ਲੁਧਿਆਣਾ
( ਵਿਜੇ ਭਾਂਬਰੀ )–
ਮਾਨਯੋਗ ਸ੍ਰੀ ਸਵਪਨ ਸ਼ਰਮਾ ਆਈ.ਪੀ.ਐੱਸ/ ਕਮਿਸ਼ਨਰ ਪੁਲਿਸ ਲੁਧਿਆਣਾ ਅਤੇ ਸ੍ਰੀ ਰੁਪਿੰਦਰ ਸਿੰਘ ਆਈ.ਪੀ.ਐੱਸ/ਐਡੀਸ਼ਨਲ ਕਮਿਸ਼ਨਰ ਪੁਲਿਸ, ਲੁਧਿਆਣਾ ਜੀ ਦੇ ਦਿਸ਼ਾ ਨਿਰਦੇਸ਼ ਹੇਠ ਲੁੱਟ ਖੋਹ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਵਿਅਕਤੀਆ ਖਿਲਾਫ ਚਲਾਈ ਗਈ ਵਿਸ਼ੇਸ਼ ਮੁਹਿੰਮ ਤਹਿਤ ਕਮਿਸ਼ਨਰੇਟ ਪੁਲਿਸ ਲੁਧਿਆਣਾ ਵੱਲੋਂ ਚੋਰੀ ਅਤੇ ਲੁੱਟ ਖੋਹ ਦੀਆਂ ਵਾਰਦਾਤਾਂ ਕਰਨ ਵਾਲੇ 02 ਦੋਸੀਆਂ ਨੂੰ ਕਾਬੂ ਕੀਤਾ।
ਜਿਸ ਸਬੰਧੀ ਜਾਣਕਾਰੀ ਦਿੰਦਿਆਂ ਹੋਇਆਂ ਸ੍ਰੀ ਸਮੀਰ ਵਰਮਾ ਪੀ.ਪੀ.ਐੱਸ / ਵਧੀਕ ਡਿਪਟੀ ਕਮਿਸ਼ਨਰ ਪੁਲਿਸ ਜੋਨ-1 ਅਤੇ ਸ੍ਰੀ ਅਨਿਲ ਕੁਮਾਰ ਭਨੋਟ ਪੀ.ਪੀ.ਐੱਸ/ਸਹਾਇਕ ਕਮਿਸ਼ਨਰ ਪੁਲਿਸ, ਕੇਂਦਰੀ, ਲੁਧਿਆਣਾ ਜੀ ਨੇ ਦੱਸਿਆ ਕਿ ਇੰਸਪੈਕਟਰ ਗੁਰਜੀਤ ਸਿੰਘ, ਮੁੱਖ ਅਫਸਰ, ਥਾਣਾ ਡਵੀਜ਼ਨ ਨੰਬਰ-4 ਲੁਧਿਆਣਾ ਦੀ ਪੁਲਿਸ ਪਾਰਟੀ ਵੱਲੋਂ ਦੋ ਦੋਸ਼ੀ ਰਿਸ਼ੀ ਪੁੱਤਰ ਅਨੂਪ ਕੁਮਾਰ ਵਾਸੀ ਗਲੀ ਨੰਬਰ 01 ਮੇਹਰਬਾਨ ਚੁੰਗੀ, ਲੁਧਿਆਣਾ, ਅਤੇ ਆਦਿਲ ਪੁੱਤਰ ਜੁਲਫਕਾਰ ਵਾਸੀ ਗਲੀ ਨੰਬਰ 04 ਮੇਹਰਬਾਨ ਲੁਧਿਆਣਾ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਪਾਸੋ 10 ਮੋਬਾਈਲ ਫੋਨ ਵੱਖ ਵੱਖ ਮਾਰਕਾ ਅਤੇ 02 ਮੋਟਰਸਾਈਕਲ ਬਰਾਮਦ ਕੀਤੇ ਗਏ। ਇਹ ਦੋਸ਼ੀ ਨਸ਼ੇ ਦਾ ਸੇਵਨ ਕਰਨ ਲਈ ਸਾਥੀਆਂ ਨਾਲ ਮਿਲ ਕੇ ਲੁੱਟ ਖੋਹ ਦੀਆਂ ਵਾਰਦਾਤਾਂ ਨੂੰ ਅੰਜਾਮ ਦਿੰਦੇ ਸਨ। ਜਿਸ ਤੇ ਦੋਸ਼ੀਆ ਰਿਸ਼ੀ ਪੁੱਤਰ ਅਨੂਪ ਕੁਮਾਰ ਅਤੇ ਆਦਿਲ ਪੁੱਤਰ ਜੁਲਫਕਾਰ ਦੇ ਖਿਲਾਫ ਥਾਣਾ ਡਵੀਜ਼ਨ ਨੰਬਰ-4 ਵਿੱਚ ਮੁਕੱਦਮਾ ਨੰਬਰ 18 ਮਿਤੀ 30-01-2026 ਨੂੰ ਅ/ਧ 304, 317(2) BNS ਤਹਿਤ ਦਰਜ ਰਜਿਸਟਰ ਕੀਤਾ ਗਿਆ। ਦੋਸ਼ੀਆ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਿਲ ਕੀਤਾ ਜਾਵੇਗਾ ਤਾਂ ਜੋ ਹੋਰ ਵਾਰਦਾਤਾਂ ਅਤੇ ਸੰਭਾਵਿਤ ਸਾਥੀਆਂ ਬਾਰੇ ਜਾਣਕਾਰੀ ਪ੍ਰਾਪਤ ਕੀਤੀ ਜਾ ਸਕੇ।
Leave a Reply