ਪੰਜਾਬੀਆਂ ਨੂੰ 10 ਲੱਖ ਰੁਪਏ ਤੱਕ ਨਕਦੀ ਰਹਿਤ ਇਲਾਜ ਪ੍ਰਦਾਨ ਕਰਨ ਵਾਲਾ ਪੰਜਾਬ ਦੇਸ਼ ਦਾ ਮੋਹਰੀ ਸੂਬਾ ਬਣਿਆ-ਕੈਬਨਿਟ ਮੰਤਰੀ ਖੁੱਡੀਆਂ
ਮੋਗਾ ( ਮਨਪ੍ਰੀਤ ਸਿੰਘ/ ਗੁਰਜੀਤ ਸੰਧੂ )
ਸਥਾਨਕ ਦਾਣਾ ਮੰਡੀ ਵਿਖੇ ਮਨਾਏ ਗਏ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ ਮੌਕੇ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ, ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਅਤੇ ਫੂਡ ਪ੍ਰੋਸੈਸਿੰਗ ਮੰਤਰੀ ਸ੍ਰ. ਗੁਰਮੀਤ ਸਿੰਘ ਖੁੱਡੀਆਂ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਕੇ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ। ਇਸ ਮੌਕੇ ਉਹਨਾਂ ਨਾਲ ਡਿਪਟੀ ਕਮਿਸ਼ਨਰ ਮੋਗਾ ਸ਼੍ਰੀ ਸਾਗਰ ਸੇਤੀਆ, ਐਸ.ਐਸ.ਪੀ. ਮੋਗਾ ਸ਼੍ਰੀ ਅਜੈ ਗਾਂਧੀ ਵੀ ਹਾਜਰ ਸਨ।
ਕੈਬਨਿਟ ਮੰਤਰੀ ਸ੍ਰ. ਖੁੱਡੀਆਂ ਨੇ ਸੂਬੇ ਦੇ ਸਮੂਹ ਪੰਜਾਬੀਆਂ ਨੂੰ ਗਣਤੰਤਰ ਦਿਹਾੜੇ ਦੀ ਮੁਬਾਰਕਬਾਦ ਦਿੱਤੀ। ਉਹਨਾਂ ਕਿਹਾ ਕਿ 26 ਜਨਵਰੀ 1950 ਨੂੰ ਭਾਰਤੀ ਸੰਵਿਧਾਨ ਲਾਗੂ ਹੋਣ ਨਾਲ ਭਾਰਤੀ ਗਣਰਾਜ ਦੀ ਸਥਾਪਨਾ ਹੋਈ ਅਤੇ ਸਾਨੂੰ ਦੁਨੀਆਂ ਵਿੱਚ ਸਾਨੂੰ ਸਭ ਤੋਂ ਵੱਡੀ ਜਮਹੂਰੀਅਤ ਹੋਣ ਦਾ ਮਾਣ ਹਾਸਲ ਹੋਇਆ ਹੈ। ਉਹਨਾਂ ਕਿਹਾ ਕਿ ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਜੀ ਦੀ ਅਗਵਾਈ ਵਾਲੀ ਸਰਕਾਰ ਸਰਕਾਰੀ ਦਫ਼ਤਰਾਂ ਵਿੱਚ ਸ਼ਹੀਦ ਭਗਤ ਸਿੰਘ ਅਤੇ ਸੰਵਿਧਾਨ ਦੇ ਨਿਰਮਾਤਾ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਦਕਰ ਦੀਆਂ ਤਸਵੀਰਾਂ ਲਗਾ ਕੇ ਇਤਿਹਾਸਕ ਫੈਸਲਾ ਕੀਤਾ ਹੈ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਨੇ ਸ਼ਹੀਦ ਜਵਾਨਾਂ ਦੇ ਵਾਰਿਸਾਂ ਲਈ ਐਕਸ–ਗ੍ਰੇਸ਼ੀਆ ਰਾਸ਼ੀ 50 ਲੱਖ ਰੁਪਏ ਤੋਂ ਵਧਾ ਕੇ 1 ਕਰੋੜ ਰੁਪਏ ਕੀਤੀ ਹੈ ਅਤੇ ਇਸ ਵਿੱਤੀ ਸਹਾਇਤਾ ਸਕੀਮ ਅਧੀਨ ਅਗਨੀਵੀਰਾਂ ਨੂੰ ਵੀ ਸ਼ਾਮਲ ਕੀਤਾ ਗਿਆ ਹੈ। ਸੂਬਾ ਸਰਕਾਰ ਨੇ ਪੰਜਾਬ ਦੇ ਨੌਜਵਾਨਾਂ ਨੂੰ ਅਪ੍ਰੈਲ 2022 ਤੋਂ ਹੁਣ ਤੱਕ 63 ਹਜ਼ਾਰ ਤੋਂ ਵੱਧ ਸਰਕਾਰੀ ਨੌਕਰੀਆਂ ਦਿੱਤੀਆਂ ਹਨ।
ਕੈਬਨਿਟ ਮੰਤਰੀ ਸ੍ਰ. ਖੁੱਡੀਆਂ ਨੇ ਦੱਸਿਆ ਕਿ ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਵੱਲੋਂ ਸ੍ਰੀ ਅਨੰਦਪੁਰ ਸਾਹਿਬ ਵਿਖੇ 20 ਕਰੋੜ ਰੁਪਏ ਦੀ ਲਾਗਤ ਨਾਲ ਭਾਈ ਜੈਤਾ ਜੀ ਯਾਦਗਾਰ ਦੀ ਉਸਾਰੀ ਕਰਵਾਈ ਗਈ। ਸ੍ਰੀ ਅਨੰਦਪੁਰ ਸਾਹਿਬ ਵਿਖੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਨੂੰ ਜਾਣ ਵਾਲੇ ਰਸਤੇ ਨੂੰ ਵਿਰਾਸਤੀ ਮਾਰਗ ਵਜੋਂ ਵਿਕਸਿਤ ਕੀਤਾ ਜਾ ਰਿਹਾ ਹੈ ਅਤੇ ‘ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੀ ਪਵਿੱਤਰ ਵਣ ਯੋਜਨਾ‘ ਦੇ ਹਿੱਸੇ ਵਜੋਂ 52 ਪਵਿੱਤਰ ਵਣ ਵਿਕਸਿਤ ਕਰਨ ਦੀ ਮੁਹਿੰਮ ਵੀ ਸ਼ੁਰੂ ਕੀਤੀ ਗਈ ਹੈ। ਪੰਜਾਬ ਸਰਕਾਰ ਨੇ ਲੋਕਾਂ ਨੂੰ 10 ਲੱਖ ਰੁਪਏ ਤੱਕ ਨਕਦੀ ਰਹਿਤ ਇਲਾਜ ਪ੍ਰਦਾਨ ਕਰਵਾ ਕੇ ਪੰਜਾਬ ਨੂੰ ਦੇਸ਼ ਦਾ ਮੋਹਰੀ ਸੂਬਾ ਬਣਾਇਆ ਹੈ। ਸੂਬੇ ਵਿੱਚ 881 ਆਮ ਆਦਮੀ ਕਲੀਨਿਕਾਂ ਵਿੱਚ ਤਕਰੀਬਨ 5 ਕਰੋੜ ਲੋਕਾਂ ਨੇ ਮੁਫ਼ਤ ਇਲਾਜ ਦਾ ਲਾਭ ਲਿਆ ਹੈ। ਉਹਨਾਂ ਕਿਹਾ ਕਿ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਜਿੱਥੇ ਨਸ਼ਿਆਂ ਦੇ ਸੌਦਾਗਰਾਂ ਨੂੰ ਜੇਲ੍ਹਾਂ ਵਿੱਚ ਡੱਕਿਆ ਉਥੇ ਨਸ਼ਾ ਪੀੜਤਾਂ ਨੂੰ ਮੁੱਖ ਧਾਰਾ ਵਿੱਚ ਲਿਆਉਣ ਲਈ ਪੰਜਾਬ ਵਿੱਚ 548 ਓਟ ਕਲੀਨਿਕ, 36 ਡੀ–ਐਡਿਕਸ਼ਨ ਸੈਂਟਰ, 19 ਰੀਹੈਬਲੀਟੇਸ਼ਨ ਸੈਂਟਰ ਕਾਰਜਸ਼ੀਲ ਹਨ। ਹੁਣ ਤੱਕ ਇਨ੍ਹਾਂ ਸੈਂਟਰਾਂ ਵਿੱਚ ਲਗਭਗ 11 ਲੱਖ ਮਰੀਜ਼ਾਂ ਵੱਲੋਂ ਆਪਣੀ ਰਜਿਸ਼ਟਰੇਸ਼ਨ ਕਰਵਾਈ ਗਈ ਹੈ।
ਉਹਨਾਂ ਕਿਹਾ ਕਿ ਖੇਤੀਬਾੜੀ ਪੰਜਾਬ ਦੀ ਆਰਥਿਕਤਾ ਦਾ ਧੁਰਾ ਹੈ ਅਤੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦੀਆਂ ਪਹਿਲਕਦਮੀਆਂ ਸਦਕਾ ਸਾਲ 2025 ਵਿੱਚ ਪੰਜਾਬ ਦੇ ਖੇਤੀਬਾੜੀ ਖੇਤਰ ਵਿੱਚ ਸਕਾਰਾਤਮਕ ਬਦਲਾਅ ਆਏ ਹਨ। ਸੂਬਾ ਸਰਕਾਰ ਨੇ ਦੇਸ਼ ਵਿੱਚ ਗੰਨੇ ਲਈ ਸਭ ਤੋਂ ਵੱਧ 416 ਰੁਪਏ ਪ੍ਰਤੀ ਕੁਇੰਟਲ ਦੇ ਹਿਸਾਬ ਨਾਲ ਸਟੇਟ ਐਗਰੀਡ ਪ੍ਰਾਈਸ (ਐਸ.ਏ.ਪੀ.) ਦੇਣ ਦਾ ਐਲਾਨ ਕੀਤਾ ਜੋ ਕਿ ਪਿਛਲੇ ਸਾਲ ਨਾਲੋਂ 15 ਰੁਪਏ ਵੱਧ
Leave a Reply