ਜਰਖੜ ਖੇਡਾਂ ਤੇ ਡੀਜੀਪੀ ਚੰਦਰਸ਼ੇਖਰ ,ਪਦਮ ਸ੍ਰੀ ਬਲਦੇਵ ਸਿੰਘ, ਡਿਪਟੀ ਡਾਇਰੈਕਟਰ ਪ੍ਰਭਦੀਪ, ਪੱਤਰਕਾਰ ਦਵਿੰਦਰਪਾਲ, ਸਿਮਰਨਜੀਤ ਕੌਰ ਗਿੱਲ, ਖਿਡਾਰੀ ਹਰਸ਼ਵੀਰ ਅਤੇ ਕਰਮਜੀਤ ਗਰੇਵਾਲ ਸਮੇਤ 7 ਸਖਸ਼ੀਅਤਾਂ ਦਾ ਹੋਵੇਗਾ ਵਿਸ਼ੇਸ਼ ਸਨਮਾਨ

ਲੁਧਿਆਣਾ

(  ਜਸਟਿਸ ਨਿਊਜ਼   )

ਮਾਤਾ ਸਾਹਿਬ ਕੌਰ ਸਪੋਰਟਸ ਚੈਰੀਟੇਬਲ ਟਰੱਸਟ ਪਿੰਡ ਜਰਖੜ ਵੱਲੋਂ  ਹਰ ਸਾਲ ਕਰਵਾਈਆਂ ਜਾਣ ਵਾਲੀਆਂ ਜੀਐਸਟੀ ਟਰੱਕ ਪਰਮਿਟ, ਏਵਨ ਸਾਈਕਲ, 38ਵੀਆਂ ਮਾਡਰਨ ਪੇਂਡੂ ਮਿੰਨੀ ਓਲੰਪਿਕ ਜਰਖੜ ਖੇਡਾਂ ਜੋ 13 14 ਅਤੇ 15 ਫਰਵਰੀ  2026 ਨੂੰ ਕਰਵਾਈਆਂ ਜਾ ਰਹੀਆਂ ਹਨ। ਇਸ ਵਰ੍ਹੇ  ਜਰਖੜ ਖੇਡਾਂ ਦੇ ਫਾਈਨਲ ਸਮਾਰੋਹ ਉੱਤੇ  15 ਫਰਵਰੀ ਨੂੰ ਦੁਪਹਿਰ 1 ਵਜੇ ਪੰਜਾਬ ਦੇ ਸਾਬਕਾ ਡੀਜੀਪੀ ਅਤੇ ਖੇਡ ਸਮਰਥਕ ਅਧਿਕਾਰੀ ਸ੍ਰੀ ਚੰਦਰਸ਼ੇਖਰ ਨੂੰ ” ਖੇਡ ਪ੍ਰਮੋਟਰ ਅਮਰਜੀਤ ਗਰੇਵਾਲ ਐਵਾਰਡ”  ਨਾਲ, ਪਦਮ ਸ੍ਰੀ ਬਲਦੇਵ ਸਿੰਘ ਨੂੰ ਭਗਤ ਪੂਰਨ ਸਿੰਘ ਐਵਾਰਡ”  ਨਾਲ , ਪ੍ਰਭਦੀਪ ਸਿੰਘ ਨੱਥੋਵਾਲ ਡਿਪਟੀ ਡਾਇਰੈਕਟਰ ਸੂਚਨਾ ਅਤੇ ਲੋਕ ਸੰਪਰਕ ਵਿਭਾਗ ਨੂੰ”ਪੰਜਾਬ ਦਾ ਮਾਣ ਐਵਾਰਡ”  ਸ਼੍ਰੀਮਤੀ ਸਿਮਰਨਜੀਤ ਕੌਰ ਗਿੱਲ ਪ੍ਰੋ ਵਾਈਸ ਚਾਂਸਲਰ ਸੀ ਟੀ ਯੂਨੀਵਰਸਿਟੀ ਲੁਧਿਆਣਾ ਨੂੰ “ਪੰਜਾਬ ਦੀਆਂ ਧੀਆਂ ਦਾ ਮਾਣ ਐਵਾਰਡ”  ਨਾਲ,ਪੱਤਰਕਾਰ ਦਵਿੰਦਰਪਾਲ ਸਿੰਘ ਚੰਡੀਗੜ੍ਹ ਨੂੰ “ਪੰਜਾਬ ਦੀ ਪੱਤਰਕਾਰੀ ਦਾ ਮਾਣ ਐਵਾਰਡ” ਦੇ ਨਾਲ, ਸਾਈਕਲਿਸਟ ਹਰਸ਼ਵੀਰ ਸਿੰਘ ਸੇਖੋ ਨੂੰ “ਓਲੰਪੀਅਨ ਸੁਰਜੀਤ ਸਿੰਘ ਰੰਧਾਵਾ ਐਵਾਰਡ ” ਨਾਲ, ਵੇਟਰਨਜ਼ ਹਾਕੀ ਖਿਡਾਰੀ ਕਰਮਜੀਤ ਸਿੰਘ ਗਰੇਵਾਲ ਯੂ ਐਸ ਏ ਨੂੰ ਉਲੰਪੀਅਨ ਪ੍ਰਿਥੀਪਾਲ ਸਿੰਘ ਐਵਾਰਡ  ਦੇ ਨਾਲ ਸਨਮਾਨਿਆ ਜਾਵੇਗਾ। ਜਰਖੜ ਖੇਡ ਟਰੱਸਟ ਦੀ ਮੀਟਿੰਗ ਵਿੱਚ ਅੱਜ ਇਹ ਅਹਿਮ ਫੈਸਲਾ ਲਿਆ ਗਿਆ।

ਅੱਜ ਜਰਖੜ ਖੇਡ ਸਟੇਡੀਅਮ ਵਿਖੇ ਹੋਈ ਮੀਟਿੰਗ ਬਾਅਦ ਚੇਅਰਮੈਨ ਨਰਿੰਦਰ ਪਾਲ ਸਿੰਘ ਸਿੱਧੂ ਸਾਬਕਾ ਏਆਈਜੀ, ਮੁੱਖ ਪ੍ਰਬੰਧਕ ਜਗਰੂਪ ਸਿੰਘ ਜਰਖੜ  ਨੇ ਦੱਸਿਆ ਕਿ ਇਹਨਾਂ ਖੇਡਾਂ ਵਿੱਚ ਮਹਿੰਦਰ ਪ੍ਰਤਾਪ ਸਿੰਘ ਗਰੇਵਾਲ ਹਾਕੀ ਗੋਲਡ ਕੱਪ ਅਤੇ ਨਾਇਬ ਸਿੰਘ ਗਰੇਵਾਲ ਜੋਧਾ ਕਬੱਡੀ ਕੱਪ ਖੇਡਾਂ ਦਾ ਮੁੱਖ ਆਕਰਸ਼ਨ ਹੋਵੇਗਾ। ਉਹਨਾਂ ਦੱਸਿਆ ਹਾਕੀ ਲੜਕੇ ਤੇ ਲੜਕੀਆਂ, ਹਾਕੀ ਅੰਡਰ 17 ਸਾਲ ਮੁੰਡੇ, ਕਬੱਡੀ ਓਪਨ , ਕਬੱਡੀ ਬਜ਼ੁਰਗਾਂ ਦੀ 50 ਸਾਲ ਧਰਮ ਸਿੰਘ ਜਰਖੜ ਕਬੱਡੀ ਕੱਪ, ਅਮਰਜੀਤ ਗਰੇਵਾਲ ਦੀ ਯਾਦ ਵਿੱਚ ,ਫੁੱਟਬਾਲ 60 ਕਿਲੋ ਮੁੰਡੇ, ਅਤੇ ਅੰਡਰ 19 ਸਾਲ ਕੁੜੀਆਂ ਦੇ ਮੁਕਾਬਲੇ, ਬਾਬਾ ਸੁਰਜਨ ਸਿੰਘ ਸਰੀਂਹ ਦੀ ਯਾਦ ਵਿੱਚ ਰੱਸਾਕਸ਼ੀ ਸੀਨੀਅਰ ਵਰਗ ਦੇ ਮੁਕਾਬਲੇ, ਇਸਤੋਂ ਇਲਾਵਾ ਪ੍ਰਾਇਮਰੀ ਸਕੂਲ ਦੇ ਬੱਚਿਆਂ ਦੀਆਂ ਵੱਖ ਵੱਖ ਖੇਡਾਂ, ਰੱਸਾਕਸ਼ੀ, ਦੌੜਾਂ, ਕਬੱਡੀ ਪ੍ਰਾਇਮਰੀ ਸਕੂਲ ਆਦਿ ਖੇਡਾਂ ਦੇ ਮੁਕਾਬਲੇ ਕਰਵਾਏ ਜਾਣਗੇ। ਸਿਰਫ ਸੱਦਾ ਪੱਤਰ ਵਾਲੀਆਂ ਹੀ ਟੀਮਾਂ ਨੂੰ ਐਂਟਰੀ ਹੋਵੇਗੀ ।
ਪ੍ਰਧਾਨ ਐਡਵੋਕੇਟ ਹਰਕਮਲ ਸਿੰਘ ਅਤੇ ਮਨਮੋਹਨ ਗਰੇਵਾਲ ਮੋਹਣਾ ਜੋਧਾ ਸਿਆਟਲ ਨੇ ਦੱਸਿਆ ਕਿ ਜਰਖੜ ਖੇਡਾਂ ਦਾ ਮੁੱਖ ਮਕਸਦ ਨਸ਼ਾ ਰਹਿਤ ਸਮਾਜ ਦੀ ਸਿਰਜਣਾ ਹੋਵੇਗਾ । ਉਹਨਾਂ ਦੱਸਿਆ ਟੂਰਨਾਮੈਂਟ ਦਾ ਉਦਘਾਟਨੀ ਸਮਾਰੋਹ ਬੇਹੱਦ ਲਾਜਵਾਬ ਹੋਵੇਗਾ ਇਸ ਮੌਕੇ ਜਿੱਥੇ ਡਰੈਗਨ ਅਕੈਡਮੀ ਦੇ ਬੱਚਿਆਂ ਵੱਲੋਂ ਸਭਿਆਚਾਰ ਗੀਤਾ ਤੇ ਕੋਰੀਓਗਰਾਫੀ ਲੋਕ ਗਾਇਕ ਜਸਵੰਤ ਸੰਦੀਲਾ ਵਲੋਂ ਜਰਖੜ ਖੇਡਾਂ ਤੇ ਤਿਆਰ ਕੀਤਾ ਗੀਤ ਆਦਿ ਹੋਰ ਸਭਿਆਚਾਰਕ ਵੰਨਗੀਆਂ ਮੁੱਖ ਖਿੱਚ ਦਾ ਕੇਂਦਰ ਹੋਣਗੀਆਂ। ਫਾਈਨਲ ਸਮਾਰੋਹ ਤੇ 15 ਫ਼ਰਵਰੀ ਨੂੰ  ਦੁਪਹਿਰ 2 ਵਜੇ ਨਾਮੀ ਲੋਕ ਗਾਇਕਾ  ਸਤਵਿੰਦਰ ਬਿੱਟੀ, ਜਸਵੰਤ ਸੰਦੀਲਾ,ਨੀਤੂ ਵਿਰਕ, ਗੁਰਜਾਨ  ਆਦਿ ਹੋਰ ਗਾਇਕਾਂ ਦਾ ਖੁੱਲਾ ਅਖਾੜਾ ਵੀ ਲੱਗੇਗਾ

Leave a Reply

Your email address will not be published.


*


HACK LINKS - TO BUY WRITE IN TELEGRAM - @TomasAnderson777 Hacked Links Hacked Links Hacked Links Hacked Links Hacked Links Hacked Links cryptocurrency exchange 100services https://www.vapeciga.com/affiliate/track-482917-link https://puffbarwholesale.com/affiliate/track-933738-link 1xbet 1xbet az 1xbet azerbaycan hi88 188bet 777PUB mega888 1xbet 1xbet plinko Tigrinho Interwin