-ਵੋਟਰ ਬਣਨਾ, ਵੋਟ ਦਾ ਸਹੀ ਅਤੇ ਜ਼ਰੂਰੀ ਇਸਤੇਮਾਲ, ਸਾਡਾ ਫਰਜ਼ ਅਤੇ ਅਧਿਕਾਰ
– ਡੀ ਐਮ ਕਾਲਜ ਮੋਗਾ ਵਿੱਚ ਮਨਾਇਆ ਜ਼ਿਲ੍ਹਾ ਪੱਧਰੀ ਰਾਸ਼ਟਰੀ ਵੋਟਰ ਦਿਵਸ
ਮੋਗਾ
ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਮੋਗਾ ਸ਼੍ਰੀ ਸਾਗਰ ਸੇਤੀਆ ਨੇ ਨੌਜਵਾਨ ਵਰਗ ਨੂੰ ਅਪੀਲ ਕੀਤੀ ਹੈ ਕਿ ਉਹ 18 ਸਾਲ ਦੀ ਉਮਰ ਪੂਰੀ ਕਰਨ ‘ਤੇ ਇੱਕ ਵੋਟਰ ਬਣ ਕੇ ਦੇਸ਼ ਦੇ ਚੰਗੇ ਨਾਗਰਿਕ ਹੋਣ ਦਾ ਸਬੂਤ ਦੇਣ, ਇਸਦੇ ਨਾਲ ਉਹ ਦੇਸ਼ ਦੇ ਵਿਕਾਸ ਵਿੱਚ ਆਪਣਾ ਯੋਗਦਾਨ ਪਾ ਸਕਦੇ ਹਨ।ਇਹ ਵਿਚਾਰ ਉਨ੍ਹਾਂ ਅੱਜ ਡੀ ਐਮ ਕਾਲਜ ਮੋਗਾ ਵਿਖੇ ਰਾਸ਼ਟਰੀ ਵੋਟਰ ਦਿਵਸ ਸਬੰਧੀ ਕਰਵਾਏ ਗਏ ਜ਼ਿਲ੍ਹਾ ਪੱਧਰੀ ਸਮਾਗਮ ਨੂੰ ਸੰਬੋਧਨ ਕਰਦਿਆਂ ਪ੍ਰਗਟ ਕੀਤੇ।ਇਸ ਸਮਾਗਮ ਵਿੱਚ ਨੌਜਵਾਨ ਵੋਟਰਾਂ ਨੂੰ ਵੋਟ ਦਾ ਸਹੀ ਅਤੇ ਜ਼ਰੂਰੀ ਇਸਤੇਮਾਲ ਪ੍ਰਤੀ ਜਾਗਰੂਕ ਕੀਤਾ ਗਿਆ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜੇਕਰ ਮਿਤੀ 01.01.2026 ਨੂੰ ਕਿਸੇ ਨੌਜਵਾਨ ਦੀ ਉਮਰ 18 ਸਾਲ ਜਾਂ ਇਸ ਤੋਂ ਵੱਧ ਹੋ ਗਈ ਹੈ ਅਤੇ ਅਜੇ ਤੱਕ ਉਸਦੀ ਵੋਟ ਨਹੀਂ ਬਈ ਹੈ ਤਾਂ ਉਹ ਆਪਣੀ ਵੋਟ ਜਰੂਰ ਬਣਵਾਏ। ਵੋਟ ਬਣਾਉਣ ਲਈ ਵੋਟਰ ਹੈਲਪ ਲਾਈਨ ਐਪ, ਜਾਂ ਪੋਰਟਲ ਜਾਂ ਆਪਣੇ ਏਰੀਏ ਦੇ ਬੀ.ਐਲ.ਓ, ਸਬੰਧਤ ਸਬ-ਡਵੀਜਨਲ ਦਫਤਰ ਵਿੱਚ ਆਪਣਾ ਫਾਰਮ ਨੰ. 6 ਭਰ ਕੇ ਦੇ ਸਕਦੇ ਹਨ ਜਿਸ ਨਾਲ ਉਹਨਾਂ ਦਾ ਨਾਮ ਵੋਟਰ ਸੂਚੀ ਵਿੱਚ ਸ਼ਾਮਿਲ ਕਰ ਲਿਆ ਜਾਵੇਗਾ। ਇਸ ਤੋਂ ਇਵਾਲਾ ਜੇਕਰ ਕਿਸੇ ਵੋਟਰ ਨੇ ਆਪਣੇ ਵੋਟਰ ਕਾਰਡ ਵਿੱਚ ਕਿਸੇ ਤਰ੍ਹਾਂ ਦੀ ਕੋਈ ਵੀ ਦਰੁਸਤੀ ਕਰਵਾਉਣੀ ਹੈ ਜਾਂ ਵੋਟ ਕਰਵਾਉਣੀ ਹੈ ਤਾਂ ਉਹ ਵੀ ਫਾਰਮ ਭਰ ਕੇ ਦੇ ਸਕਦਾ ਹੈ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਵੋਟਰਾਂ ਨੂੰ ਵੋਟ ਦੇ ਸਹੀ ਅਤੇ ਜ਼ਰੂਰੀ ਇਸਤੇਮਾਲ ਬਾਰੇ ਸਹੁੰ ਵੀ ਚੁਕਾਈ।
Leave a Reply