September 7, 2026

Justice News

ਅਵਾਮ ਦੀ ਆਵਾਜ਼

ਕਮਿਸ਼ਨਰੇਟ ਪੁਲਿਸ ਲੁਧਿਆਣਾ ਦੀ ਵੱਡੀ ਕਾਰਵਾਈ 273 ਗ੍ਰਾਮ ਹੈਰੋਇਨ (ਕਮਰਸ਼ੀਅਲ ਰਿਕਵਰੀ) ਅਤੇ 61 ਗ੍ਰਾਮ ਆਇਸ (ਕਮਰਸ਼ੀਅਲ ਰਿਕਵਰੀ) ਸਮੇਤ ₹60,000 ਡਰੱਗ ਮਨੀ ਅਤੇ ਵਰਨਾ ਕਾਰ ਬਰਾਮਦ, ਇੱਕ ਨਸ਼ਾ ਤਸਕਰ ਗ੍ਰਿਫਤਾਰ।

ਲੁਧਿਆਣਾ
( ਵਿਜੇ ਭਾਂਬਰੀ )–
ਮਾਨਯੋਗ ਕਮਿਸ਼ਨਰ ਪੁਲਿਸ ਲੁਧਿਆਣਾ ਸ੍ਰੀ ਸਵੱਪਨ ਸ਼ਰਮਾ ਆਈ.ਪੀ.ਐਸ. ਜੀ ਦੇ ਦਿਸ਼ਾ-ਨਿਰਦੇਸ਼ਾਂ ਹੇਠ ਅਤੇ ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ” ਤਹਿਤ ਨਸ਼ਾ ਤਸਕਰਾਂ ਅਤੇ ਮਾੜੇ ਅਨਸਰਾਂ ਖਿਲਾਫ ਲਗਾਤਾਰ ਕਾਰਵਾਈ ਕੀਤੀ ਜਾ ਰਹੀ ਹੈ।
ਇਸੇ ਕੜੀ ਤਹਿਤ ਸ੍ਰੀ ਜਸਕਰਨ ਸਿੰਘ ਤੇਜਾ ਪੀ.ਪੀ.ਐਸ., ਡਿਪਟੀ ਕਮਿਸ਼ਨਰ ਪੁਲਿਸ (ਦਿਹਾਤੀ), ਸ੍ਰੀ ਜਸ਼ਨਦੀਪ ਸਿੰਘ ਗਿੱਲ ਪੀ.ਪੀ.ਐਸ., ਵਧੀਕ ਡਿਪਟੀ ਕਮਿਸ਼ਨਰ ਪੁਲਿਸ ਜ਼ੋਨ-4, ਸ੍ਰੀ ਇੰਦਰਜੀਤ ਸਿੰਘ ਪੀ.ਪੀ.ਐਸ., ਸਹਾਇਕ ਕਮਿਸ਼ਨਰ ਪੁਲਿਸ ਇੰਡਸਟਰੀ ਏਰੀਆ-ਏ ਅਤੇ ਇੰਸਪੈਕਟਰ ਪਰਮਦੀਪ ਸਿੰਘ, ਮੁੱਖ ਅਫਸਰ ਥਾਣਾ ਕੂੰਮ ਕਲਾਂ ਦੀ ਅਗਵਾਈ ਹੇਠ ਥਾਣਾ ਕੂੰਮ ਕਲਾਂ ਅਧੀਨ ਪੈਂਦੀ ਚੌਕੀ ਕਟਾਣੀ ਕਲਾਂ ਦੀ ਪੁਲਿਸ ਟੀਮ ਵੱਲੋਂ ਇੱਕ ਨਸ਼ਾ ਤਸਕਰ ਨੂੰ ਗ੍ਰਿਫਤਾਰ ਕਰਨ ਵਿੱਚ ਵੱਡੀ ਸਫਲਤਾ ਹਾਸਲ ਕੀਤੀ ਗਈ ਹੈ।
ਮਿਤੀ 30-01-2026 ਨੂੰ ਨਾਕਾਬੰਦੀ ਦੌਰਾਨ ਪੁਲਿਸ ਪਾਰਟੀ ਨੂੰ ਭਰੋਸੇਯੋਗ ਸੂਚਨਾ ਪ੍ਰਾਪਤ ਹੋਈ ਕਿ ਤਰਨਵੀਰ ਸਿੰਘ ਉਰਫ ਧੰਨਾ ਪੁੱਤਰ ਲੇਟ ਮੰਗਤ ਸਿੰਘ ਵਾਸੀ ਪਿੰਡ ਨੀਲੋ ਕਲਾਂ, ਥਾਣਾ ਸਮਰਾਲਾ, ਜ਼ਿਲ੍ਹਾ ਲੁਧਿਆਣਾ, ਜੋ ਨਸ਼ਾ ਵੇਚਣ ਦਾ ਆਦੀ ਹੈ, ਆਪਣੀ ਕਾਰ ਵਰਨਾ ਨੰਬਰ PB-10-HS-7707 (ਰੰਗ ਕਾਲਾ) ਵਿੱਚ ਸਵਾਰ ਹੋ ਕੇ ਮਾਛੀਵਾੜਾ ਰੋਡ ਤੋਂ ਕੁਹਾੜਾ ਚੌਕ ਲੁਧਿਆਣਾ ਵੱਲ ਨਸ਼ਾ ਵੇਚਣ ਲਈ ਆ ਰਿਹਾ ਹੈ।
ਸੂਚਨਾ ਦੇ ਆਧਾਰ ’ਤੇ ਤੁਰੰਤ ਕਾਰਵਾਈ ਕਰਦੇ ਹੋਏ ਦੋਸ਼ੀ ਨੂੰ ਕਾਬੂ ਕਰਕੇ ਉਸਦੇ ਖਿਲਾਫ ਮੁਕੱਦਮਾ ਨੰਬਰ 17 ਮਿਤੀ 30-01-2026 ਅਧੀਨ ਧਾਰਾਵਾਂ 21/61/85 NDPS ਐਕਟ ਥਾਣਾ ਕੂੰਮ ਕਲਾਂ ਲੁਧਿਆਣਾ ਵਿਖੇ ਦਰਜ ਕੀਤਾ ਗਿਆ। ਦੋਸ਼ੀ ਕੋਲੋਂ ਹੈਰੋਇਨ, ਆਇਸ ਅਤੇ ਡਰੱਗ ਮਨੀ ਬਰਾਮਦ ਕਰਕੇ ਹਸਬ-ਜ਼ਾਬਤਾ ਅਨੁਸਾਰ ਗ੍ਰਿਫਤਾਰ ਕੀਤਾ ਗਿਆ।
ਮੁੱਢਲੀ ਪੁੱਛਗਿੱਛ ਦੌਰਾਨ ਪਤਾ ਲੱਗਾ ਹੈ ਕਿ ਦੋਸ਼ੀ ਤਰਨਵੀਰ ਸਿੰਘ ਉਰਫ ਧੰਨਾ ਦੇ ਖਿਲਾਫ ਪਹਿਲਾਂ ਵੀ ਵੱਖ-ਵੱਖ ਥਾਣਿਆਂ ਵਿੱਚ 04 ਮੁਕੱਦਮੇ ਦਰਜ ਹਨ।

More Stories

Leave a Reply

Your email address will not be published. Required fields are marked *

You may have missed

Copyright © All rights reserved. | Newsphere by AF themes.