ਖੰਨਾ, ਲੁਧਿਆਣਾ
:(ਜਸਟਿਸ ਨਿਊਜ਼)
ਪੰਜਾਬ ਦੇ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲੇ, ਕਿਰਤ, ਪ੍ਰਾਹੁਣਚਾਰੀ ਅਤੇ ਪੇਂਡੂ ਵਿਕਾਸ ਤੇ ਪੰਚਾਇਤਾਂ ਮੰਤਰੀ ਸ੍ਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਐਤਵਾਰ ਨੂੰ ਏ.ਐਸ.ਸੀਨੀਅਰ ਸੈਕੰਡਰੀ ਸਕੂਲ ਖੰਨਾ ਵਿਖੇ ਪ੍ਰਿੰਸੀਪਲ ਸੁਖਦੇਵ ਸਿੰਘ ਰਾਣਾ ਦੀ ਧਾਰਮਿਕ ਅਤੇ ਇਤਿਹਾਸਕ ਜਾਣਕਾਰੀ ਨਾਲ ਭਰਪੂਰ ਤੀਜੀ ਕਿਤਾਬ “ਸੋ ਥਾਨ ਸੁਹਾਵਾ” ਰਿਲੀਜ਼ ਕੀਤੀ।
ਕੈਬਨਿਟ ਮੰਤਰੀ ਸ੍ਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਸਾਦੇ ਅਤੇ ਪ੍ਰਭਾਵਸ਼ਾਲੀ ਸਮਾਗਮ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸਾਨੂੰ ਵੱਧ ਤੋਂ ਵੱਧ ਕਿਤਾਬਾਂ ਪੜ੍ਹਨੀਆਂ ਚਾਹੀਦੀਆਂ ਹਨ ਤਾਂ ਜੋ ਗਿਆਨ ਹਾਸਲ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਨੌਜਵਾਨਾਂ ਵਿੱਚ ਪੜ੍ਹਨ ਦੀ ਆਦਤ ਨੂੰ ਹੋਰ ਹੁਲਾਰਾ ਦੇਣ ਅਤੇ ਉਨ੍ਹਾਂ ਨੂੰ ਸੂਬੇ ਦੀ ਸਮਾਜਿਕ-ਆਰਥਿਕ ਤਰੱਕੀ ਵਿੱਚ ਭਾਈਵਾਲ ਬਣਾਉਣ ਦੇ ਉਦੇਸ਼ ਨਾਲ ‘ਪੇਂਡੂ ਲਾਇਬ੍ਰੇਰੀ ਯੋਜਨਾ’ ਸ਼ੁਰੂ ਕੀਤੀ ਗਈ ਹੈ। ਜਿਸ ਨਾਲ ਪੰਜਾਬ ਦੇ ਪੇਂਡੂ ਖੇਤਰਾਂ ਵਿੱਚ ਇਹ ਲਾਇਬ੍ਰੇਰੀਆਂ ਸਫਲਤਾਪੂਰਕ ਚੱਲ ਰਹੀਆਂ ਹਨ। ਜਦਕਿ ਆਧੁਨਿਕ ਸਹੂਲਤਾਂ ਨਾਲ ਲੈਸ ਹੋਰ ਵੀ ਲਾਇਬ੍ਰੇਰੀਆਂ ਦਾ ਕੰਮ ਪ੍ਰਗਤੀ ਅਧੀਨ ਹੈ। ਪੰਜਾਬ ਸਰਕਾਰ ਵੱਲੋਂ ਇਹ ਕਦਮ ਨੌਜਵਾਨਾਂ ਵਿੱਚ ਖਾਸ ਕਰਕੇ ਪੜ੍ਹਨ ਦੀ ਆਦਤ ਨੂੰ ਉਤਸ਼ਾਹਿਤ ਕਰਨ ਲਈ ਚੁੱਕਿਆ ਗਿਆ ਹੈ।
ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਸੁਪਨਾ ਹੈ ਕਿ ਇਹ ਪੇਂਡੂ ਲਾਇਬ੍ਰੇਰੀਆਂ ਸੂਬੇ ਦੇ ਵਿਕਾਸ ਅਤੇ ਖੁਸ਼ਹਾਲੀ ਦੇ ਧੁਰੇ ਵਜੋਂ ਕੰਮ ਕਰਨ। ਪੰਜਾਬ ਸਰਕਾਰ ਦੀ ਇਸ ਪਹਿਲਕਦਮੀ ਦਾ ਉਦੇਸ਼ ਸੂਬੇ ਦੇ ਨੌਜਵਾਨਾਂ ਵਿੱਚ ਪੜ੍ਹਨ ਦੀ ਆਦਤ ਵਿਕਸਤ ਕਰਨਾ ਹੈ। ਉਨ੍ਹਾਂ ਆਸ ਪ੍ਰਗਟਾਈ ਕਿ ਇਹ ਲਾਇਬ੍ਰੇਰੀਆਂ ਨੌਜਵਾਨਾਂ ਦੀ ਕਿਸਮਤ ਬਦਲਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਣਗੀਆਂ, ਜੋ ਇੱਥੋਂ ਪੜ੍ਹ ਕੇ ਵੱਡੇ ਅਫ਼ਸਰ, ਵਿਗਿਆਨੀ, ਡਾਕਟਰ ਅਤੇ ਤਕਨੀਕੀ ਮਾਹਰ ਆਦਿ ਬਣਨਗੇ।
ਇਸ ਮੌਕੇ ਲੇਖਕ ਤਰਸੇਮ ਬਰਨਾਲਾ, ਕਹਾਣੀਕਾਰ ਜਤਿੰਦਰ ਹਾਂਸ, ਪ੍ਰਧਾਨ ਏ.ਐਸ.ਹਾਈ ਸਕੂਲ ਖੰਨਾ ਟਰੱਸਟ ਐਂਡ ਮੈਨੇਜਮੈਂਟ ਸੁਸਾਇਟੀ ਸੰਜੀਵ ਧਮੀਜਾ, ਜਗਜੀਤ ਸਿੰਘ ਸੇਖੋਂ ਸਟੇਟ ਐਵਾਰਡੀ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਰਾਜੇਵਾਲ ਦੇ ਪ੍ਰਿੰਸੀਪਲ ਨਵਤੇਜ ਸ਼ਰਮਾ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੇ ਪ੍ਰਿੰਸੀਪਲ ਕੁਲਵਿੰਦਰ ਸਿੰਘ ਸੇਖੋਂ, ਪ੍ਰਿੰਸੀਪਲ ਦਿਨੇਸ਼ ਗੌਤਮ, ਪ੍ਰਿੰਸੀਪਲ ਕੇ.ਕੇ. ਸਰਮਾ, ਕੁਲਵੰਤ ਸਿੰਘ ਮਹਿਮੀ, ਐਡਵੋਕੇਟ ਨਵੀਨ ਥੰਮਣ, ਸੁਖਵੀਰ ਸਿੰਘ ਆਹਲੂਵਾਲੀਆ, ਕੁਲਵਿੰਦਰ ਸਿੰਘ ਸੇਖੋਂ, ਦਲਬੀਰ ਕੁਮਾਰ, ਸੋਹਣ ਢੰਡ, ਜਗਪਾਲ ਸਿੰਘ, ਸੁਖਵਿੰਦਰ ਸਿੰਘ ਭਾਦਲਾ, ਲੋਕਨਾਥ ਸ਼ਰਮਾ ਤੋਂ ਇਲਾਵਾ ਸਾਹਿਤ ਖੇਤਰ ਦੀਆਂ ਨਾਮਵਰ ਸ਼ਖਸ਼ੀਅਤਾਂ ਅਤੇ ਸਨਮਾਨਯੋਗ ਸੱਜਣ ਸ਼ਾਮਲ ਸਨ।
Leave a Reply