August 17, 2026

Justice News

ਅਵਾਮ ਦੀ ਆਵਾਜ਼

ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਸਸਰਾਲੀ ਕਲੋਨੀ ‘ਚ ਧੁੱਸੀ ਬੰਨ੍ਹ ਦੇ ਨਿਰਮਾਣ ਕਾਰਜ਼ਾਂ ਦਾ ਕੀਤਾ ਉਦਘਾਟਨ*-ਕਿਹਾ! ਪੰਜਾਬ ਸਰਕਾਰ ਲੋਕਾਂ ਨਾਲ ਕੀਤੇ ਵਾਅਦਿਆਂ ਨੂੰ ਪੁਗਾਉਣ ਲਈ ਵਚਨਬੱਧ ਹੈ

ਲੁਧਿਆਣਾ
( ਜਸਟਿਸ ਨਿਊਜ਼  )
ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਵੱਲੋਂ ਅੱਜ ਸਸਰਾਲੀ ਕਲੋਨੀ ਵਿਖੇ, ਹੜ੍ਹਾਂ ਕਾਰਨ ਨੁਕਸਾਨੇ ਧੁੱਸੀ ਬੰਨ੍ਹ ਦੇ ਨਿਰਮਾਣ ਕਾਰਜ਼ਾਂ ਦਾ ਉਦਘਾਟਨ ਕੀਤਾ ਗਿਆ।
ਇਸ ਮੌਕੇ ਉਨ੍ਹਾਂ ਦੇ ਨਾਲ ਸੰਤ ਸਤਨਾਮ ਸਿੰਘ ਜੀ, ਡਿਪਟੀ ਕਮਿਸ਼ਨਰ ਲੁਧਿਆਣਾ ਹਿਮਾਂਸ਼ੂ ਜੈਨ, ਜ਼ਿਲ੍ਹਾ ਪ੍ਰਸ਼ਾਸ਼ਨ ਦੇ ਸੀਨੀਅਰ ਅਧਿਕਾਰੀਆਂ ਤੋਂ ਇਲਾਵਾ ਸਥਾਨਕ ਪਿੰਡਾਂ ਦੇ ਵਸਨੀਕ ਵੀ ਮੌਜੂਦ ਸਨ।
ਕੈਬਨਿਟ ਮੰਤਰੀ ਮੁੰਡੀਆਂ ਨੇ ਸਤਲੁਜ ਦਰਿਆ ਦੇ ਨਾਲ ਲੱਗਦੇ ਪਿੰਡ ਵਾਸੀਆਂ ਨੂੰ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਸੂਬੇ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕਾਂ ਨਾਲ ਕੀਤੇ ਵਾਅਦਿਆਂ ਨੂੰ ਪੁਗਾਉਣ ਲਈ ਜਾਣੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਬੀਤੇ ਬਰਸਾਤੀ ਮੌਸਮ ਦੌਰਾਨ ਜਦੋਂ ਸਾਰਾ ਪੰਜਾਬ ਹੜ੍ਹਾਂ ਦੀ ਮਾਰ ਝੱਲ ਰਿਹਾ ਸੀ ਤਾਂ ਸਸਰਾਲੀ ਕਲੋਨੀ ਦੇ ਵਸਨੀਕਾਂ ਨੇ ਵੀ ਬੇਹੱਦ ਔਕੜਾਂ ਦਾ ਸਾਹਮਣਾ ਕੀਤਾ ਸੀ।
ਉਨ੍ਹਾਂ ਹੜ੍ਹ ਵਰਗੇ ਭਿਆਨਕ ਹਾਲਾਤਾਂ ‘ਤੇ ਕਾਬੂ ਪਾਉਂਦਿਆਂ, ਸਥਾਨਕ ਵਸਨੀਕਾਂ ਨਾਲ ਵਾਅਦਾ ਕੀਤਾ ਸੀ ਕਿ ਸਸਰਾਲੀ ਵਿੱਚ ਧੁੱਸੀ ਬੰਨ੍ਹ ਨੂੰ ਹੋਰ ਮਜ਼ਬੂਤੀ ਨਾਲ ਤਿਆਰ ਕਰਵਾਇਆ ਜਾਵੇਗਾ, ਜਿਸ ਨੂੰ ਹੁਣ ਬੂਰ ਪਿਆ ਹੈ। ਕੈਬਨਿਟ ਮੰਤਰੀ ਹਰਦੀਪ ਸਿੰਘੁ ਮੁੰਡੀਆਂ ਨੇ ਕਿਹਾ ਇਸ ਪ੍ਰੋਜੈਕਟ ਤਹਿਤ ਕਰੀਬ 10.50 ਕਰੋੜ ਰੁਪਏ ਖਰਚ ਕੀਤੇ ਜਾਣਗੇ ਤਾਂ ਜੋ ਕਿਸਾਨ ਵੀਰਾਂ ਦੀ ਉਪਜਾਊ ਧਰਤੀ ਅਤੇ ਫਸਲਾਂ ਦਾ ਬਚਾਅ ਕੀਤਾ ਜਾ ਸਕੇ।
ਇਸ ਮੌਕੇ ਕੈਬਨਿਟ ਮੰਤਰੀ ਵੱਲੋਂ ਜ਼ਿਲ੍ਹਾ ਪ੍ਰਸ਼ਾਸ਼ਨ, ਡਰੇਨੇਜ ਵਿਭਾਗ ਦੇ ਅਧਿਕਾਰੀਆਂ, ਭਾਰਤੀ ਫੌਜ ਦੇ ਜਵਾਨਾਂ, ਰਾਸ਼ਟਰੀ ਆਫ਼ਤ ਪ੍ਰਤੀਕਿਰਿਆ ਬਲ (ਐਨ.ਡੀ.ਆਰ.ਐਫ) ਅਤੇ ਸਥਾਨਕ ਪਿੰਡ ਵਾਸੀਆਂ ਦੀ ਵੀ ਸ਼ਲਾਘਾ ਕੀਤੀ ਜਿਨ੍ਹਾਂ ਬੀਤੇ ਬਰਸਾਤੀ ਮੌਸਮ ਦੌਰਾਨ ਦਿਨ-ਰਾਤ ਚੱਟਾਨ ਵਾਂਗ ਖੜ੍ਹੇ ਹੋ ਕੇ ਹੜ੍ਹ ਵਰਗੇ ਹਾਲਾਤਾਂ ਤੋਂ ਪਾਰ ਪਾਇਆ ਸੀ।
ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਵੱਲੋਂ ਇਹ ਯਕੀਨੀ ਬਣਾਉਣ ਲਈ ਵੀ ਨਿਰਦੇਸ਼ ਦਿੱਤੇ ਗਏ ਕਿ ਇਸ ਪ੍ਰੋਜੈਕਟ ਨੂੰ ਤੈਅ ਸਮਾਂ ਸੀਮਾਂ ਦੇ ਅੰਦਰ ਮੁਕੰਮਲ ਕਰ ਲਿਆ ਜਾਵੇ ਤਾਂ ਜੋ ਆਗਾਮੀ ਵਰਖਾ ਰੁੱਤ ਵਿੱਚ ਸਤਲੁਜ ਦਰਿਆ ਕੰਢੇ ਕਿਸਾਨਾਂ ਦੀਆਂ ਫਸਲਾਂ ਨੂੰ ਪਾਣੀ ਦੀ ਮਾਰ ਤੋਂ ਬਚਾਇਆ ਜਾ ਸਕੇ। ਉਨ੍ਹਾਂ ਸਪੱਸ਼ਟ ਕੀਤਾ ਕਿ ਉਹ ਇਸ ਪ੍ਰੋਜੈਕਟ ਦੀ ਖੁੱਦ ਨੇੜਿਓਂ ਨਿਗਰਾਨੀ ਕਰਨਗੇ ਅਤੇ ਕਿਸੇ ਵੀ ਤਰ੍ਹਾਂ ਦੀ ਢਿੱਲ ਮੱਠ ਬਰਦਾਸ਼ਤ ਨਹੀਂ ਕੀਤੀ ਜਾਵੇਗੀ।
ਉਨ੍ਹਾਂ ਦੁਹਰਾਇਆ ਕਿ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਆਮ ਲੋਕਾਂ ਦੀ ਸਰਕਾਰ ਹੈ ਅਤੇ ਪੰਜਾਬੀਆਂ ਦੀ ਹਰ ਬੁਨਿਆਦੀ ਲੋੜ ਦੀ ਪੂਰਤੀ ਲਈ ਵਚਨਬੱਧ ਹੈ।

Leave a Reply

Your email address will not be published. Required fields are marked *

Copyright © All rights reserved. | Newsphere by AF themes.