August 17, 2026

Justice News

ਅਵਾਮ ਦੀ ਆਵਾਜ਼

ਲੁਧਿਆਣਾ ਵਿੱਚ ਸੁਰੱਖਿਅਤ ਇੰਟਰਨੈੱਟ ਦਿਵਸ ਮੌਕੇ ਐਨ.ਆਈ.ਸੀ ਵੱਲੋਂ ਜਾਗਰੂਕਤਾ ਵਰਕਸ਼ਾਪ ਆਯੋਜਿਤ

ਲੁਧਿਆਣਾ,
(ਜਸਟਿਸ ਨਿਊਜ਼)
ਰਾਸ਼ਟਰੀ ਸੂਚਨਾ ਵਿਗਿਆਨ ਕੇਂਦਰ (ਐਨ.ਆਈ.ਸੀ) ਵੱਲੋਂ ਲੁਧਿਆਣਾ ਵਿੱਚ ਇੰਟਰਨੈੱਟ ਅਤੇ ਆਰਟੀਫੀਸ਼ੀਅਲ ਇੰਟੈਲੀਜੈਂਸ ਦੀ ਸੁਰੱਖਿਅਤ ਅਤੇ ਜ਼ਿੰਮੇਵਾਰ ਵਰਤੋਂ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਸੁਰੱਖਿਅਤ ਇੰਟਰਨੈੱਟ ਦਿਵਸ ਦੇ ਮੌਕੇ ‘ਤੇ ਇੱਕ ਜਾਗਰੂਕਤਾ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ।
ਦਫਤਰ ਡਿਪਟੀ ਕਮਿਸ਼ਨਰ ਲੁਧਿਆਣਾ, ਦਫਤਰ ਜ਼ਿਲ੍ਹਾ ਸਿੱਖਿਆ ਵਿਭਾਗ ਲੁਧਿਆਣਾ, ਦਫਤਰ ਤਹਿਸੀਲਦਾਰ ਚੋਣਾਂ ਲੁਧਿਆਣਾ ਅਤੇ ਪਵਨ ਟੀਮ ਲੁਧਿਆਣਾ ਸਮੇਤ ਵੱਖ-ਵੱਖ ਦਫ਼ਤਰਾਂ ਤੋਂ ਲਗਭਗ 50 ਤੋਂ 60 ਭਾਗੀਦਾਰਾਂ ਨੇ ਇਸ ਵਰਕਸ਼ਾਪ ਵਿੱਚ ਸ਼ਿਰਕਤ ਕੀਤੀ।
ਐਨ.ਆਈ.ਸੀ ਲੁਧਿਆਣਾ ਦੇ ਜ਼ਿਲ੍ਹਾ ਸੂਚਨਾ ਵਿਗਿਆਨ ਅਧਿਕਾਰੀ ਨੀਰਜ ਗਰਗ ਨੇ ਇੰਟਰਨੈੱਟ ਦੀ ਸੁਰੱਖਿਅਤ ਵਰਤੋਂ ਅਤੇ ਆਨਲਾਈਨ ਖਤਰਿਆਂ ਤੋਂ ਕਿਵੇਂ ਬਚਣਾ ਹੈ, ਇਸ ਬਾਰੇ ਇੱਕ ਪੇਸ਼ਕਾਰੀ ਦਿੱਤੀ। ਇਸ ਤੋਂ ਇਲਾਵਾ ਸਾਈਬਰ ਸੁਰੱਖਿਆ, ਸੁਰੱਖਿਅਤ ਇੰਟਰਨੈੱਟ ਅਭਿਆਸਾਂ ਅਤੇ ਆਰਟੀਫੀਸ਼ੀਅਲ ਇੰਟੈਲੀਜੈਂਸ ਦੀ ਜ਼ਿੰਮੇਵਾਰ ਵਰਤੋਂ ਬਾਰੇ ਵੀ ਦੱਸਿਆ ਗਿਆ।
ਜ਼ਿਲ੍ਹਾ ਸਿੱਖਿਆ ਅਧਿਕਾਰੀ (ਸੈਕੰਡਰੀ) ਡਿੰਪਲ ਮਦਾਨ ਨੇ ਐਨ.ਆਈ.ਸੀ ਲੁਧਿਆਣਾ ਦੁਆਰਾ ਆਯੋਜਿਤ ਇੱਕ ਵੀਡੀਓ ਕਾਨਫਰੰਸ ਰਾਹੀਂ ਸਾਰੇ ਸਰਕਾਰੀ ਸਕੂਲਾਂ ਦੀ ਭਾਗੀਦਾਰੀ ਨੂੰ ਯਕੀਨੀ ਬਣਾਇਆ।
ਲੈਕਚਰਾਂ ਅਤੇ ਵੀ.ਸੀ ਸੈਸ਼ਨਾਂ ਦੌਰਾਨ ਸਰਕਾਰੀ ਅਧਿਕਾਰੀਆਂ ਅਤੇ ਵਿਦਿਆਰਥੀਆਂ ਨੂੰ ਇੰਟਰਨੈੱਟ ਦੀ ਸੁਰੱਖਿਅਤ ਵਰਤੋਂ, ਸਾਈਬਰ ਸੁਰੱਖਿਆ ਖਤਰਿਆਂ ਅਤੇ ਆਰਟੀਫੀਸ਼ੀਅਲ ਇੰਟੈਲੀਜੈਂਸ ਦੀ ਨੈਤਿਕ ਵਰਤੋਂ ਬਾਰੇ ਜਾਗਰੂਕ ਕੀਤਾ ਗਿਆ।

Leave a Reply

Your email address will not be published. Required fields are marked *

Copyright © All rights reserved. | Newsphere by AF themes.