September 3, 2026

Justice News

ਅਵਾਮ ਦੀ ਆਵਾਜ਼

ਖੇਤੀਬਾੜੀ ਗ੍ਰੇਡ ਯੂਰੀਆ ਦੀ ਗੈਰ ਕਾਨੂੰਨੀ ਵਰਤੋਂ ਕਰਨ ਕਰਕੇ ਪਲਾਈਵੁੱਡ ਫੈਕਟਰੀ ਤੇ ਥਾਣਾ ਦਾਖਾ ਵਿਖੇ ਮੁਕਦਮਾ ਦਰਜ : ਮੁੱਖ ਖੇਤੀਬਾੜੀ ਅਫਸਰ ਡਾ. ਗੁਰਦੀਪ ਸਿੰਘ

ਲੁਧਿਆਣਾ
:(ਜਸਟਿਸ ਨਿਊਜ਼)
ਪੰਜਾਬ ਸਰਕਾਰ ਵੱਲੋਂ ਕਿਸਾਨਾਂ ਨੂੰ ਫਸਲਾਂ ਲਈ ਯੂਰੀਆ ਖਾਦ ਸਮੇਂ ਸਿਰ ਉਪਲਬੱਧ ਕਰਵਾਉਣ ਲਈ ਹਰ ਸੰਭਵ ਉਪਰਾਲੇ ਕੀਤੇ ਜਾ ਰਹੇ ਹਨ। ਖੇਤੀਬਾੜੀ ਮੰਤਰੀ ਸ੍ਰੀ ਗੁਰਮੀਤ ਸਿੰਘ ਖੁੱਡੀਆ ਦੀਆਂ ਕਿਸਾਨੀ ਹਿੱਤਾਂ ਨੂੰ ਮੁੱਖ ਰੱਖਦੇ ਹੋਏ ਖੇਤੀਬਾੜੀ ਗ੍ਰੇਡ ਯੂਰੀਆਂ ਦੀ ਗੈਰ ਕਾਨੂੰਨੀ ਵਰਤੋਂ ਨੂੰ ਰੋਕਣ ਸਬੰਧੀ ਜਾਰੀ ਹਦਾਇਤਾਂ ਅਤੇ ਪ੍ਰਬੰਧਕੀ ਸਕੱਤਰ ਖੇਤੀਬਾੜੀ ਸ੍ਰੀ ਅਰਸ਼ਦੀਪ ਸਿੰਘ ਥਿੰਦ ਅਤੇ ਡਾਇਰੈਕਟਰ ਖੇਤੀਬਾੜੀ ਸ੍ਰੀ ਗੁਰਜੀਤ ਸਿੰਘ ਬਰਾੜ ਵੱਲੋਂ ਜਾਰੀ ਦਿਸ਼ਾ ਨਿਰਦੇਸ਼ ਦੀ ਪਾਲਣਾ ਹਿੱਤ 03 ਫਰਵਰੀ 2026 ਨੂੰ ਮੁੱਖ ਖੇਤੀਬਾੜੀ ਅਫਸਰ ਲੁਧਿਆਣਾ ਡਾ. ਗੁਰਦੀਪ ਸਿੰਘ ਦੀ ਅਗਵਾਈ ਹੇਠ ਖੇਤੀਬਾੜੀ ਵਿਭਾਗ ਲੁਧਿਆਣਾ ਦੀ ਟੀਮ ਸਮੇਤ ਪੁਲਿਸ ਪਾਰਟੀ ਥਾਣਾ ਦਾਖਾ ਵੱਲੋਂ ਸੂਚਨਾ ਦੇ ਅਧਾਰ ‘ਤੇ ਪਲਾਈਵੁੱਡ ਫੈਕਟਰੀ ਆਰਿਆ ਇੰਡਸਟ੍ਰੀਜ਼, ਪਿੰਡ ਰਾਣਕੇ ਦੀ ਚੈਕਿੰਗ ਕੀਤੀ ਗਈ। ਚੈਕਿੰਗ ਦੌਰਾਨ ਭਾਰਤ ਸਰਕਾਰ ਵੱਲੋਂ ਕਿਸਾਨਾਂ ਨੂੰ ਸਬਸਿਡੀ ਤੇ ਮਹੁੱਈਆਂ ਕਰਵਾਇਆ ਜਾਂਦਾ ਖੇਤੀਬਾੜੀ ਗ੍ਰੇਡ ਯੂਰੀਆ ਫੈਕਟਰੀ ਵਿੱਚ ਫੜ੍ਹਿਆ ਗਿਆ। ਜਿਸ ਦੀ ਵਰਤੋਂ ਫੈਕਟਰੀ ਵੱਲੋਂ ਗੈਰ ਕਾਨੂੰਨੀ ਤਰੀਕੇ ਨਾਲ ਪਲਾਈਵੁੱਡ ਬਣਾਉਣ ਲਈ ਕੀਤੀ ਜਾ ਰਹੀ ਸੀ ਕਿਉਂਕਿ ਖੇਤੀਬਾੜੀ ਗ੍ਰੇਡ ਯੂਰੀਆਂ ਦੀ ਵਰਤੋਂ ਸਿਰਫ ਕਿਸਾਨਾਂ ਵੱਲੋਂ ਖੇਤੀਬਾੜੀ ਲਈ ਹੀ ਕੀਤੀ ਜਾ ਸਕਦੀ ਹੈ ਅਤੇ ਜਿਸ ‘ਤੇ ਸਰਕਾਰ ਵੱਲੋਂ ਭਾਰੀ ਸਬਸਿਡੀ ਦਿੱਤੀ ਜਾਂਦੀ ਹੈ।
ਪਲਾਈਵੁੱਡ ਫੈਕਟਰੀ ਵੱਲੋਂ ਖੇਤੀਬਾੜੀ ਗ੍ਰੇਡ ਯੂਰੀਆ ਦੀ ਗੈਰ ਕਾਨੂੰਨੀ ਤਰੀਕੇ ਨਾਲ ਵਰਤੋਂ ਕਰਕੇ ਸਬਸਿਡੀ ਦਾ ਲਾਭ ਲਿਆ ਜਾਣ ਕਰਕੇ ਸਰਕਾਰ ਅਤੇ ਕਿਸਾਨੀ ਨੂੰ ਮਾਲੀ ਨੁਕਸਾਨ ਪਹੁੰਚਾਇਆ ਜਾ ਰਿਹਾ ਸੀ। ਜਿਸ ਕਰਕੇ ਅਰਸ਼ਦੀਪ ਸਿੰਘ, ਖਾਦ ਇੰਸਪੈਕਟਰ, ਹੰਬੜਾ ਵੱਲੋਂ ਮੌਕੇ ਤੇ ਬਰਾਮਦ ਯੂਰੀਆ ਖਾਦ ਸੀਲ ਕਰਕੇ ਪੁਲਿਸ ਥਾਣਾ, ਦਾਖਾ ਵਿਖੇ ਮੁਕੱਦਮਾ ਦਰਜ ਕਰਵਾ ਦਿੱਤਾ ਗਿਆ ਹੈ।
ਖੇਤੀਬਾੜੀ ਗ੍ਰੇਡ ਯੂਰੀਆ ਦੀ ਕਾਲਾਬਜਾਰੀ ਅਤੇ ਗੈਰ ਕਾਨੂੰਨੀ ਵਰਤੋਂ ਨੂੰ ਰੋਕਣ ਸਬੰਧੀ ਡਿਪਟੀ ਕਮਿਸ਼ਨਰ, ਲੁਧਿਆਣਾ ਹਿਮਾਂਸ਼ੂ ਜੈਨ ਵੱਲੋਂ ਪਹਿਲਾਂ ਹੀ ਇੰਡਸਟਰੀ ਨੂੰ ਕਾਨੂੰਨ ਦੇ ਦਾਇਰੇ ਵਿੱਚ ਰਹਿ ਕੇ ਕੰਮ ਕਰਨ ਦੀ ਸਖਤ ਹਦਾਇਤ ਕੀਤੀ ਜਾ ਚੁੱਕੀ ਹੈ। ਮੁੱਖ ਖੇਤੀਬਾੜੀ ਅਫਸਰ ਲੁਧਿਆਣਾ ਨੇ ਇੰਡਸਟ੍ਰੀਜ਼ ਨੂੰ ਸਖਤ ਹਦਾਇਤ ਜਾਰੀ ਕੀਤੀ ਹੈ ਕਿ ਅਗਰ ਭਵਿੱਖ ਵਿੱਚ ਖੇਤੀ ਗ੍ਰੇਡ ਯੂਰੀਆ ਦੀ ਗੈਰ ਕਾਨੂੰਨੀ ਵਰਤੋਂ ਕੀਤੀ ਪਾਈ ਗਈ ਤਾਂ ਕਾਨੂੰਨ ਦੇ ਤਹਿਤ ਸਖਤ ਕਾਰਵਾਈ ਕੀਤੀ ਜਾਵੇਗੀ।

More Stories

Leave a Reply

Your email address will not be published. Required fields are marked *

You may have missed

Copyright © All rights reserved. | Newsphere by AF themes.