ਲੁਧਿਆਣਾ
( ਵਿਜੇ ਭਾਂਬਰੀ )
ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੇ ਖ਼ਾਤਮੇ ਲਈ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ ਤਹਿਤ ਮਾਨਯੋਗ ਕਮਿਸ਼ਨਰ ਪੁਲਿਸ ਲੁਧਿਆਣਾ ਸ੍ਰੀ ਸਵੱਪਨ ਸ਼ਰਮਾ, ਆਈ.ਪੀ.ਐਸ. ਜੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਨਸ਼ਾ ਤਸਕਰਾਂ ਖ਼ਿਲਾਫ਼ ਲਗਾਤਾਰ ਕਾਰਵਾਈ ਕੀਤੀ ਜਾ ਰਹੀ ਹੈ।ਇਸੇ ਲੜੀ ਵਿੱਚ ਸ੍ਰੀ ਹਰਪਾਲ ਸਿੰਘ, ਪੀ.ਪੀ.ਐਸ., ਡਿਪਟੀ ਕਮਿਸ਼ਨਰ ਪੁਲਿਸ (ਇੰਨਵੈਸਟੀਗੇਸ਼ਨ) ਲੁਧਿਆਣਾ ਅਤੇ ਸ੍ਰੀ ਅਮਨਦੀਪ ਸਿੰਘ ਬਰਾੜ, ਪੀ.ਪੀ.ਐਸ., ਐਡੀਸ਼ਨਲ ਡਿਪਟੀ ਕਮਿਸ਼ਨਰ ਪੁਲਿਸ (ਇੰਨਵੈਸਟੀਗੇਸ਼ਨ) ਲੁਧਿਆਣਾ ਅਤੇ ਸ੍ਰੀ ਦੀਪ ਕਰਨ ਸਿੰਘ, ਪੀ.ਪੀ.ਐਸ., ਏ.ਸੀ.ਪੀ. ਡਿਟੈਕਟਿਵ-2 ਲੁਧਿਆਣਾ ਜੀ ਦੀ ਅਗਵਾਈ ਹੇਠ ਇੰਸਪੈਕਟਰ ਨਵਦੀਪ ਸਿੰਘ, ਇੰਚਾਰਜ ਕਰਾਇਮ ਬ੍ਰਾਂਚ ਲੁਧਿਆਣਾ ਦੀ ਟੀਮ ਵੱਲੋਂ ਵੱਡੀ ਸਫਲਤਾ ਹਾਸਲ ਕੀਤੀ ਗਈ।
ਕਰਾਇਮ ਬ੍ਰਾਂਚ ਦੀ ਪੁਲਿਸ ਪਾਰਟੀ ਵੱਲੋਂ ਸ਼ੱਕੀ ਵਿਅਕਤੀਆਂ ਅਤੇ ਸ਼ੱਕੀ ਵਾਹਨਾਂ ਦੀ ਚੈਕਿੰਗ ਦੌਰਾਨ ਨੇੜੇ ਸੰਨੀ ਮੰਦਿਰ, ਤਾਜਪੁਰ ਰੋਡ, ਲੁਧਿਆਣਾ ਵਿਖੇ ਮੌਜੂਦ ਹੋਣ ਸਮੇਂ ASI ਧਨਵੰਤ ਸਿੰਘ ਨੂੰ ਗੁਪਤ ਇਤਲਾਹ ਮਿਲੀ ਕਿ ਗੌਤਮ ਸੈਣੀ ਪੁੱਤਰ ਰਾਮ ਗਿਆਨ ਵਾਸੀ ਮਕਾਨ ਨੰਬਰ 61, ਰਾਮ ਨਗਰ ਬਿਹਾਰੀ ਕਾਲੋਨੀ ਝੁੱਗੀਆਂ ਤਾਜਪੁਰ ਰੋਡ, ਲੁਧਿਆਣਾ ਹੈਰੋਇਨ ਵੇਚਣ ਦਾ ਧੰਦਾ ਕਰਦਾ ਹੈ ਅਤੇ ਅੱਜ ਗੌਤਮ ਸੈਣੀ ਹੈਰੋਇਨ ਦੀ ਸਪਲਾਈ ਦੇਣ ਲਈ ਗਲੀ ਨੰਬਰ 04 ਰਾਮ ਨਗਰ, ਬਿਹਾਰੀ ਕਲੋਨੀ, ਤਾਜਪੁਰ ਰੋਡ ਗੰਦੇ ਨਾਲੇ ਦੇ ਨਾਲ ਕੱਚੀ ਪਟੜੀ ਪਰ ਖੜਾ ਆਪਣੇ ਗ੍ਰਾਹਕ ਦੀ ਉਡੀਕ ਕਰ ਰਿਹਾ ਹੈ ਜਿਸ ਦਾ ਹੁਲੀਆ ਉਮਰ ਕ੍ਰੀਬ 28/29 ਸਾਲ, ਕਲੀਨ ਸ਼ੇਵ, ਜਿਸਨੇ ਨੀਲੇ ਰੰਗ ਦੀ ਜੀਨ ਅਤੇ ਕਾਲੇ ਰੰਗ ਦੀ ਚਮਕੀਲੀ ਜੈਕੇਟ ਪਾਈ ਹੋਈ ਹੈ,ਮਿਲੀ ਇਤਲਾਹ ਦੇ ਆਧਾਰ ’ਤੇ ਤੁਰੰਤ ਕਾਰਵਾਈ ਕਰਦਿਆਂ ਪੁਲਿਸ ਟੀਮ ਵੱਲੋਂ ਰੇਡ ਕੀਤੀ ਗਈ ਅਤੇ ਦੋਸ਼ੀ ਗੌਤਮ ਸੈਣੀ ਨੂੰ 50 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਗਿਆ।
ਇਸ ਸਬੰਧ ਵਿੱਚ ਥਾਣਾ ਡਵੀਜ਼ਨ ਨੰਬਰ 07, ਲੁਧਿਆਣਾ ਵਿਖੇ FIR ਨੰਬਰ 42 ਮਿਤੀ 30.01.2026 ਅਧੀਨ ਧਾਰਾ 21/61/85 NDPS ਐਕਟ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ। ਦੋਸ਼ੀ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕੀਤਾ ਜਾਵੇਗਾ ਤਾਂ ਜੋ ਹੈਰੋਇਨ ਸਬੰਧੀ ਹੋਰ ਪੁੱਛਗਿੱਛ ਕੀਤੀ ਜਾ ਸਕੇ।
Leave a Reply