ਕਪੂਰਥਲਾ
(ਜਸਟਿਸ ਨਿਊਜ਼ ):
ਡਿਪਟੀ ਕਮਿਸ਼ਨਰ ਕਪੂਰਥਲਾ ਅਮਿਤ ਕੁਮਾਰ ਪੰਚਾਲ ਦੱਸਿਆ ਕਿ ਪੰਜਾਬ ਰਾਜ ਦਿਹਾਤੀ ਆਜੀਵਿਕਾ ਮਿਸ਼ਨ ਕਪੂਰਥਲਾ ਵੱਲੋਂ, ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਅਤੇ ਉਦਯੋਗ ਅਤੇ ਵਣਜ ਵਿਭਾਗ ਪੰਜਾਬ ਦੇ ਸਾਂਝੇ ਉਪਰਾਲੇ ਤਹਿਤ “ਪੰਜਾਬ ਸਖੀ ਸ਼ਕਤੀ ਮੇਲਾ–2026” ਕਰਵਾਇਆ ਜਾ ਰਿਹਾ ਹੈ।
ਉਨ੍ਹਾਂ ਨੇ ਦੱਸਿਆ ਕਿ ਇਹ ਮੇਲਾ ਮਿਤੀ 28 ਜਨਵਰੀ ਤੋਂ 30 ਜਨਵਰੀ 2026 ਤੱਕ ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ, ਕਪੂਰਥਲਾ ਵਿਖੇ ਲਗਾਇਆ ਜਾਵੇਗਾ। ਮੇਲੇ ਦਾ ਸਮਾਂ ਹਰ ਰੋਜ਼ ਸਵੇਰੇ 10 ਵਜੇ ਤੋਂ ਸ਼ਾਮ 5 ਵਜੇ ਤੱਕ ਰਹੇਗਾ।
ਉਨ੍ਹਾਂ ਦੱਸਿਆ ਕਿ ਮੇਲੇ ਦਾ ਮੁੱਖ ਉਦੇਸ਼ ਸਵੈ-ਸਹਾਇਤਾ ਸਮੂਹਾਂ ਨਾਲ ਜੁੜੀਆਂ ਮਹਿਲਾਵਾਂ ਨੂੰ ਆਤਮਨਿਰਭਰ ਬਣਾਉਣਾ ਅਤੇ ਉਨ੍ਹਾਂ ਦੇ ਉਤਪਾਦਾਂ ਨੂੰ ਵੱਡਾ ਮੰਚ ਪ੍ਰਦਾਨ ਕਰਨਾ ਹੈ। ਇਸ ਮੇਲੇ ਵਿੱਚ ਘਰੇਲੂ ਸਮੱਗਰੀ ਸਮਾਨ, ਹੱਥੀ ਬਣਾਏ ਘਰੇਲੂ ਸਾਜੋ ਸਮਾਨ ਅਤੇ ਆਰਗੈਨਿਕ ਉਤਪਾਦ, ਆਚਾਰ, ਮੁਰੱਬੇ ਅਤੇ ਜੈਮ ਸਟਾਲ, ਮਹਿੰਦੀ, ਪਰਫਿਊਮ, ਕੈਂਡਲ ਸਟਾਲ,ਸਭਿਆਚਾਰਕ ਪ੍ਰੋਗਰਾਮ ਅਤੇ ਲਾਈਵ ਫੂਡ ਸਟਾਲ ਲਗਾਏ ਜਾਣਗੇ।
ਡਿਪਟੀ ਕਮਿਸ਼ਨਰ ਵੱਲੋਂ ਕਪੂਰਥਲਾ ਜ਼ਿਲ੍ਹੇ ਦੇ ਸਾਰੇ ਨਾਗਰਿਕਾਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਆਪਣੇ ਪਰਿਵਾਰ ਸਮੇਤ ਇਸ ਮੇਲੇ ਵਿੱਚ ਸ਼ਾਮਲ ਹੋ ਕੇ ਮਹਿਲਾ ਸਸ਼ਕਤੀਕਰਨ ਦੇ ਇਸ ਉਪਰਾਲੇ ਨੂੰ ਸਫਲ ਬਣਾਉਣ।
Leave a Reply