੇ ‘ਤੇ ਸੀਆਰਪੀਐੱਫ ਸਮੂਹ ਕੇਂਦਰ ਖੇਵੜ੍ਹਾ ਦੇ ਡਿਪਟੀ ਇੰਸਪੈਕਟਰ ਜਨਰਲ ਆਫ ਪੁਲਿਸ ਸ਼੍ਰੀ ਅਜੀਤ ਸਾਂਗਵਾਨ ਨੇ ਕੇਂਦਰੀ ਰਾਜ ਮੰਤਰੀ ਦਾ ਸੁਆਗਤ ਕੀਤਾ ਅਤੇ ਨਵ-ਨਿਯੁਕਤ ਨੌਜਵਾਨਾਂ ਦੀ ਹੌਂਸਲਾ ਅਫਜ਼ਾਈ ਕੀਤੀ। ਪ੍ਰੋਗਰਾਮ ਵਿੱਚ ਸ਼੍ਰੀ ਅਮਿਤ ਕੁਮਾਰ, ਕਮਾਂਡੈਂਟ -220 ਬਟਾਲੀਅਨ; ਸ਼੍ਰੀ ਦਲਜੀਤ ਸਿੰਘ ਭਾਟੀ, ਸੈਕਿੰਡ ਕਮਾਂਡਿੰਗ ਅਫਸਰ; ਸ਼੍ਰੀ ਵੇਦਪਾਲ, ਡਿਪਟੀ ਕਮਾਂਡੈਂਟ ਸਮੇਤ ਹੋਰ ਅਧਿਕਾਰੀ ਵੀ ਮੌਜੂਦ ਰਹੇ। ਕੇਂਦਰੀ ਮੰਤਰੀ ਦੁਆਰਾ ਸਫਲ ਅਤੇ ਸ਼ਾਨਦਾਰ ਆਯੋਜਨ ਲਈ ਗਰੁੱਪ ਕੇਂਦਰ ਸੀਆਰਪੀਐੱਫ, ਸੋਨੀਪਤ ਦੀ ਸ਼ਲਾਘਾ ਕੀਤੀ ਗਈ।
Leave a Reply