August 17, 2026

Justice News

ਅਵਾਮ ਦੀ ਆਵਾਜ਼

ਮੋਗਾ ਵਿਖੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਲਹਿਰਾਉਣਗੇ ਕੌਮੀ ਝੰਡਾ=26 ਜਨਵਰੀ ਨੂੰ ਮਨਾਏ ਜਾ ਰਹੇ ਗਣਤੰਤਰ ਦਿਵਸ ਸਮਾਰੋਹ ਦੀ ਹੋਈ ਫੁੱਲ ਡਰੈੱਸ ਰਿਹਰਸਲ

ਮੋਗਾ

(ਮਨਪ੍ਰੀਤ ਸਿੰਘ/ ਗੁਰਜੀਤ ਸੰਧੂ   )

   ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਰੋਹ ਦੀ ਅਹਿਮੀਅਤ ਦੇ ਮੱਦੇਨਜ਼ਰ ਇਸ ਨੂੰ ਪੂਰੀ ਮਰਿਆਦਾ ਅਤੇ ਰਾਸ਼ਟਰੀ ਭਾਵਨਾ ਨਾਲ ਮਨਾਇਆ ਜਾਵੇਗਾ। ਇਨਾਂ ਸ਼ਬਦਾਂ ਦਾ ਪ੍ਰਗਟਾਵਾ ਅੱਜ ਡਿਪਟੀ ਕਮਿਸ਼ਨਰ ਮੋਗਾ ਸ਼੍ਰੀ ਸਾਗਰ ਸੇਤੀਆ ਨੇ ਸਥਾਨਕ ਦਾਣਾ ਮੰਡੀ ਮੋਗਾ ਵਿਖੇ ਕੀਤਾ। ਦਾਣਾ ਮੰਡੀ ਮੋਗਾ ਵਿਖੇ ਹੋਈ ਗਣਤੰਤਰ ਦਿਵਸ ਸਮਾਰੋਹ ਦੀ ਫੁੱਲ ਡਰੈੱਸ ਰਿਹੱਸਲ ਦਾ ਜਾਇਜਾ ਲਿਆ। ਇਸ ਸਮੇਂ ਉਨ੍ਹਾਂ ਨਾਲ ਐਸ.ਐਸ.ਪੀ. ਸ਼੍ਰੀ ਅਜੈ ਗਾਂਧੀ, ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰ. ਜਸਪਿੰਦਰ ਸਿੰਘ ਤੇ ਹੋਰ ਅਧਿਕਾਰੀ ਵੀ ਹਾਜ਼ਰ ਸਨ।

  ਫੁੱਲ ਡਰੈੱਸ ਰਿਹਰਸਲ ਮੌਕੇ ਡਿਪਟੀ ਕਮਿਸ਼ਨਰ ਸਾਗਰ ਸੇਤੀਆ ਨੇ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ। ਇਸ ਸਮੇਂ ਪੰਜਾਬ ਪੁਲਿਸ ਦੀਆਂ ਅਤੇ ਹੋਰਨਾਂ ਟੁਕੜੀਆਂ ਵੱਲੋਂ ਸ਼ਾਨਦਾਰ ਮਾਰਚ ਪਾਸਟ ਕੱਢਿਆ। ਸਕੂਲੀ ਵਿਦਿਆਰਥੀਆਂ ਵੱਲੋਂ ਰੰਗਾਰੰਗ ਪ੍ਰੋਗਰਾਮ ਪੇਸ਼ ਕੀਤੇ ਗਏ। ਗਿੱਧਾ ਅਤੇ ਭੰਗੜੇ ਨਾਲ ਸਬੰਧਤ ਆਈਟਮਾਂ ਵੀ ਪੇਸ਼ ਕੀਤੀਆਂ ਗਈਆਂ। ਸ਼੍ਰੀ ਸਾਗਰ ਸੇਤੀਆ ਨੇ ਦੱਸਿਆ ਕਿ ਗਣਤੰਤਰ ਦਿਵਸ ਸਮਾਰੋਹ ਵਿੱਚ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ, ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਅਤੇ ਫੂਡ ਪ੍ਰੋਸੈਸਿੰਗ ਮੰਤਰੀ ਸ੍ਰ. ਗੁਰਮੀਤ ਸਿੰਘ ਖੁੱਡੀਆਂ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕਰਨਗੇ ਅਤੇ ਮਾਰਚ ਪਾਸਟ ਤੋਂ ਸਲਾਮੀ ਲੈਣਗੇ।
ਡਿਪਟੀ ਕਮਿਸ਼ਨਰ ਸ਼੍ਰੀ ਸਾਗਰ ਸੇਤੀਆ ਵੱਲੋਂ ਫੁੱਲ ਡਰੈੱਸ ਰਿਹਰਸਲ ਦਾ ਨਿਰੀਖਣ ਕਰਨ ਤੋਂ ਬਾਅਦ ਸਬੰਧਤ ਵਿਭਾਗਾਂ ਦੀ ਮੀਟਿੰਗ ਕੀਤੀ ਅਤੇ 26 ਜਨਵਰੀ ਦੇ ਦਿਹਾੜੇ ਨੂੰ ਅਨੁਸ਼ਾਸ਼ਨ ਅਤੇ ਸਮਰਪਿਤ ਭਾਵਨਾ ਨਾਲ ਨੇਪਰੇ ਚਾੜ੍ਹਨ ਦੇ ਨਿਰਦੇਸ਼ ਜਾਰੀ ਕੀਤੇ। ਉਹਨਾਂ ਦੱਸਿਆ ਕਿ ਵੱਖ ਵੱਖ ਵਿਭਾਗਾਂ ਵੱਲੋਂ ਸਰਕਾਰ ਦੀਆਂ ਪ੍ਰਾਪਤੀਆਂ ਨੂੰ ਦਰਸਾਉਂਦੀਆਂ ਝਾਕੀਆਂ ਨੂੰ ਵੀ ਪੇਸ਼ ਕੀਤਾ ਜਾਵੇਗਾ। ਸਮਾਰੋਹ ਵਾਲੇ ਦਿਨ ਲੋੜਵੰਦਾਂ ਨੂੰ ਸਿਲਾਈ ਮਸ਼ੀਨਾਂ ਤੇ ਟਰਾਈ ਸਾਈਕਲਾਂ ਦੀ ਵੰਡ ਤੋਂ ਇਲਾਵਾ ਇਨਾਮ ਵੰਡ ਸਮਾਰੋਹ ਵੀ ਆਯੋਜਿਤ ਕੀਤਾ ਜਾਵੇਗਾ।

Leave a Reply

Your email address will not be published. Required fields are marked *

Copyright © All rights reserved. | Newsphere by AF themes.