October 24, 2026

Justice News

ਅਵਾਮ ਦੀ ਆਵਾਜ਼

ਬਜ਼ੁਰਗ ਸ਼ਰਧਾਲੂਆਂ ਲਈ ਪੰਜਾਬ ਸਰਕਾਰ ਦੀ ਤੀਰਥ ਯਾਤਰਾ ਸਕੀਮ ਲਾਹੇਵੰਦ ਸਿੱਧ ਹੋ ਰਹੀ ਹੈ – ਵਿਧਾਇਕ ਮਦਨ ਲਾਲ ਬੱਗਾ

ਲੁਧਿਆਣਾ
( ਜਸਟਿਸ ਨਿਊਜ਼) –
ਪੰਜਾਬ ਸਰਕਾਰ ਵੱਲੋਂ ਦੂਸਰੇ ਪੜਾਅ ਤਹਿਤ ਸ਼ੁਰੂ ਕੀਤੀ ਗਈ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਸ਼ਰਧਾਲੂਆਂ ਲਈ ਲਾਹੇਵੰਦ ਸਿੱਧ ਹੋ ਰਹੀ ਹੈ।
ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ, ਵਿਧਾਨ ਸਭਾ ਹਲਕਾ ਲੁਧਿਆਣਾ ਉੱਤਰੀ ਤੋਂ ਵਿਧਾਇਕ ਚੌਧਰੀ ਮਦਨ ਲਾਲ ਬੱਗਾ ਵੱਲੋਂ ਅੱਜ ਅਮ੍ਰਿਤਸਰ ਲਈ ਸ਼ਰਧਾਲੂਆਂ ਦੇ ਜੱਥੇ ਨੂੰ ਰਵਾਨਾ ਕਰਦਿਆਂ ਕੀਤਾ। ਵਿਧਾਇਕ ਬੱਗਾ ਨੇ ਕਿਹਾ ਕਿ ਬਜ਼ੁਰਗ ਸ਼ਰਧਾਲੂਆਂ ਵੱਲੋਂ ਪੰਜਾਬ ਸਰਕਾਰ ਦੀ ਯਾਤਰਾ ਸਕੀਮ ਦਾ ਭਰਪੂਰ ਲਾਹਾ ਲਿਆ ਜਾ ਰਿਹਾ ਹੈ ਕਿਉਂਕਿ ਇਨ੍ਹਾਂ ਦਿਨਾਂ ਦੌਰਾਨ ਬੱਚਿਆਂ ਦੀ ਪੜਾਈ ਕਰਕੇ ਅਕਸਰ ਪਰਿਵਾਰਕ ਮੈਂਬਰਾਂ ਵੱਲੋਂ ਯਾਤਰਾ ’ਤੇ ਜਾਣ ਲਈ ਅਸਹਿਮਤੀ ਜਤਾਈ ਜਾਂਦੀ ਹੈ।ਵਿਧਾਇਕ ਬੱਗਾ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਤੀਰਥ ਯਾਤਰਾ ਨੂੰ ਸੁਖਾਵੀਂ ਬਣਾਉਣ ਲਈ ਸਾਰੇ ਪੁੱਖਤਾ ਪ੍ਰਬੰਧ ਯਕੀਨੀ ਬਣਾਏ ਗਏ ਹਨ ਤਾਂ ਜੋ ਬਜ਼ੁਰਗ ਸ਼ਰਧਾਲੂਆਂ ਨੂੰ ਕਿਸੇ ਵੀ ਤਰ੍ਹਾਂ ਦੀ ਔਕੜ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਅੱਗੇ ਦੱਸਿਆ ਕਿ ਆਪਣੀ ਰਜਿਸਟਰੇਸ਼ਨ ਪ੍ਰਕਿਰਿਆ ਮੁਕੰਮਲ ਕਰਵਾਉਣ ਉਪਰੰਤ ਅੱਜ ਕਰੀਬ 45 ਸ਼ਰਧਾਲੂ ਅਮ੍ਰਿਤਸਰ ਲਈ ਰਵਾਨਾ ਹੋਏ ਜਿਨ੍ਹਾਂ ਵੱਲੋਂ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਦੁਰਗਿਆਣਾ ਮੰਦਿਰ ਤੇ ਹੋਰ ਧਾਰਮਿਕ ਸਥਾਨਾਂ ਦੇ ਦਰਸ਼ਨ ਕੀਤੇ ਜਾਣੇ ਹਨ।
ਵਿਧਾਇਕ ਮਦਨ ਲਾਲ ਬੱਗਾ ਨੇ ਦੱਸਿਆ ਕਿ ਧਾਰਮਿਕ ਸਥਾਨਾਂ ਦੀ ਯਾਤਰਾ ਦੌਰਾਨ ਰਿਹਾਇਸ਼ ਤੇ ਭੋਜਨ ਦਾ ਸਾਰਾ ਖਰਚ, ਸੂਬੇ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਕੀਤਾ ਜਾ ਰਿਹਾ ਹੈ।ਇਸ ਮੌਕੇ ਸੁਪਰਵਾਈਜਰ ਕੁਲਦੀਪ ਗਰਗ, ਸੰਜੇ ਢੀਂਗਰਾ, ਸੰਜੀਵ ਕੁਮਾਰ, ਮਨਦੀਪ ਸਿੰਘ, ਆਸ਼ਾ ਰਾਣੀ, ਸੁਨੀਤਾ ਰਾਣੀ, ਸੋਨੀਆ ਮਲਹੋਤਰਾ, ਕੈਲਾਸ਼, ਗਾਇਤਰੀ (ਬੀ ਐਲ ਓ), ਨਿਤੀਸ਼ (ਉੱਤਰੀ ਇੰਚਾਰਜ਼), ਸਰਬਜੀਤ, ਕੋਆਰਡੀਨੇਟਰ ਸੁਰਿੰਦਰ ਕੁਮਾਰ ਤੇ ਹੋਰ ਮੌਜੂਦ ਸਨ।

Leave a Reply

Your email address will not be published. Required fields are marked *

You may have missed

Copyright © All rights reserved. | Newsphere by AF themes.