September 6, 2026

Justice News

ਅਵਾਮ ਦੀ ਆਵਾਜ਼

ਸੰਤੋਸ਼ ਕਟਾਰੀਆ ਵਿਧਾਇਕ ਨੇ ਚਣਕੋਆ ਵਿਖੇ ਟਿਊਬਵੈੱਲ ਤੇ ਟੈਂਕੀ ਦਾ ਉਦਘਾਟਨ ਕੀਤਾ.

ਨਵਾਂਸ਼ਹਿਰ /ਬਲਾਚੌਰ,16 ਦਸੰਬਰ(  ਜਤਿੰਦਰ ਪਾਲ ਸਿੰਘ ਕਲੇਰ) ਭਗਵੰਤ ਮਾਨ ਮੁੱਖ ਮੰਤਰੀ ਪੰਜਾਬ ਦੀ ਯੋਗ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਹਰੇਕ ਪਿੰਡ ਨੂੰ ਸਾਫ ਪੀਣ ਵਾਲੇ ਪਾਣੀ ਦੀ ਸੁਵਿਧਾ ਮੁਹੱਈਆ ਕਰਵਾਈ ਜਾ ਰਹੀ ਹੈ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਬੀਬੀ ਸੰਤੋਸ਼ ਕਟਾਰੀਆ ਵਿਧਾਇਕ ਹਲਕਾ ਬਲਾਚੌਰ ਨੇ ਪਿੰਡ ਚਣਕੋਆ ਵਿਖੇ 63.61 ਲੱਖ ਰੁਪਏ ਨਾਲ ਤਿਆਰ ਹੋਏ ਟਿਊਬਵੈੱਲ ਤੇ ਪਾਣੀ ਦੀ ਟੈਂਕੀ ਦਾ ਉਦਘਾਟਨ ਕਰਨ ਉਪਰੰਤ ਕੀਤਾ। ਸੰਤੋਸ਼ ਕਟਾਰੀਆ ਨੇ ਪਿੰਡ ਵਾਸੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਭਗਵੰਤ ਮਾਨ ਸਰਕਾਰ ਵਲੋਂ ਸਖਤ ਹਿਦਾਇਤਾਂ ਹਨ ਕਿ ਕੋਈ ਵੀ ਪਿੰਡ ਪੀਣ ਵਾਲੇ ਪਾਣੀ ਤੇ ਸਿੰਜਾਈ ਵਾਲੇ ਪਾਣੀ ਤੋਂ ਵਾਂਝਾ ਨਹੀ ਰਹਿਣਾ ਚਾਹੀਦਾ ਹੈ। ਉਹਨਾਂ ਕਿਹਾ ਕਿ ਇਸ ਟਿਊਬਵੈੱਲ ਦੇ ਨਾਲ ਪਿੰਡ ਦੇ 216 ਘਰਾਂ ਨੂੰ ਲਾਭ ਮਿਲੇਗਾ। ਇਸ ਮੌਕੇ ਪਿੰਡ ਵਾਸੀ ਤੇ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਅਧਿਕਾਰੀ ਮਾਜੂਦ ਸਨ।

Leave a Reply

Your email address will not be published. Required fields are marked *

Copyright © All rights reserved. | Newsphere by AF themes.