August 17, 2026

Justice News

ਅਵਾਮ ਦੀ ਆਵਾਜ਼

ਸੀਨੀਅਰ ਨਾਗਰਿਕਾਂ ਦੀ ਭਲਾਈ ਲਈ “ਸਾਡੇ ਬਜ਼ੁਰਗ, ਸਾਡਾ ਮਾਣ “ ਮੁਹਿੰਮ ਤਹਿਤ ਵਿਸ਼ੇਸ਼ ਕੈਂਪ =ਵੱਡੀ ਗਿਣਤੀ ਵਿੱਚ ਸੀਨੀਅਰ ਨਾਗਰਿਕਾਂ ਨੇ ਲਿਆ ਕੈਂਪ ਦਾ ਲਾਹਾ

ਨਿਹਾਲ ਸਿੰਘ ਵਾਲਾ /ਮੋਗਾ

( ਮਨਪ੍ਰੀਤ ਸਿੰਘ /ਗੁਰਜੀਤ ਸੰਧੂ )

 ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ “ਸਾਡੇ ਬਜ਼ੁਰਗ , ਸਾਡਾ ਮਾਣ “ ਮੁਹਿੰਮ ਸੀਨੀਅਰ ਨਾਗਰਿਕਾਂ ਦੀ ਭਲਾਈ, ਮਾਣ ਅਤੇ ਸਿਹਤ ਨੂੰ ਯਕੀਨੀ ਬਣਾਉਣ ਲਈ ਸ਼ੁਰੂ ਕੀਤੀ ਗਈ ਹੈ। ਇਹ ਮੁਹਿੰਮ ਸੀਨੀਅਰ ਨਾਗਰਿਕਾਂ ਨੂੰ ਸਮਾਜਿਕ ਸੁਰੱਖਿਆ ਸੇਵਾਵਾਂ ਦੇ ਨਾਲ-ਨਾਲ ਮੁਫ਼ਤ ਸਿਹਤ ਜਾਂਚ, ਮੋਤੀਆਬਿੰਦ ਸਰਜਰੀ ਅਤੇ ਸਹਾਇਕ ਉਪਕਰਣ ਪ੍ਰਦਾਨ ਕਰਦੀ ਹੈ।

 ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਵਿਧਾਇਕ ਨਿਹਾਲ ਸਿੰਘ ਵਾਲਾ ਸ੍ਰ. ਮਨਜੀਤ ਸਿੰਘ ਬਿਲਾਸਪੁਰ ਨੇ ਅੱਜ ਇਸ ਮੁਹਿੰਮ ਤਹਿਤ ਆਯੋਜਿਤ ਕੀਤੇ ਗਏ ਜ਼ਿਲ੍ਹਾ ਪੱਧਰੀ ਵਿਸ਼ੇਸ਼ ਕੈਂਪ ਵਿੱਚ ਸ਼ਮੂਲੀਅਤ ਕਰਨ ਮੌਕੇ ਕੀਤਾ। ਇਹ ਕੈਂਪ ਸੰਤ ਬਾਬਾ ਜਮੀਤ ਸਿੰਘ ਚੈਰੀਟੇਬਲ ਟਰੱਸਟ ਲੋਪੋ ਵਿਖੇ ਲਗਾਇਆ ਗਿਆ। ਕੈਂਪ ਵਿੱਚ ਵੱਡੀ ਗਿਣਤੀ ਵਿੱਚ ਬਜੁਰਗਾਂ ਨੇ ਸ਼ਮੂਲੀਅਤ ਕਰਕੇ ਕੈਂਪ ਦਾ ਲਾਹਾ ਲਿਆ। ਅਲਿਮਕੋ ਵੱਲੋਂ ਸਹਾਇਕ ਸਮੱਗਰੀ ਦੀ ਵੰਡ ਵੀ ਕੈਂਪ ਵਿੱਚ ਕੀਤੀ ਗਈ। ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਹਰੇਕ ਵਰਗ ਦੇ ਲੋਕਾਂ ਦੀ ਭਲਾਈ ਲਈ ਵਚਨਬੱਧ ਹੈ ਅਤੇ ਬਜੁਰਗਾਂ ਦੀ ਭਲਾਈ ਦਾ ਵਿਸ਼ੇਸ਼ ਧਿਆਨ ਰੱਖ ਰਹੀ ਹੈ।

 ਵਿਧਾਇਕ ਨੇ ਦੱਸਿਆ ਕਿ ਇਸ ਕੈਂਪ ਵਿੱਚ ਅੱਖਾਂ ਦੇ ਮਾਹਿਰ, ਨੱਕ ਕੰਨ, ਗਲੇ ਦੇ ਮਾਹਿਰ, ਹੱਡੀਆਂ ਦੇ ਮਾਹਿਰ ਡਾਕਟਰਾਂ ਵੱਲੋਂ ਬਜ਼ੁਰਗਾਂ ਦਾ ਮੁਫਤ ਮੈਡੀਕਲ ਚੈੱਕਅਪ ਕੀਤਾ ਗਿਆ ਅਤੇ ਐਨਕਾਂ ਵੀ ਮੁਫਤ ਵੰਡੀਆਂ ਗਈਆਂ। ਇਸ ਤੋਂ ਇਲਾਵਾ ਬਜ਼ੁਰਗਾਂ ਨੂੰ ਮੁਫਤ ਕਾਨੂੰਨੀ ਸੇਵਾਵਾਂ, ਪੁਲਿਸ ਵਿਭਾਗ ਵੱਲੋਂ ਸੀਨੀਅਰ ਸਿਟੀਜ਼ਨਾਂ ਨੂੰ ਦਿੱਤੀਆਂ ਜਾਣ ਵਾਲੀਆਂ ਸਮਾਜਿਕ ਸੁਰੱਖਿਆ ਸੇਵਾਵਾਂ ਦੀ ਜਾਣਕਾਰੀ ਵੀ ਦਿੱਤੀ ਗਈ। ਕੈਂਪ ਵਿੱਚ ਸੀਨੀਅਰ ਸਿਟੀਜ਼ਨ ਕਾਰਡ, ਬੁਢਾਪਾ ਪੈਨਸ਼ਨ ਅਰਜ਼ੀਆਂ ਅਤੇ ਹੋਰ ਸਮਾਜਿਕ ਸੁਰੱਖਿਆ ਸੇਵਾਵਾਂ ਲਈ ਸਹੂਲਤਾਂ ਵੀ ਉਪਲਬਧਤ ਕਰਵਾਈਆਂ ਗਈਆਂ। ਉਨ੍ਹਾਂ ਦੱਸਿਆ ਕਿ ਸਰਕਾਰ ਦੀ ਇਸ ਮੁਹਿੰਮ ਦਾ ਉਦੇਸ਼ ਸੀਨੀਅਰ ਨਾਗਰਿਕਾਂ ਲਈ ਸਿਹਤ ਸੰਭਾਲ ਪਹੁੰਚ, ਸਮਾਜਿਕ ਸੁਰੱਖਿਆ ਅਤੇ ਮਾਣ-ਸਨਮਾਨ ਨੂੰ ਯਕੀਨੀ ਬਣਾਉਣਾ ਹੈ। ਇਸ ਮੌਕੇ ਨਟਰਾਜ ਰੰਗਮੰਚ ਕੰਪਨੀ ਵੱਲੋਂ ਨੁੱਕੜ ਨਾਟਕ ਵੀ ਦਿਖਾਇਆ ਗਿਆ। ਇਸ ਮੌਕੇ ਬੱਚਿਆਂ ਦੇ ਕੁਕਿੰਗ ਤੇ ਪੇਂਟਿੰਗ ਮੁਕਾਬਲਿਆਂ ਤੋਂ ਇਲਾਵਾ ਸੱਭਿਆਚਾਰਕ ਪ੍ਰੋਗਰਾਮ ਤੇ ਯੋਗਾ ਸੈਸ਼ਨ ਵੀ ਕਰਵਾਇਆ ਗਿਆ। ਬਜੁਰਗਾਂ ਅਤੇ ਬੱਚਿਆਂ ਦਾ ਵਾਰਤਾਲਾਪ ਪ੍ਰੋਗਰਾਮ ਕਰਵਾਇਆ ਗਿਆ।

 ਇਸ ਕੈਂਪ ਵਿੱਚ ਹੋਰਨਾਂ ਤੋਂ ਇਲਾਵਾ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਮੋਗਾ ਗੁਰਜੀਤ ਕੌਰ ਤੇ ਸਟਾਫ, ਸੀ ਡੀ ਪੀ ਓ ਅਤੇ ਡੀ ਪੀ ਓ ਦਾ ਸਟਾਫ,ਸਿਹਤ ਵਿਭਾਗ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਮੋਗਾ ਦੇ ਨੁਮਾਇੰਦੇ, ਸੰਤ ਜੁਗਰਾਜ ਸਿੰਘ ਲੰਗਰਾਂ ਵਾਲੇ, ਚੇਅਰਮੈਨ ਜਗਜੀਤ ਸਿੰਘ ਸਿੱਧੂ , ਪ੍ਰਿੰਸੀਪਲ ਮਨਜੀਤ ਕੌਰ ਸਿੱਧੂ, ਪ੍ਰਿੰਸੀਪਲ ਬਲਜਿੰਦਰ ਸਿੰਘ, ਸੁਖਦੀਪ ਸਿੰਘ ਸਿੱਧੂ, ਜੀਤ ਸਿੰਘ ,ਨਿਰਮਲ ਸਿੰਘ ਆਦਿ ਹਾਜਰ ਸਨ।

Leave a Reply

Your email address will not be published. Required fields are marked *

Copyright © All rights reserved. | Newsphere by AF themes.