August 17, 2026

Justice News

ਅਵਾਮ ਦੀ ਆਵਾਜ਼

ਡਿਪਟੀ ਕਮਿਸ਼ਨਰ ਨੇ 77ਵੇਂ ਗਣਤੰਤਰ ਦਿਵਸ ਸਮਾਗਮ ਦੀ ਫੁੱਲ ਡਰੈਸ ਰਿਹਰਸਲ ਦਾ ਨਿਰੀਖਣ ਕੀਤਾ

ਲੁਧਿਆਣਾ
:(ਜਸਟਿਸ ਨਿਊਜ਼)
ਡਿਪਟੀ ਕਮਿਸ਼ਨਰ ਸ੍ਰੀ ਹਿਮਾਂਸ਼ੂ ਜੈਨ ਵਲੋਂ ਪੰਜਾਬ ਖੇਤੀਬਾੜੀ ਯੂਨੀਵਰਸਿਟੀ (ਪੀ.ਏ.ਯੂ) ਲੁਧਿਆਣਾ ਵਿਖੇ 77ਵੇਂ ਗਣਤੰਤਰ ਦਿਵਸ ਸਮਾਰੋਹ ਦੀ ਫੁੱਲ ਡਰੈੱਸ ਰਿਹਰਸਲ ਦਾ ਨਿਰੀਖਣ ਕੀਤਾ।ਫੁੱਲ ਡਰੈੱਸ ਰਿਹਰਸਲ ਦੌਰਾਨ ਡਿਪਟੀ ਕਮਿਸ਼ਨਰ ਵਲੋਂ ਕੌਮੀ ਝੰਡਾ ਲਹਿਰਾਇਆ ਗਿਆ ਅਤੇ ਏ.ਸੀ.ਪੀ ਹਰਸ਼ਪ੍ਰੀਤ ਸਿੰਘ ਦੀ ਅਗਵਾਈ ਵਿੱਚ ਮਾਰਚ ਪਾਸਟ ਤੋਂ ਸਲਾਮੀ ਲਈ ਗਈ।
ਡਿਪਟੀ ਕਮਿਸ਼ਨਰ ਵਲੋਂ 26 ਜਨਵਰੀ ਨੂੰ ਹੋਣ ਵਾਲੇ ਮੈਗਾ ਸਮਾਗਮ ਦੀਆਂ ਤਿਆਰੀਆਂ ਨੂੰ ਲੈ ਕੇ ਪੁਲਿਸ ਬਲਾਂ ਅਤੇ ਅਧਿਕਾਰੀਆਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਵੀ ਦਿੱਤੇ ਗਏ।ਫੁੱਲ ਡਰੈਸ ਰਿਹਰਸਲ ਦੌਰਾਨ ਮਾਰਚ ਪਾਸਟ ਵਿੱਚ ਪੰਜਾਬ ਪੁਲਿਸ, ਐਨ.ਸੀ.ਸੀ, ਪੰਜਾਬ ਹੋਮ ਗਾਰਡਜ਼ ਆਦਿ ਦੀਆਂ ਟੁਕੜੀਆਂ ਸ਼ਾਮਲ ਹੋਈਆਂ। ਬਾਅਦ ਵਿੱਚ 25 ਸਕੂਲਾਂ ਦੇ 810 ਵਿਦਿਆਰਥੀਆਂ ਵਲੋਂ ਵਿਸ਼ਾਲ ਪੀ.ਟੀ ਸ਼ੋਅ ਵਿੱਚ ਭਾਗ ਲਿਆ ਅਤੇ ਦੇਸ਼ ਭਗਤੀ ਦੇ ਗੀਤ, ਭੰਗੜਾ ਅਤੇ ਗਿੱਧਾ ਤੇ ਕੋਰੀਓਗ੍ਰਾਫੀ ਸਮੇਤ ਸੱਭਿਆਚਾਰਕ ਗਤੀਵਿਧੀਆਂ ਪੇਸ਼ ਕੀਤੀਆਂ ਗਈਆਂ।ਸ੍ਰੀ ਹਿਮਾਂਸ਼ੂ ਜੈਨ ਨੇ ਇਸ ਮੈਗਾ ਸਮਾਗਮ ਨੂੰ ਬੇਮਿਸਾਲ ਢੰਗ ਨਾਲ ਪੂਰੇ ਉਤਸ਼ਾਹ ਅਤੇ ਜੋਸ਼ ਨਾਲ ਮਨਾਉਣ ਲਈ ਪ੍ਰਸ਼ਾਸਨ ਦੀ ਦ੍ਰਿੜ ਵਚਨਬੱਧਤਾ ਨੂੰ ਦੁਹਰਾਇਆ। ਉਨ੍ਹਾਂ ਦੱਸਿਆ ਕਿ 26 ਜਨਵਰੀ ਨੂੰ ਹੋਣ ਵਾਲੇ ਜ਼ਿਲ੍ਹਾ ਪੱਧਰੀ ਗਣਤੰਤਰ ਸਮਾਗਮ ਦੇ ਮੁੱਖ ਮਹਿਮਾਨ ਪੰਜਾਬ ਦੇ ਲੋਕ ਨਿਰਮਾਣ ਮੰਤਰੀ ਸ੍ਰੀ ਹਰਭਜਨ ਸਿੰਘ ਹੋਣਗੇ।ਉਨ੍ਹਾਂ ਦੱਸਿਆ ਕਿ ਗਣਤੰਤਰ ਦਿਵਸ ਸਮਾਗਮ ਦੀ ਸ਼ੁਰੂਆਤ ਸਵੇਰੇ 9:58 ਵਜੇ ਮੁੱਖ ਮਹਿਮਾਨ ਵੱਲੋਂ ਰਾਸ਼ਟਰੀ ਝੰਡਾ ਲਹਿਰਾਉਣ ਨਾਲ ਹੋਵੇਗੀ।

Leave a Reply

Your email address will not be published. Required fields are marked *

Copyright © All rights reserved. | Newsphere by AF themes.