ਲੁਧਿਆਣਾ
(ਜਸਟਿਸ ਨਿਊਜ਼)
– ਵਿਧਾਨ ਸਭਾ ਹਲਕਾ ਲੁਧਿਆਣਾ ਉੱਤਰੀ ਤੋਂ ਵਿਧਾਇਕ ਮਦਨ ਲਾਲ ਬੱਗਾ ਵਲੋਂ ਵਾਰਡ ਨੰਬਰ 67 ਅਤੇ 68 ਅਧੀਨ ਪੈਂਦੀ ਚੰਦਰ ਨਗਰ ਰੋਡ, ਭੂਰੀਵਾਲਾ ਗੁਰਦੁਆਰਾ ਸਾਹਿਬ ਤੋਂ ਲਾਲਾ ਜਗਤ ਨਾਰਾਇਣ ਚੌਂਕ ਤੱਕ ਨਵੀਂ ਆਰ.ਐਮ.ਸੀ. ਸੜਕ ਦੇ ਨਿਰਮਾਣ ਕਾਰਜ਼ਾਂ ਦੀ ਸ਼ੂਰੁਆਤ ਕੀਤੀ।ਇਸ ਮੌਕੇ ਵਿਧਾਇਕ ਬੱਗਾ ਦੇ ਨਾਲ ਕੌਂਸਲਰ ਪੁਸ਼ਪਿੰਦਰ ਭਨੌਟ, ਕੌਂਸਲਰ ਸ਼ਰਨਜੀਤ ਕੌਰ ਬਾਜਵਾ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਸਥਾਨਕ ਵਸਨੀਕ ਵੀ ਮੌਜੂਦ ਸਨ।
ਵਿਧਾਇਕ ਬੱਗਾ ਨੇ ਦੱਸਿਆ ਕਿ ਇਨ੍ਹਾਂ ਸੜਕਾਂ ਦੀ ਹਾਲਤ ਬੀਤੇ ਕਾਫ਼ੀ ਸਮੇਂ ਤੋਂ ਤਰਸਯੋਗ ਬਣੀ ਹੋਈ ਸੀ ਅਤੇ ਰਾਹਗੀਰਾਂ ਨੂੰ ਕਾਫੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈਂਦਾ ਸੀ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਵਲੋਂ ਇਲਾਕੇ ਦੀ ਸਾਰ ਨਹੀਂ ਲਈ ਗਈ ਪਰ ਹੁਣ ਸੜਕ ਦੇ ਨਿਰਮਾਣ ਤੋਂ ਬਾਅਦ ਆਵਾਜਾਈ ਸੁਚਾਰੂ ਢੰਗ ਨਾਲ ਚੱਲੇਗੀ।ਹਲਕਾ ਲੁਧਿਆਣਾ ਉੱਤਰੀ ਨੂੰ ਵਿਕਾਸ ਪੱਖੋਂ ਮੋਹਰੀ ਬਣਾਉਣ ਦੇ ਲਈ ਵਚਨਬੱਧਤਾ ਦੁਹਰਾਉਂਦੇ ਹੋਏ ਵਿਧਾਇਕ ਬੱਗਾ ਅਤੇ ਉਨ੍ਹਾ ਦੀ ਟੀਮ ਨੇ ਕਿਹਾ ਕਿ ਨਵੀਂ ਸੜਕ ਦਾ ਨਿਰਮਾਣ ਜੰਗੀ ਪੱਧਰ ‘ਤੇ ਕਰਵਾਇਆ ਜਾਵੇਗਾ। ਉਨ੍ਹਾ ਕਿਹਾ ਕਿ ਸਾਡੀ ਕੋਸ਼ਿਸ਼ ਹੈ ਕਿ ਹਲਕੇ ਵਿੱਚਚ ਕੋਈ ਸੜਕ ਮੁਰੰਮਤ ਤੋਂ ਵਾਂਝੀ ਨਾ ਰਹੇ। ਉਨ੍ਹਾ ਕਿਹਾ ਕਿ ਪਿੰਡਾਂ ਦੇ ਨਾਲ ਸ਼ਹਿਰਾਂ ਦੇ ਵਿੱਚ ਵੀ ਸੜਕ ਕੁਨੇਕਟੀਵਿਟੀ ਨੂੰ ਚੰਗਾ ਬਣਾਉਣ ਦੇ ਲਈ ਲਗਾਤਾਰ ਸਾਡੀ ਸਰਕਾਰ ਵੱਲੋਂ ਯਤਨ ਕੀਤੇ ਜਾ ਰਹੇ ਹਨ।ਵਿਧਾਇਕ ਚੌਧਰੀ ਮਦਨ ਲਾਲ ਬੱਗਾ ਨੇ ਕਿਹਾ ਕਿ ਸੂਬੇ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਨੂੰ ਪਹਿਲ ਦੇ ਆਧਾਰ ‘ਤੇ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ।
Leave a Reply