August 17, 2026

Justice News

ਅਵਾਮ ਦੀ ਆਵਾਜ਼

ਐਸਪੀਰੇਸ਼ਨਲ ਬਲਾਕ ਪ੍ਰੋਗਰਾਮ ਅਧੀਨ ਸੰਪੂਰਨਤਾ ਅਭਿਆਨ -2 ਫਰਵਰੀ ਤੋਂ 4 ਫਰਵਰੀ ਤੱਕ ਚੱਲੇਗਾ ਅਕਾਂਸ਼ਾ ਹਾਟ ਪ੍ਰੋਗਰਾਮ 

ਕਪੂਰਥਲਾ
(ਜਸਟਿਸ ਨਿਊਜ਼)
ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਐਸਪੀਰੇਸ਼ਨਲ ਬਲਾਕ ਪ੍ਰੋਗਰਾਮ ਅਧੀਨ ਸੰਪੂਰਨਤਾ ਅਭਿਆਨ ਸਨਮਾਨ ਸਮਾਰੋਹ ਕਰਵਾਇਆ ਗਿਆ,ਜਿਸਦਾ ਉਦਘਟਾਨ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਸ੍ਰੀ ਵਰਿੰਦਰਪਾਲ ਸਿੰਘ ਬਾਜਵਾ ਵਲੋਂ ਕੀਤਾ ਗਿਆ। ਇਸ ਤੋਂ ਇਲਾਵਾ ਅਕਾਂਸਾ ਹਾਟ ਦਾ ਵੀ ਉਦਘਾਟਨ ਕੀਤਾ ਗਿਆ, ਜੋ ਕਿ 2 ਫਰਵਰੀ 2026 ਤੋਂ 4 ਫਰਵਰੀ 2065 ਤੱਕ ਤਿੰਨ ਦਿਨਾਂ ਲਈ ਆਮ ਜਨਤਾ ਲਈ ਖੁੱਲ੍ਹਾ ਰਹੇਗਾ।ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸੰਪੂਰਨਤਾ ਅਭਿਆਨ ਦਾ ਮੁੱਖ ਮਕਸਦ ਜ਼ਮੀਨੀ ਪੱਧਰ ‘ਤੇ ਸਰਕਾਰੀ ਸਕੀਮਾਂ ਦੇ ਲਾਭ ਰਾਹੀਂ ਲੋਕਾਂ ਦੇ ਜੀਵਨ ਪੱਧਰ ਨੂੰ ਉੱਚਾ ਚੁੱਕਣਾ ਹੈ ਅਤੇ ਇਸ ਵਿੱਚ ਜ਼ਮੀਨੀ ਪੱਧਰ ‘ਤੇ ਕੰਮ ਕਰਨ ਵਾਲੇ ਸਟਾਫ ਦੀ ਭੂਮਿਕਾ ਬਹੁਤ ਮਹੱਤਵਪੂਰਨ ਹੈ। ਉਨ੍ਹਾਂ ਸਾਰੇ ਵਿਭਾਗਾਂ ਅਤੇ ਕਰਮਚਾਰੀਆਂ ਦੀ ਪ੍ਰਸੰਸਾ ਕਰਦਿਆਂ ਭਵਿੱਖ ਵਿੱਚ ਵੀ ਇਸੇ ਤਰ੍ਹਾਂ ਸਮਰਪਣ ਭਾਵਨਾ ਨਾਲ ਕੰਮ ਕਰਨ ਦੀ ਅਪੀਲ ਕੀਤੀ
ਸਮਾਗਮ ਦੌਰਾਨ ਸਿਹਤ ਵਿਭਾਗ, ਇਸਤਰੀ ਤੇ ਬਾਲ ਵਿਕਾਸ ਵਿਭਾਗ, ਸਿੱਖਿਆ ਵਿਭਾਗ ਅਤੇ ਸਮਾਜਿਕ ਵਿਕਾਸ ਨਾਲ ਸੰਬੰਧਿਤ ਸਾਰੇ ਵਿਭਾਗਾਂ ਵੱਲੋਂ ਆਪਣੀਆਂ ਯੋਜਨਾਵਾਂ ਅਤੇ ਸਕੀਮਾਂ ਦੀ ਪ੍ਰਦਰਸ਼ਨੀ ਲਗਾਈ ਗਈ। ਨਾਲ ਹੀ ਸਵੈ ਸਹਾਇਤਾ ਸਮੂਹਾਂ ਵੱਲੋਂ ਤਿਆਰ ਕੀਤੇ ਉਤਪਾਦਾਂ ਦੀ ਪ੍ਰਦਰਸ਼ਨੀ ਵੀ ਆਕਾਂਸਾ ਹਾਟ ਵਿੱਚ ਲਗਾਈ ਗਈ। ਇਸ ਮੌਕੇ ਏਡੀਸੀ (ਵਿਕਾਸ) ਅਤੇ ਸਿਵਲ ਸਰਜਨ ਕਪੂਰਥਲਾ  ਡਾ.ਸੰਜੀਵ ਭਗਤ ਵੱਲੋਂ ਜ਼ਿਲ੍ਹੇ ਵਿੱਚ ਬਿਹਤਰ ਸੇਵਾਵਾਂ ਦੇ ਰਹੇ ਏਐਨ.ਐਮਸ,ਆਸ਼ਾ ਵਰਕਰਸ  ਅਤੇ ਸੀ.ਐਚ.ਓਜ਼  ਨੂੰ ਸ਼ਲਾਘਾਯੋਗ ਕੰਮ ਲਈ ਸਨਮਾਨਿਤ ਵੀ ਕੀਤਾ ਗਿਆ।ਇਸ ਮੌਕੇ ਨੇਡਲ ਅਫਸਰ (ਹੈਲਸ ਵਿਭਾਗ) ਰਵਿੰਦਰਜੀਤ, ਡੀਈਓ ਐਲਿਮੈਂਟਰੀ ਮਮਤਾ ਬਜਾਜ ਅਤੇ ਡਿਪਟੀ ਡੀਈਓ ਰਾਕੇਸ਼ ਜੀ ਵੀ ਵਿਸ਼ੇਸ਼ ਤੌਰ ‘ਤੇ ਹਾਜਰ ਰਹੇ

Leave a Reply

Your email address will not be published. Required fields are marked *

Copyright © All rights reserved. | Newsphere by AF themes.