ਰਣਜੀਤ ਸਿੰਘ ਮਸੌਣ
ਰਾਘਵ ਅਰੋੜਾ
ਅੰਮ੍ਰਿਤਸਰ
ਬਾਕਸਿੰਗ ਤੇ ਕਿੱਕ ਬਾਕਸਿੰਗ ਖੇਡ ਖੇਤਰ ਦੇ ਵਿੱਚ ਮਿਸਾਲੀ ਸੇਵਾਵਾਂ ਦੇਣ ਅਤੇ ਖ਼ਾਸਕਰ ਧੀਆਂ ਨੂੰ ਆਤਮ ਰੱਖਿਅਕ ਬਣਨ ਦੀ ਜੁਗਤ ਦੱਸਣ ਵਾਲੇ ਕੌਮੀ ਬਾਕਸਿੰਗ ਤੇ ਕਿੱਕ ਬਾਕਸਿੰਗ ਕੋਚ ਬਲਦੇਵ ਰਾਜ ਦੇਵ ਨੂੰ 77ਵੇਂ ਗਣਤੰਤਰ ਦਿਵਸ ਮੌਕੇ ਜ਼ਿਲ੍ਹਾ ਪ੍ਰਸ਼ਾਸ਼ਨ ਦੇ ਵੱਲੋਂ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆ ਦੇ ਵੱਲੋਂ ਪ੍ਰਸ਼ੰਸ਼ਾ ਪੱਤਰ ਦੇ ਕੇ ਨਿਵਾਜ਼ਿਆ ਗਿਆ। ਜਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਵੀ ਕੋਚ ਬਲਦੇਵ ਰਾਜ ਦੇਵ ਨੂੰ ਕਈ ਸਰਕਾਰੀ ਤੇ ਗੈਰ ਸਰਕਾਰੀ ਸੰਸਥਾਵਾਂ ਦੇ ਵੱਲੋਂ ਵਿਸ਼ੇਸ਼ ਤੌਰ ਤੇ ਸਨਮਾਨਿਤ ਕੀਤਾ ਜਾ ਚੁੱਕਾ ਹੈ। ਜ਼ਿਲ੍ਹਾ ਕਿੱਕ ਬਾਕਸਿੰਗ ਐਸੋਸੀਏਸ਼ਨ, ਬੀ.ਬੀ.ਕੇ ਡੀ.ਏ.ਵੀ ਕਾਲਜ ਫਾਰ ਵੂਮੈਨ ਤੇ ਐਸ.ਆਰ ਗੌਰਮਿੰਟ ਕਾਲਜ ਫਾਰ ਵੂਮੈਨ, ਹਿੰਦੂ ਸਭਾ ਸਕੂਲ ਦੀ ਪ੍ਰਬੰਧਕੀ ਕਮੇਟੀ ਦੇ ਵੱਲੋਂ ਜ਼ਿਲ੍ਹਾ ਪ੍ਰਸ਼ਾਸ਼ਨ ਤੇ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ ਗਿਆ।
ਇਸ ਮੌਕੇ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਦਲਵਿੰਦਰਜੀਤ ਸਿੰਘ, ਪੁਲਿਸ ਕਮਿਸ਼ਨਰ ਅੰਮ੍ਰਿਤਸਰ ਗੁਰਪ੍ਰੀਤ ਸਿੰਘ ਭੁੱਲਰ, ਵਿਧਾਇਕ ਜਸਬੀਰ ਸਿੰਘ ਸੰਧੂ ਆਦਿ ਹਾਜ਼ਰ ਸਨ।
Leave a Reply