ਲੁਧਿਆਣਾ
ਇਸ ਮੌਕੇ ਟੈਕਸਟਾਈਲ ਅਤੇ ਮੈਨੂਫੈਕਚਰਿੰਗ ਸੈਕਟਰ ਦੀਆਂ ਮੁਸ਼ਕਲਾਂ ਵੱਲ ਧਿਆਨ ਦਿਵਾਉਂਦੇ ਹੋਏ, ਅਮ੍ਰਿਤਾ ਵੜਿੰਗ ਨੇ ਭਰੋਸਾ ਦਿਵਾਇਆ ਕਿ ਕਾਂਗਰਸ ਸਥਿਰ ਵਿਕਾਸ, ਉਚਿਤ ਮਜ਼ਦੂਰੀ ਅਤੇ ਰੋਜ਼ਗਾਰ ਸਿਰਜਣਾ ਨੂੰ ਉਤਸ਼ਾਹਿਤ ਕਰਨ ਵਾਲੀਆਂ ਨੀਤੀਆਂ ਲਈ ਲਗਾਤਾਰ ਆਵਾਜ਼ ਉਠਾਉਂਦੀ ਰਹੇਗੀ। ਉਨ੍ਹਾਂ ਕਿਹਾ ਕਿ ਬਿਹਤਰ ਸਿੱਖਿਆ ਦੇ ਮੌਕੇ, ਹੁਨਰ ਵਿਕਾਸ ਪ੍ਰੋਗਰਾਮ ਅਤੇ ਰੋਜ਼ਗਾਰ ਦੇ ਨਵੇਂ ਰਾਹ ਤਿਆਰ ਕਰਨ ਦੀ ਸਖ਼ਤ ਲੋੜ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦਾ ਉਦਯੋਗਿਕ ਕੇਂਦਰ ਲੁਧਿਆਣਾ ਉਚਿਤ ਸਹਾਇਤਾ ਮਿਲਣ ‘ਤੇ ਨਵੀਨਤਾ ਅਤੇ ਉਦਯੋਗਸ਼ੀਲਤਾ ਦਾ ਵੱਡਾ ਕੇਂਦਰ ਬਣ ਸਕਦਾ ਹੈ।
ਇਸ ਦੌਰਾਨ ਵੜਿੰਗ ਨੇ ਮੌਜੂਦਾ ਸਰਕਾਰ ‘ਤੇ ਲੋਕ-ਹਿਤ ਨਾਲ ਜੁੜੇ ਵਾਅਦਿਆਂ ਨੂੰ ਪੂਰਾ ਕਰਨ ਵਿੱਚ ਨਾਕਾਮ ਰਹਿਣ ਦੇ ਦੋਸ਼ ਲਗਾਏ। ਉਨ੍ਹਾਂ ਨੇ ਸੜਕ ਸੰਪਰਕ ਸੁਧਾਰਨ, ਭਰੋਸੇਯੋਗ ਬਿਜਲੀ ਸਪਲਾਈ ਯਕੀਨੀ ਬਣਾਉਣ ਅਤੇ ਕਾਨੂੰਨ-ਵਿਵਸਥਾ ਮਜ਼ਬੂਤ ਕਰਨ ਲਈ ਤੁਰੰਤ ਕਦਮ ਚੁੱਕਣ ਦੀ ਮੰਗ ਕੀਤੀ।
ਉਨ੍ਹਾਂ ਨੇ ਲੁਧਿਆਣਾ ਦੇ ਨਾਗਰਿਕਾਂ ਦੀ ਆਵਾਜ਼ ਬੁਲੰਦ ਕਰਨ ਪ੍ਰਤੀ ਆਪਣੀ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ, ਪਾਰਟੀ ਵਰਕਰਾਂ ਨੂੰ ਆਪਣੇ ਮਿਸ਼ਨ ਵਿੱਚ ਡਟੇ ਰਹਿਣ ਦੀ ਅਪੀਲ ਕੀਤੀ। ਉਨ੍ਹਾਂ ਨੇ ਯਾਦ ਦਿਵਾਇਆ ਕਿ ਕਾਂਗਰਸ ਪਾਰਟੀ ਦੀ ਦ੍ਰਿਸ਼ਟੀ ਸਮਾਵੇਸ਼ਤਾ, ਨਿਆਂ ਅਤੇ ਸਭ ਲਈ ਤਰੱਕੀ ‘ਤੇ ਆਧਾਰਿਤ ਹੈ।
ਬਾਅਦ ਵਿੱਚ, ਅਮ੍ਰਿਤਾ ਵੜਿੰਗ ਨੇ ਜ਼ਿਲ੍ਹਾ ਸ਼ਹਿਰੀ ਕਾਂਗਰਸ ਕਮੇਟੀ ਦੇ ਸਾਬਕਾ ਪ੍ਰਧਾਨ ਅਤੇ ਪੰਜਾਬ ਲਾਰਜ ਇੰਡਸਟਰੀਅਲ ਡਿਵੈਲਪਮੈਂਟ ਬੋਰਡ ਦੇ ਸਾਬਕਾ ਚੇਅਰਮੈਨ ਪਵਨ ਦੀਵਾਨ, ਜ਼ਿਲ੍ਹਾ ਕਾਂਗਰਸ ਪ੍ਰਧਾਨ ਸੰਜੇ ਤਲਵਾੜ, ਸਾਬਕਾ ਵਿਧਾਇਕ ਸੁਰਿੰਦਰ ਡਾਵਰ ਅਤੇ ਇੰਦਰਜੀਤ ਕਪੂਰ ਦੇ ਨਾਲ ਮਿਲ ਕੇ ਹੇਮੰਤ ਸੂਦ ਦੇ ਪਰਿਵਾਰ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਦੀ ਸਾਸ ਸ਼੍ਰੀਮਤੀ ਰੇਣੂ ਸੂਦ ਦੇ ਦਿਹਾਂਤ ‘ਤੇ ਗਹਿਰਾ ਦੁੱਖ ਪ੍ਰਗਟ ਕੀਤਾ।
ਉਨ੍ਹਾਂ ਨੇ ਬਲਦੇਵ ਸ਼ਰਮਾ ਮੋਦਗਿਲ ਦੇ ਦਿਹਾਂਤ ‘ਤੇ ਉਨ੍ਹਾਂ ਦੇ ਭਰਾ ਕੇਵਲ ਕ੍ਰਿਸ਼ਨ ਮੋਦਗਿਲ ਅਤੇ ਹੋਰ ਪਰਿਵਾਰਕ ਮੈਂਬਰਾਂ ਨਾਲ ਵੀ ਦੁੱਖ ਸਾਂਝਾ ਕੀਤਾ।
ਇਸੇ ਲੜੀ ਤਹਿਤ, ਅਮ੍ਰਿਤਾ ਵੜਿੰਗ ਨੇ ਗੁਰਦੁਆਰਾ ਸ੍ਰੀ ਦੁੱਖ ਨਿਵਾਰਨ ਸਾਹਿਬ ਵਿਖੇ ਮੱਥਾ ਟੇਕ ਕੇ ਸਰਬੱਤ ਦੀ ਭਲਾਈ ਲਈ ਅਰਦਾਸ ਕੀਤੀ। ਇਸ ਤੋਂ ਬਾਅਦ ਉਨ੍ਹਾਂ ਨੇ ਪ੍ਰਾਚੀਨ ਗਊਸ਼ਾਲਾ, ਨੇੜੇ ਡਵੀਜ਼ਨ ਨੰਬਰ ਤਿੰਨ ਜਾ ਕੇ ਗਊ ਸੇਵਾ ਵੀ ਕੀਤੀ ਅਤੇ ਕਾਂਗਰਸ ਪਾਰਟੀ ਵੱਲੋਂ ਗਊਸ਼ਾਲਾਵਾਂ ਦੇ ਵਿਕਾਸ ਲਈ ਆਪਣੀ ਵਚਨਬੱਧਤਾ ਪ੍ਰਗਟਾਈ। ਜਿੱਥੇ ਸ਼ਾਮ ਨਾਲ ਸਪਰਾ, ਰਿੰਕੂ ਦੱਤ, ਸਾਬਕਾ ਵਿਧਾਇਕ ਸੁਰਿੰਦਰ ਡਾਵਰ ਆਦਿ ਵੀ ਮੌਜੂਦ ਰਹੇ।
ਇਸ ਦੌਰਾਨ, ਅਮ੍ਰਿਤਾ ਵੜਿੰਗ ਨੇ ਜੁਐਲਰਜ਼ ਐਸੋਸੀਏਸ਼ਨ ਦੇ ਨੁਮਾਇੰਦਿਆਂ ਨਾਲ ਵੀ ਮੁਲਾਕਾਤ ਕੀਤੀ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਕਾਂਗਰਸ ਪਾਰਟੀ ਵੱਲੋਂ ਪੂਰਾ ਸਹਿਯੋਗ ਦੇਣ ਦਾ ਭਰੋਸਾ ਦਿੱਤਾ। ਇਸ ਮੌਕੇ ‘ਤੇ ਹੋਰਾਂ ਦੇ ਨਾਲ ਆਨੰਦ ਸਿਕਰੀ, ਮਨੋਜ ਢਾਂਡਾ, ਦਿਨੇਸ਼ ਜੈਨ, ਅਮਿਤ ਮਹਿਰਾ, ਨਵੀਨ ਸਰੀਨ ਅਤੇ ਵਿਨੀਤ ਢਾਂਡਾ ਵੀ ਮੌਜੂਦ ਰਹੇ।
Leave a Reply