ਮੋਗਾ
( ਮਨਪ੍ਰੀਤ ਸਿੰਘ/ਗੁਰਜੀਤ ਸੰਧੂ )
ਮੈਂਬਰ ਸਕੱਤਰ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐੱਸ.ਏ.ਐੱਸ ਨਗਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਚਾਈਲਡ ਲੇਬਰ ਦੇ ਵਿਰੁੱਧ ਪੂਰੇ ਪੰਜਾਬ ਵਿੱਚ 26 ਜਨਵਰੀ ਤੋਂ ਮਾਰਚ 2026 ਤੱਕ “ਪੈਨ-ਇੰਡੀਆ ਰੈਸੀਕਿਊ ਐਂਡ਼ ਰੀਹੈਬਲੀਟੇਸ਼ਨ ਕੰਪੇਨ ਫਾਰ ਇਰੈਡੀਕੇਸ਼ਨ ਆਫ ਚਾਈਲਡ ਐਂਡ ਐਡੋਲਸੈਂਟ ਲੇਬਰ” ਦੇ ਨਾਮ ਹੇਠ ਮੁਹਿੰਮ ਚਲਾਈ ਜਾ ਰਹੀ ਹੈ। ਇਸ ਮੁਹਿੰਮ ਤਹਿਤ ਮਿਸ ਨੀਲਮ ਅਰੋੜਾ ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਪਰਸਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਮੋਗਾ ਦੀ ਅਗਵਾਈ ਹੇਠ ਮਿਸ ਕਿਰਨ ਜਯੋਤੀ ਸੀ.ਜੇ.ਐੱਮ.-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਮੋਗਾ ਵੱਲੋਂ ਲੇਬਰ ਵਿਭਾਗ, ਪੁਲਿਸ ਵਿਭਾਗ ਤੇ ਚਾਈਲਡ ਵੈੱਲਫੇਅਰ ਕਮੇਟੀ, ਬਾਲ ਮਜਦੂਰੀ ਸਬੰਧੀ ਬਣਾਈ ਗਈ ਟਾਸਕ ਫੋਰਸ ਦੇ ਮੈਂਬਰਾਂ ਦੇ ਸਹਿਯੋਗ ਨਾਲ ਨੇਚਰ ਪਾਰਕ ਮੋਗਾ ਤੋਂ ਲੈ ਕੇ ਰੇਲਵੇ ਸਟੇਸ਼ਨ ਮੋਗਾ ਤੱਕ ਚਾਈਲਡ ਲੇਬਰ ਦੇ ਖਿਲਾਫ ਜਾਗਰੂਕਤਾ ਰੈਲੀ ਕੱਢ ਕੇ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ। ਇਸ ਵਿੱਚ ਜਸਦੀਪ ਸਿੰਘ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ, ਰਜੇਸ਼ ਪੁਰੀ ਚੇਅਰਮੈਨ ਬਾਲ ਭਲਾਈ ਕਮੇਟੀ, ਰਾਜਬੀਰ ਸਿੰਘ ਲੇਬਰ ਇੰਸਪੈਕਟਰ, ਏਕਮਜੀਤ ਸਿੰਘ ਮੈਡੀਕਲ ਅਫਸਰ, ਹਰਜਿੰਦਰ ਸਿੰਘ ਏ.ਐਸ.ਆਈ., ਹਰਮੇਲ ਸਿੰਘ ਏ.ਐੱਸ.ਆਈ, ਗੁਰਮੁਖ ਸਿੰਘ, ਬਲਕਰਨ ਸਿੰਘ ਆਦਿ ਹਾਜਰ ਸਨ।
ਪੈਨਲ ਵਕੀਲ ਅਤੇ ਪੈਰਾ ਲੀਗਲ ਵਲੰਟੀਅਰਾਂ ਤੋਂ ਇਲਾਵਾ ਬਾਲ ਮਜਦੂਰੀ ਖਾਤਮੇ ਸਬੰਧੀ ਬਣਾਈ ਗਈ ਟਾਸਕ ਫੋਰਸ ਦੇ ਮੈਂਬਰਾਂ ਵੱਲੋਂ ਭਾਗ ਲਿਆ ਗਿਆ।ਇਸ ਸਮੇਂ ਮਿਸ ਕਿਰਨ ਜਯੋਤੀ ਸੀ.ਜੇ.ਐੱਮ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਮੋਗਾ ਵੱਲੋਂ ਇੱਕ ਜਾਗਰੂਕਤਾ ਪ੍ਰੋਗਰਾਮ ਕੀਤਾ ਗਿਆ, ਜਿਸ ਦੇ ਤਹਿਤ ਉਨ੍ਹਾਂ ਨੇ ਦੱਸਿਆ ਕਿ ਇਸ ਮੁਹਿੰਮ ਦਾ ਮੁੱਖ ਮਕਸਦ ਚਾਈਲਡ ਲੇਬਰ ਨੂੰ ਰੋਕਣਾ ਅਤੇ ਬੱਚਿਆਂ ਦੇ ਉਜਵਲ ਭਵਿੱਖ ਲਈ ਉਨ੍ਹਾਂ ਨੂੰ ਸਹੀ ਸੇਧ ਦੇਣਾ ਹੈ। ਇਸ ਤੋਂ ਇਲਾਵਾ ਟਾਸਕ ਫੋਰਸ ਵੱਲੋਂ ਰੇਲਵੇ ਰੋਡ ਤੇ ਰੇਡ ਵੀ ਕੀਤੀ ਗਈ।
Leave a Reply