ਰਣਜੀਤ ਸਿੰਘ ਮਸੌਣ
ਅੰਮ੍ਰਿਤਸਰ
ਸ੍ਰੀ ਗੁਰੂ ਰਵਿਦਾਸ ਮਹਾਂਰਾਜ ਜੀ ਦਾ ਪ੍ਰਕਾਸ਼ ਦਿਹਾੜਾ ਬਹੁਤ ਹੀ ਸ਼ਰਧਾ ਭਾਵਨਾਵਾਂ ਨਾਲ ਪੂਰੇ ਭਾਰਤ ਅਤੇ ਬਹੁਤ ਸਾਰੇ ਬਾਹਰਲੇ ਦੇਸ਼ਾਂ ਵਿੱਚ ਸ਼ਰਧਾ ਭਾਵਨਾ ਨਾਲ ਮਨਾਇਆ ਜਾ ਰਿਹਾ। ਇਸ ਸਬੰਧੀ ਜਾਣਕਾਰੀ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ ਗੁਰਦੁਆਰਾ ਸਾਹਿਬ ਦੇ ਮੁੱਖ ਪ੍ਰਬੰਧਕ ਸੰਤ ਸੁਖਵਿੰਦਰ ਸਿੰਘ ਜੀ ਨਾਲ ਜਾਣਕਾਰੀ ਹਾਸਲ ਕਰਨ ਉਪਰੰਤ ਦਿੱਤੀ। ਉਹਨਾਂ ਦੱਸਿਆ ਕਿ ਇਸ ਸਬੰਧੀ ਪ੍ਰਭਾਤ ਫੇਰੀਆਂ ਕੱਢੀਆਂ ਕੱਢੀਆਂ ਜਾਂ ਰਹੀਆਂ ਹਨ ਅਤੇ ਸਮੂਹ ਧਾਰਮਿਕ ਅਸਥਾਨਾਂ ਤੇ ਧਾਰਮਿਕ ਦੀਵਾਨ ਸਜਾਏ ਰਹੇ ਹਨ ਅਤੇ ਗੁਰੂ ਰਵਿਦਾਸ ਮਹਾਂਰਾਜ ਜੀ ਦੀਆਂ ਸਿੱਖਿਆਵਾਂ ਦਾ ਖੁੱਲ ਕੇ ਪ੍ਰਚਾਰ ਕਰਨ ਦੇ ਨਾਲ-ਨਾਲ ਆਪਸੀ ਭਾਈਚਾਰਕ ਸਾਂਝ ਨੂੰ ਮਜ਼ਬੂਤ ਕਰਨ ਲਈ ਗੁਰੂ ਘਰਾਂ ਦੇ ਪ੍ਰਬੰਧਕਾਂ ਨੂੰ ਇਹ ਸਮਾਗਮ ਵਿੱਚ ਸ਼ਾਮਲ ਹੋਣ ਲਈ ਸੱਦਾ ਪੱਤਰ ਦੇਣ ਦੀ ਇੱਕ ਧਾਰਮਿਕ ਲਹਿਰ ਚੱਲੀ ਹੋਈ ਹੈ ਅਤੇ ਇਸੇ ਧਾਰਮਿਕ ਲਹਿਰ ਤਹਿਤ ਅੱਜ ਸ੍ਰੀ ਗੁਰੂ ਰਵਿਦਾਸ ਸਭਾ ਪੀਰੂਬੰਦਾ ਸਲੇਮ ਟੇਕਰੀ ਲੁਧਿਆਣਾ ਦੇ ਸਮੂਹ ਪ੍ਰਬੰਧਕ ਨੇ ਦੁਆਬੇ ਦੇ ਪ੍ਰਸਿੱਧ ਧਾਰਮਿਕ ਅਸਥਾਨ ਗੁਰਦੁਆਰਾ ਸਿੰਘਾਂ ਸ਼ਹੀਦਾਂ ਡੇਰਾ ਸੰਤ ਬਾਬਾ ਜਰਨੈਲ ਸਿੰਘ ਜੀ ਨੰਗਲ ਬੇਟ ਨੇੜੇ ਆਲੋਵਾਲ, ਫ਼ਿਲੌਰ ਜ਼ਿਲ੍ਹਾ ਜਲੰਧਰ ਵਿਖੇ ਨਤਮਸਤਕ ਹੋਏ ਅਤੇ ਮੁੱਖ ਪ੍ਰਬੰਧਕ ਸੰਤ ਸੁਖਵਿੰਦਰ ਸਿੰਘ ਜੀ, ਜਰਨਲ ਸਕੱਤਰ ਇੰਟਰਨੈਸ਼ਨਲ ਸੰਤ ਸਮਾਜ ਅਤੇ ਸਰਪ੍ਰਸਤ ਸੰਤ ਮਹਾਂਪੁਰਸ਼ ਬਾਬਾ ਜਰਨੈਲ ਸਿੰਘ ਜੀ ਨੂੰ ਸ੍ਰੀ ਗੁਰੂ ਰਵਿਦਾਸ ਮਹਾਂਰਾਜ ਜੀ ਦੇ ਪ੍ਰਕਾਸ਼ ਦਿਹਾੜੇ ਦੀਆਂ ਵਧਾਈਆਂ ਦਿੱਤੀਆਂ ਗਈਆਂ ਅਤੇ ਸਮਾਗਮ ਵਿੱਚ ਸ਼ਾਮਲ ਹੋਣ ਦਾ ਸੱਦਾ ਪੱਤਰ ਸੌਂਪਿਆ ਗਿਆ।
ਦੋਵਾਂ ਮਹਾਂਪੁਰਸ਼ਾਂ ਨੇ ਇਸ ਸੱਦੇ ਪੱਤਰ ਨੂੰ ਜਿੱਥੇ ਬਹੁਤ ਸਤਿਕਾਰ ਨਾਲ ਪ੍ਰਵਾਨ ਕੀਤਾ ਅਤੇ ਸ਼ਾਮਲ ਹੋਣ ਦਾ ਭਰੋਸਾ ਦਿਵਾਇਆ। ਉੱਥੇ ਗੁਰੂ ਘਰ ਦੀ ਮਰਿਯਾਦਾ ਅਨੁਸਾਰ ਸਮੂਹ ਪ੍ਰਬੰਧਕਾਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸੱਦਾ ਪੱਤਰ ਸੌਂਪਣ ਵਾਲੀ ਪ੍ਰਬੰਧਕ ਕਮੇਟੀ ‘ਚ ਵਿਸ਼ੇਸ਼ ਤੌਰ ਤੇ ਪ੍ਰਧਾਨ ਰਾਜ ਕੁਮਾਰ ਸੰਧੂ, ਤਾਰਾ ਚੰਦ ਜੰਖੂ ਜਨਰਲ ਸੈਕਟਰੀ, ਸੋਹਨ ਲਾਲ, ਮਨਜੋਤ ਕੁਮਾਰ ਵਾਇਸ ਪ੍ਰਧਾਨ, ਦਲਬੀਰ ਸਿੰਘ ਵਾਇਸ ਪ੍ਰਧਾਨ, ਹਰਦੀਪ ਕੁਮਾਰ ਮੈਬਰ, ਦਵਿੰਦਰ ਕੁਮਾਰ ਮੈਂਬਰ, ਬਲਜੀਤ ਸਿੰਘ ਮੈਂਬਰ, ਸਨਦੀਪ ਕੁਮਾਰ ਮੈਂਬਰ, ਦਵਿੰਦਰ ਬਿੰਦੀ ਮੈਂਬਰ, ਜਤਿੰਦਰ ਕੁਮਾਰ ਮੈਂਬਰ ਆਦਿ ਆਪਣੀ ਪੂਰੀ ਟੀਮ ਸਮੇਤ ਹਾਜ਼ਰ ਸਨ।
Leave a Reply