August 17, 2026

Justice News

ਅਵਾਮ ਦੀ ਆਵਾਜ਼

ਕੰਪਿਊਟਰ ਅਧਿਆਪਕ ਯੂਨੀਅਨ ਪੰਜਾਬ  ਵਲੋਂ 14 ਫਰਵਰੀ ਨੂੰ ਵਿੱਤ ਮੰਤਰੀ  ਚੀਮਾ ਦੀ ਕੋਠੀ ਦਾ ਘਿਰਾਓ . ਗੁਰਵਿੰਦਰ ਸਿੰਘ

ਰਾਏਕੋਟ
:ਗੁਰਭਿੰਦਰ ਗੁਰੀ
ਕੰਪਿਊਟਰ ਅਧਿਆਪਕ ਯੂਨੀਅਨ ਪੰਜਾਬ ਦੇ ਬੈਨਰ ਹੇਠ ਕੰਪਿਊਟਰ ਅਧਿਆਪਕਾਂ ਵਲੋਂ 14 ਫਰਵਰੀ ਨੂੰ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਕੋਠੀ ਦਾ ਘਿਰਾਓ ਸੂਬਾ ਪ੍ਰਧਾਨ ਗੁਰਵਿੰਦਰ ਸਿੰਘ ਦੀ ਅਗਵਾਈ ਹੇਠ ਕੀਤਾ ਜਾਵੇਗਾ। ਇਹ ਜਾਣਕਾਰੀ ਸੀਨੀਅਰ ਮੀਤ ਪ੍ਰਧਾਨ ਸੰਦੀਪ ਵਾਲੀਆ ਅਤੇ ਸੂਬਾ ਜਰਨਲ ਸੱਕਤਰ ਹਰਪ੍ਰੀਤ ਸਿੰਘ ਨੇ ਇੱਕ ਸਾਂਝੇ ਪ੍ਰੈੱਸ ਬਿਆਨ ਰਾਂਹੀ ਦਿੱਤੀ। ਉਹਨਾਂ ਕਿਹਾ ਕਿ ਸਰਕਾਰ ਵੱਲੋ ਕੰਪਿਊਟਰ ਅਧਿਆਪਕਾਂ ਪ੍ਰਤੀ ਆਪਣਾਏ ਜਾ ਰਹੇ ਭੇਦ ਭਾਵ ਦੇ ਵਤੀਰੇ ਵਿਰੁੱਧ ਅਧਿਆਪਕਾਂ ਵਿੱਚ ਰੋਸ ਪਾਇਆ ਜਾ ਰਿਹਾ ਹੈ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਨੇ ਹੁਣ ਤੱਕ ਜੱਥੇਬੰਦੀ ਦੇ ਪੱਲੇ ਲਾਰਿਆ ਤੋਂ ਸਿਵਾਏ ਕੁਝ ਨਹੀਂ ਪਾਇਆ। ਭਾਵੇ ਸਿੱਖਿਆ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ਨੇ ਕੰਪਿਊਟਰ ਅਧਿਆਪਕਾਂ ਨੂੰ 2022 ਦੀ ਦੀਵਾਲੀ ਤੇ ਪੂਰਨ ਰੂਪ ਵਿੱਚ ਸਿਵਲ ਸੇਵਾਵਾਂ ਦੇ ਨਿਯਮ ਅਤੇ 6ਵਾਂ ਤਨਖਾਹ ਕਮਿਸ਼ਨ ਦੀਵਾਲੀ ਤੋਂ ਪਹਿਲਾ ਲਾਗੂ ਕਰਨ ਦਾ ਐਲਾਨ ਕੀਤਾ ਸੀ। ਪਰ ਉਹਨਾਂ ਦਾ ਇਹ ਵਾਅਦਾ ਹੁਣ ਤੱਕ ਵਫ਼ਾ ਨਹੀਂ ਹੋ ਸਕਿਆ। ਜਿਸ ਕਾਰਨ ਸੂਬੇ ਦੇ ਸਾਰੇ ਕੰਪਿਊਟਰ ਅਧਿਆਪਕਾਂ ਵਿੱਚ ਸਰਕਾਰ ਪ੍ਰਤੀ ਭਾਰੀ ਰੋਸ ਹੈ। ਜਿਸ ਦੇ ਕਰਕੇ ਜੱਥੇਬੰਦੀ ਵਲੋਂ 14 ਫਰਵਰੀ ਨੂੰ ਸੰਗਰੂਰ ਵਿਖੇ ਹਰਪਾਲ ਸਿੰਘ ਚੀਮਾ –ਵਿੱਤ ਮੰਤਰੀ ਪੰਜਾਬ ਦੀ ਕੋਠੀ ਘਿਰਾਓ ਕੀਤਾ ਜਾਵੇਗਾ ।ਜਿਸ ਦੀ ਪੂਰਨ ਰੂਪ ਵਿੱਚ ਜਿੰਮੇਵਾਰੀ ਪੰਜਾਬ ਸਰਕਾਰ ਦੀ ਹੋਵੇਗੀ । ਉਹਨਾਂ ਸਮੂਹ ਕੰਪਿਊਟਰ ਅਧਿਆਪਕਾਂ ਨੂੰ ਇਸ ਘਰਾਓ ਵਿੱਚ ਵੱਧ ਚੜ ਕੇ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ।

Leave a Reply

Your email address will not be published. Required fields are marked *

Copyright © All rights reserved. | Newsphere by AF themes.