ਕਪੂਰਥਲਾ
(ਜਸਟਿਸ ਨਿਊਜ਼)
ਪੰਜਾਬ ਰਾਜ ਹਿਊਮਨ ਰਾਇਟਸ ਕਮਿਸ਼ਨ ਦੇ ਮੈਂਬਰ ਪਦਮ ਸ੍ਰੀ ਜਤਿੰਦਰ ਸਿੰਘ ਸ਼ੰਟੀ ਵੱਲੋਂ ਅੱਜ ਕਪੂਰਥਲਾ ਜ਼ਿਲ੍ਹੇ ਵਿੱਚ ਮਨੁੱਖੀ ਅਧਿਕਾਰਾਂ ਸਬੰਧੀ ਉਪਾਆਂ ਨੂੰ ਜ਼ਮੀਨੀ ਪੱਧਰ ‘ਤੇ ਹੋਰ ਅਸਰਦਾਰ ਢੰਗ ਨਾਲ ਲਾਗੂ ਕਰਨ ਦੇ ਨਿਰਦੇਸ਼ ਦਿੱਤੇ ਹਨ ।
ਉਨ੍ਹਾਂ ਕਿਹਾ ਕਿ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਕਿਸੇ ਵੀ ਸੂਰਤ ਵਿਚ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਤੇ ਪੰਜਾਬ ਰਾਜ ਮਨੁੱਖੀ ਅਧਿਕਾਰ ਕਮਿਸ਼ਨ ਵੱਲੋਂ ਰਾਜ ਅੰਦਰ ਮਨੁੱਖੀ ਅਧਿਕਾਰਾਂ ਦੀ ਰੱਖਿਆ ਅਤੇ ਉਲੰਘਣਾ ਦੇ ਮਾਮਲਿਆਂ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਨਿਰੰਤਰ ਕਾਰਵਾਈਆਂ ਕੀਤੀਆਂ ਜਾ ਰਹੀਆਂ ਹਨ।
ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਕਪੂਰਥਲਾ ਵਿਖੇ ਉਨ੍ਹਾਂ ਡਿਪਟੀ ਕਮਿਸ਼ਨਰ ਸ੍ਰੀ ਅਮਿਤ ਕੁਮਾਰ ਪੰਚਾਲ, ਹੋਰ ਪ੍ਰਸ਼ਾਸਨਿਕ ਅਧਿਕਾਰੀਆਂ, ਬਾਰ ਐਸੋਸੀਏਸ਼ਨ ਦੇ ਮੈਂਬਰਾਂ, ਮੈਡੀਕਲ ਐਸੋਸੀਏਸ਼ਨ ਦੇ ਮੈਂਬਰਾਂ ਤੇ ਮਨੁੱਖੀ ਅਧਿਕਾਰਾਂ ਲਈ ਕੰਮ ਕਰ ਰਹੀਆਂ ਜਥੇਬੰਦੀਆਂ ਦੇ ਪ੍ਰਤੀਨਿਧੀਆਂ ਨਾਲ ਮੀਟਿੰਗ ਕੀਤੀ ।
ਉਨ੍ਹਾਂ ਕਿਹਾ ਕਿ ਕਮਿਸ਼ਨ ਦਾ ਮੁੱਖ ਉਦੇਸ਼ ਹੈ ਕਿ ਹਰ ਨਾਗਰਿਕ ਨੂੰ ਸੰਵਿਧਾਨ ਅਨੁਸਾਰ ਪ੍ਰਾਪਤ ਮੌਲਿਕ ਅਧਿਕਾਰਾਂ ਦੀ ਪੂਰੀ ਸੁਰੱਖਿਆ ਮਿਲੇ ਅਤੇ ਕਿਸੇ ਵੀ ਤਰ੍ਹਾਂ ਦਾ ਅਨਿਆਂ ਨਾ ਹੋਵੇ।
ਉਨ੍ਹਾਂ ਕਿਹਾ ਕਿ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਕਿਸੇ ਵੀ ਸੂਰਤ ਵਿੱਚ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਮੁਲਾਜ਼ਮਾਂ ਖ਼ਿਲਾਫ਼ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਯਕੀਨੀ ਬਣਾਈ ਜਾਵੇਗੀ।
ਉਨ੍ਹਾਂ ਕਿਹਾ ਕਿ ਮਨੁੱਖੀ ਅਧਿਕਾਰ ਕਮਿਸ਼ਨ ਵੱਲੋਂ ਮਨੁੱਖੀ ਅਧਿਕਾਰਾਂ ਦੀ ਰਾਖੀ ਲਈ ਐਡਵਾਇਜ਼ਰੀ ਜਾਰੀ ਕੀਤੀਆਂ ਜਾ ਰਹੀਆਂ ਹਨ ਜਿਸ ਤਹਿਤ ਮਨੁੱਖਤਾ ਦੀ ਭਲਾਈ ਲਈ ਨਵੇਂ ਕਾਨੂੰਨ ਲਿਆਂਦੇ ਜਾ ਰਹੇ ਹਨ।
ਸ੍ਰੀ ਸ਼ੰਟੀ ਨੇ ਇਹ ਵੀ ਦੱਸਿਆ ਕਿ ਮਨੁੱਖੀ ਅਧਿਕਾਰ ਕਮਿਸ਼ਨ ਵੱਲੋਂ ਪਿਛਲੇ ਦਿਨੀੰ ਇੱਕ ਐਡਵਾਈਜਰੀ ਜਾਰੀ ਕੀਤੀ ਗਈ ਹੈ , ਜਿਸ ਤਹਿਤ ਕੋਈ ਵੀ ਹਸਪਤਾਲ ਮਰੀਜ਼ ਦੀ ਮੌਤ ਉਪਰੰਤ ਲਾਸ਼ ਨੂੰ ਹਸਪਤਾਲ ਦਾ ਬਿੱਲ ਨਾ ਦੇਣ ਦੇ ਮਾਮਲਿਆਂ ਵਿੱਚ ਲਾਸ਼ ਨੂੰ ਰੱਖ ਨਹੀਂ ਸਕਦਾ ਤੇ ਸਬੰਧਤ ਪਰਿਵਾਰ ਨੂੰ ਮ੍ਰਿਤਕ ਦੀ ਲਾਸ਼ ਦੇਣੀ ਲਾਜ਼ਮੀ ਕੀਤੀ ਗਈ ਹੈ ।
ਉਨ੍ਹਾਂ ਸਪੱਸ਼ਟ ਕੀਤਾ ਕਿ ਅਜਿਹੇ ਕੇਸਾਂ ਵਿੱਚ ਮ੍ਰਿਤਕ ਸਰੀਰ ਸਬੰਧਿਤ ਪਰਵਾਰਕ ਮੈਂਬਰਾਂ ਨੂੰ ਨਾ ਦੇਣ ਦੇ ਮਾਮਲੇ ਵਿੱਚ ਪੁਲਿਸ ਕੇਸ ਦਰਜ ਕੀਤੇ ਜਾਣਗੇ । ਸਿਹਤ ਸੇਵਾਵਾਂ ਸਬੰਧੀ ਉਨ੍ਹਾਂ ਕਿਹਾ ਕਿ ਕਮਿਸ਼ਨ ਵੱਲੋਂ ਜਾਰੀ ਐਡਵਾਈਜਰੀ ਦੇ ਬੋਰਡ ਹਸਪਤਾਲਾਂ ਵਿੱਚ ਲਗਵਾਏ ਜਾਣਗੇ ।
ਇਸ ਤੋਂ ਇਲਾਵਾ ਸਫਾਈ ਕਰਮਚਾਰੀਆਂ ਦੀ ਭਲਾਈ ਲਈ ਵੀ ਐਡਵਾਈਜਰੀ ਜਾਰੀ ਕੀਤੀ ਗਈ ਹੈ ਜਿਸ ਤਹਿਤ ਠੇਕੇਦਾਰਾਂ ਲਈ ਇਹ ਲਾਜ਼ਮੀ ਕੀਤਾ ਗਿਆ ਹੈ ਕਿ ਉਹ ਸਫਾਈ ਕਰਮਚਾਰੀਆਂ ਨੂੰ ਦਸਤਾਨੇ , ਕੱਪੜੇ , ਮਾਸਕ ਤੇ ਬੀਮਾ ਮੁਹੱਈਆ ਕਰਵਾਏਗਾ ।
ਉਨ੍ਹਾਂ ਕਿਹਾ ਕਿ ਕਮਿਸ਼ਨ ਵੱਲੋਂ ਹਰ ਜ਼ਿਲ੍ਹੇ ਵਿਚ 15-15 ਵਿਅਕਤੀਆਂ ਦਾ ਕੋਰ ਗਰੁੱਪ ਬਣਾਇਆ ਜਾ ਰਿਹਾ ਹੈ, ਜੋ ਮਨੁੱਖੀ ਅਧਿਕਾਰਾਂ ਦੀ ਰਾਖੀ ਲਈ ਕੰਮ ਕਰਨਗੇ ਅਤੇ ਕਮਿਸ਼ਨ ਨਾਲ ਸਬੰਧਤ ਸ਼ਿਕਾਇਤਾਂ ਤੇ ਸਮੱਸਿਆਵਾਂ ਧਿਆਨ ਵਿਚ ਲਿਆਉਣਗੇ। ਇਹ ਮੈਂਬਰ ਗੈਰ ਸਿਆਸੀ ਹੋਣਗੇ ਤੇ 4 ਫਰਵਰੀ ਤੱਕ ਬਿਨੈ-ਪੱਤਰ ਦਿੱਤੇ ਜਾ ਸਕਦੇ ਹਨ ।
ਉਨ੍ਹਾਂ ਕਿਹਾ ਕਿ ਜੇਕਰ ਕਿਤੇ ਵੀ ਮਨੁੱਖੀ ਅਧਿਕਾਰਾਂ ਦਾ ਘਾਣ ਹੁੰਦਾ ਹੈ ਤਾਂ ਇਸ ਸਬੰਧੀ ਲਿਖਤੀ ਸ਼ਿਕਾਇਤ ਕਮਿਸ਼ਨਰ ਨੂੰ ਦਿੱਤੀ ਜਾਵੇ ਜਿਸ ਤੇ ਦੋ ਦਿਨਾਂ ਅੰਦਰ ਯਕੀਨਨ ਕਾਰਵਾਈ ਹੋਵੇਗੀ।
ਉਨ੍ਹਾਂ ਕਿਹਾ ਕਿ ਜੇਕਰ ਕਿਤੇ ਵੀ ਮਨੁੱਖੀ ਅਧਿਕਾਰਾਂ ਦਾ ਘਾਣ ਹੁੰਦਾ ਹੈ ਤਾਂ ਇਸ ਸਬੰਧੀ ਲਿਖਤੀ ਸ਼ਿਕਾਇਤ ਵਟਸਐੱਪ ਨੰਬਰ 9855475547 ਜਾਂ https://www.pshrc.net/ ਵੈੱਬਸਾਈਟ ਤੇ ਦਿੱਤੀ ਜਾਵੇ ਜਿਸ ਤੇ ਦੋ ਦਿਨਾਂ ਅੰਦਰ ਯਕੀਨਨ ਕਾਰਵਾਈ ਹੋਵੇਗੀ।
ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਪੰਚਾਲ ਨੇ ਕਮਿਸ਼ਨ ਦੇ ਮੈਂਬਰ ਨੂੰ ਯਕੀਨ ਦਿਵਾਇਆ ਕਿ ਕਪੂਰਥਲਾ ਜ਼ਿਲ੍ਹੇ ਵਿੱਚ ਮਨੁੱਖੀ ਹੱਕਾਂ ਦੀ ਰਾਖੀ ਲਈ ਜ਼ਿਲ੍ਹਾ ਪ੍ਰਸ਼ਾਸਨ ਪੂਰੀ ਤਰ੍ਹਾਂ ਵਚਨਬੱਧ ਹੈ ਤੇ ਇਸ ਸਬੰਧੀ ਹੋਰ ਵਡੇਰੇ ਯਤਨ ਕੀਤੇ ਜਾਣਗੇ ।
ਇਸ ਮੌਕੇ ਹਲਕਾ ਇੰਚਾਰਜ ਐਡਵੋਕੇਟ ਕਰਮਬੀਰ ਸਿੰਘ ਚੰਦੀ , ਵਧੀਕ ਡਿਪਟੀ ਕਮਿਸ਼ਨਰ ਜਨਰਲ ਨਵਨੀਤ ਕੌਰ ਬੱਲ , ਵਧੀਕ ਡਿਪਟੀ ਕਮਿਸ਼ਨਰ ਵਿਕਾਸ ਵਰਿੰਦਰਪਾਲ ਸਿੰਘ ਬਾਜਵਾ, ਐਸ ਪੀ ਗੁਰਮੀਤ ਕੌਰ , ਜੇਲ੍ਹ ਸੁਪਰਡੈਂਟ ਸ਼ਿਆਮਲ ਜਯੋਤੀ , ਸਹਾਇਕ ਕਮਿਸ਼ਨਰ ਵਿਸ਼ਾਲ ਵਟਸ ਤੋਂ ਇਲਾਵਾ ਸਿਹਤ , ਲੋਕ ਸੰਪਰਕ , ਜਲ ਸਪਲਾਈ , ਨਗਰ ਨਿਗਮਾਂ ਦੇ ਅਧਿਕਾਰੀ ਤੇ ਬਾਰ ਐਸੋਸੀਏਸ਼ਨ, ਮੈਡੀਕਲ ਐਸੋਸੀਏਸ਼ਨ ਦੇ ਮੈਂਬਰ ਸ਼ਾਮਿਲ ਸਨ ।
ਕੈਪਸ਼ਨ – ਕਪੂਰਥਲਾ ਵਿਖੇ ਮਨੁੱਖੀ ਅਧਿਕਾਰਾਂ ਸਬੰਧੀ ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਪੰਜਾਬ ਰਾਜ ਮਨੁੱਖੀ ਅਧਿਕਾਰ ਕਮਿਸ਼ਨ ਦੇ ਮੈਂਬਰ ਪਦਮ ਸ਼੍ਰੀ ਜਤਿੰਦਰ ਸਿੰਘ ਸ਼ੰਟੀ । ਨਾਲ ਹਨ ਡਿਪਟੀ ਕਮਿਸ਼ਨਰ ਸ੍ਰੀ ਅਮਿਤ ਕੁਮਾਰ ਪੰਚਾਲ ਤੇ ਐਡਵੋਕੇਟ ਕਰਮਬੀਰ ਸਿੰਘ ਚੰਦੀ ਤੇ ਹੋਰ ।
Leave a Reply