ਲੁਧਿਆਣਾ
( ਜਸਟਿਸ ਨਿਊਜ਼ )
ਡਿਪਟੀ ਕਮਿਸ਼ਨਰ ਲੁਧਿਆਣਾ ਸ਼੍ਰੀ ਹਿਮਾਂਸ਼ੂ ਜੈਨ ਵੱਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਪੰਜਾਬ ਸਰਕਾਰ ਦੀ ‘ਬੇਟੀ ਬਚਾਓ, ਬੇਟੀ ਪੜਾਓ’ ਸਕੀਮ ਤਹਿਤ ਔਰਤਾਂ ਨੂੰ ਸਮਰੱਥ ਬਣਾਉਣ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ।
ਉਨ੍ਹਾਂ ਦੱਸਿਆ ਕਿ ਇਸੇ ਲੜੀ ਤਹਿਤ ਭਲਕੇ 30 ਜਨਵਰੀ (ਸ਼ੁਕਰਵਾਰ) ਨੂੰ ਸਥਾਨਕ ਸਰਕਾਰੀ ਕਾਲਜ (ਲੜਕੀਆਂ), ਭਾਰਤ ਨਗਰ ਚੌਂਕ ਵਿਖੇ ਸਿਹਤ ਤੇ ਰੋਜਗਾਰ ਕੈਂਪ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਸ ਕੈਂਪ ਵਿੱਚ ਵੱਖ-ਵੱਖ ਨਾਮੀ ਕੰਪਨੀਆਂ ਭਾਗ ਲੈ ਰਹੀਆਂ ਹਨ ਅਤੇ ਕੈਂਪ ਦਾ ਸਮਾਂ ਸਵੇਰੇ 9:30 ਵਜੇ ਤੋਂ ਦੁਪਹਿਰ 3 ਵਜੇ ਤੱਕ ਹੋਵੇਗਾ।
ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ (ਡੀ.ਬੀ.ਈ.ਈ.) ਦੇ ਡਿਪਟੀ ਡਾਇਰੈਕਟਰ ਰੁਪਿੰਦਰ ਕੌਰ ਵੱਲੋਂ ਜਾਣਕਾਰੀ ਦਿੰਦਿਆ ਦੱਸਿਆ ਗਿਆ ਕਿ ਇਸ ਕੈਂਪ ਵਿੱਚ ਸਿਰਫ ਲੜਕੀਆਂ ਹੀ ਭਾਗ ਲੈ ਸਕਦੀਆਂ ਹਨ, ਜਿਨ੍ਹਾਂ ਦੀ ਵਿਦਿਅਕ ਯੋਗਤਾ 10ਵੀਂ, 12ਵੀਂ, ਡਿਪਲੋਮਾ, ਆਈ.ਟੀ.ਆਈ., ਗ੍ਰੇਜੂਏਟ, ਪੋਸਟ ਗ੍ਰੇਜੂਏਟ, ਬੀ.ਟੈਕ ਅਤੇ ਐਮ.ਬੀ.ਏ. ਪਾਸ ਹੋਵੇ। ਚਾਹਵਾਨ ਪ੍ਰਾਰਥੀਆਂ ਲਈ ਆਪਣੀ ਅਕਾਦਮਿਕ ਯੋਗਤਾਵਾਂ ਦੇ ਅਸਲ ਸਰਟੀਫਿਕੇਟਾਂ ਸਮੇਤ ਰੀਜਿਉਮ ਦੀਆਂ 2 ਫੋਟੋ ਕਾਪੀਆਂ ਲੈ ਕੇ ਆਉਣਾ ਲਾਜਮੀ ਹੈ।
ਡੀ.ਬੀ.ਈ.ਈ. ਦੇ ਡਿਪਟੀ ਡਾਇਰੈਕਟਰ ਵੱਲੋਂ ਯੋਗ ਉਮੀਦਵਾਰਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਇਸ ਮੌਕੇ ਦਾ ਵੱਧ ਤੋਂ ਵੱਧ ਲਾਹਾ ਲਿਆ ਜਾਵੇ। ਵਧੇਰੇ ਜਾਣਕਾਰੀ ਲਈ ਡੀ.ਬੀ.ਈ.ਈ. ਦੀ ਈ-ਮੇਲ ਆਈ.ਡੀ. [email protected] ‘ਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ।
Leave a Reply