August 17, 2026

Justice News

ਅਵਾਮ ਦੀ ਆਵਾਜ਼

ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਪ੍ਰਕਾਸ਼ ਪੂਰਬ ਮੌਕੇ ਵੱਖ-ਵੱਖ ਗੁਰਦੁਆਰਾ ਸਾਹਿਬ ਵਿਖੇ ਵਿਧਾਇਕ ਗਰੇਵਾਲ ਹੋਏ ਨਤਮਸਤਕ 

ਲੁਧਿਆਣਾ
( ਜਸਟਿਸ ਨਿਊਜ਼  )
ਵਿਧਾਨ ਸਭਾ ਹਲਕਾ ਪੂਰਵੀ ਤੋਂ ਵਿਧਾਇਕ ਦਲਜੀਤ ਸਿੰਘ ਗਰੇਵਾਲ ਭੋਲਾ ਨੇ ਸਮੂਹ ਸੰਗਤਾਂ ਅਤੇ ਦੇਸ਼ ਵਾਸੀਆਂ ਨੂੰ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਪ੍ਰਕਾਸ਼ ਪੂਰਬ ਦੀ ਵਧਾਈ ਦਿੰਦੇ ਹੋਏ ਕਿਹਾ ਕਿ ਸਮਾਜ ਚ ਬਰਾਬਰਤਾ ਦਾ ਹੱਕ ਲਿਆਉਣ ਲਈ ਗੁਰੂ ਸਾਹਿਬ ਨੇ ਹਮੇਸ਼ਾ ਤੋਂ ਹੀ ਬੀੜਾ ਚੁੱਕਿਆ , ਉਹਨਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਅਗਲੇ ਸਾਲ 650 ਵਾਂ ਪ੍ਰਕਾਸ਼ ਪੂਰਬ ਮਨਾਉਣ ਲਈ ਹੁਣੇ ਤੋਂ ਹੀ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ । ਵਿਧਾਇਕ ਗਰੇਵਾਲ ਅੱਜ ਹਲਕਾ ਪੂਰਵੀ ਦੇ ਤਾਜਪੁਰ ਰੋਡ, ਟਿੱਬਾ ਰੋਡ , ਸੁਭਾਸ਼ ਨਗਰ ਅਤੇ ਬਸਤੀ ਜੋਧੇਵਾਲ ਸਥਿਤ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋਏ ਜਿੱਥੇ ਪ੍ਰਬੰਧਕ ਕਮੇਟੀਆਂ ਵੱਲੋਂ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ ਗਿਆ । ਇਸ ਦੌਰਾਨ ਗੁਰਦੁਆਰਾ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਕਥਾ ਵਾਚਕਾਂ ਅਤੇ ਕੀਰਤਨੀ ਜਥਿਆਂ ਵੱਲੋਂ ਆਈਆਂ ਹੋਈਆਂ ਸੰਗਤਾਂ ਨੂੰ ਗੁਰੂ ਸਾਹਿਬ ਜੀ ਦੀ ਪਵਿੱਤਰ ਬਾਣੀ ਨਾਲ ਜੋੜ ਨਿਹਾਲ ਕੀਤਾ ਗਿਆ। ਪ੍ਰਬੰਧਕ ਕਮੇਟੀ ਵੱਲੋਂ ਵਿਧਾਇਕ ਗਰੇਵਾਲ ਅਤੇ ਹੋਰਨਾਂ ਆਗੂਆਂ ਨੂੰ ਸਿਰੋਪਾਉ ਕੇ ਸਨਮਾਨਿਤ ਕੀਤਾ ਗਿਆ । ਇਸ ਮੌਕੇ ਤੇ ਪਾਰਟੀ ਵਰਕਰਾਂ ਅਤੇ ਆਗੂਆਂ ਤੋਂ ਇਲਾਵਾ ਵੱਡੀ ਗਿਣਤੀ ਚ ਇਲਾਕੇ ਦੀਆਂ ਸੰਗਤਾਂ ਹਾਜ਼ਰ ਸਨ ।

Leave a Reply

Your email address will not be published. Required fields are marked *

Copyright © All rights reserved. | Newsphere by AF themes.