ਲੁਧਿਆਣਾ
(ਜਸਟਿਸ ਨਿਊਜ਼)
ਪੰਜਾਬ ਸਰਕਾਰ ਸੂਬੇ ਨੂੰ ਖੇਡਾਂ ਦੇ ਖੇਤਰ ਵਿੱਚ ਮੋਹਰੀ ਸੂਬਾ ਬਣਾਉਣ ਲਈ ਨਿਰੰਤਰ ਯਤਨਸ਼ੀਲ ਜਿਸਦੇ ਤਹਿਤ ਆਉਣ ਵਾਲੇ ਸਮੇਂ ਵਿੱਚ ਵੱਖ-ਵੱਖ ਪਿੰਡਾਂ ਸ਼ਹਿਰਾਂ ਵਿੱਚ ਕਰੀਬ 3100 ਖੇਡ ਮੈਦਾਨ ਤਿਆਰ ਕਰਵਾਏ ਜਾਣਗੇ।
ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਵੱਲੋਂ ਵਿਧਾਨ ਸਭਾ ਹਲਕਾ ਸਾਹਨੇਵਾਲ ਅਧੀਨ ਪਿੰਡ ਸਹਿਬਾਣਾ ਵਿਖੇ ਖੇਡ ਮੈਦਾਨ ਦੀ ਉਸਾਰੀ ਕਾਰਜ਼ਾਂ ਦਾ ਉਦਘਾਟਨ ਕਰਦਿਆਂ ਕੀਤਾ।
ਕੈਬਨਿਟ ਮੰਤਰੀ ਮੁੰਡੀਆਂ ਨੇ ਦੱਸਿਆ ਕਿ ਇਸ ਪ੍ਰੋਜੈਕਟਤ ਤਹਿਤ ਕਰੀਬ 36.35 ਲੱਖ ਰੁਪਏ ਖਰਚ ਕੀਤੇ ਜਾਣਗੇ।
ਕੈਬਨਿਟ ਮੰਤਰੀ ਮੁੰਡੀਆਂ ਅੱਗੇ ਕਿਹਾ ਕਿ ਸੂਬੇ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਖੇਡ ਬੁਨਿਆਦੀ ਢਾਂਚੇ ਦੇ ਵਿਸਥਾਰ ਲਈ ਸੁਹਿਰਦ ਯਤਨ ਕਰ ਰਹੀ ਹੈ ਜਿਸਦੇ ਤਹਿਤ ਵੱਖ-ਵੱਖ ਪਿੰਡਾਂ ਤੇ ਸ਼ਹਿਰਾਂ ਵਿੱਚ ਖੇਡ ਮੈਦਾਨਾਂ ਦੇ ਨਿਰਮਾਣ ਕਾਰਜ਼ ਜੰਗੀ ਪੱਧਰ ‘ਤੇ ਚੱਲ ਰਹੇ ਹਨ, ਭਾਵ ਆਉਣ ਵਾਲੇ ਸਮੇਂ ਵਿੱਚ ਪੰਜਾਬ ਦੇ ਹਰ ਚੌਥੇ ਪਿੰਡ ਵਿੱਚ ਖੇਡ ਸਟੇਡੀਅਮ ਹੋਵੇਗਾ।
ਉਨ੍ਹਾਂ ਅੱਗੇ ਦੱਸਿਆ ਕਿ ਖੇਡ ਨਰਸਰੀਆਂ ਵਿੱਚ ਵੱਡੇ ਪੱਧਰ ‘ਤੇ ਵੱਖ-ਵੱਖ ਖੇਡਾਂ ਲਈ ਕੋਚਾਂ ਦੀ ਭਰਤੀ ਕੀਤੀ ਜਾ ਰਹੀ ਹੈ ਅਤੇ ਖਿਡਾਰੀਆਂ ਨੂੰ ਚੰਗੀ ਖੁਰਾਕ ਦੇ ਨਾਲ ਖੇਡਣ ਲਈ ਚੰਗਾ ਮਾਹੌਲ ਦਿੱਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਭਾਰਤ ਦੀ ਹਾਕੀ ਟੀਮ ਵਿੱਚ ਪੰਜਾਬੀਆਂ ਦੀ ਬਹੁ-ਗਿਣਤੀ ਇਹ ਸੰਕੇਤ ਦੇ ਰਹੀ ਹੈ ਕਿ ਸਾਡਾ ਪੰਜਾਬ ਸੂਬਾ ਖੇਡਾਂ ਦੇ ਖੇਤਰ ਵਿੱਚ ਆਪਣੀ ਪੁਰਾਣੀ ਪਛਾਣ ਬਹਾਲ ਕਰਨ ਵੱਲ ਵੱਧ ਰਿਹਾ ਹੈ।
Leave a Reply