August 17, 2026

Justice News

ਅਵਾਮ ਦੀ ਆਵਾਜ਼

ਵਾਰਡ ਨੰਬਰ 85 ’ਚ ਬਾਕਸ ਕ੍ਰਿਕੇਟ ਮੈਦਾਨ ਦੇ ਨਿਰਮਾਣ ਕਾਰਜ਼ਾਂ ਦਾ  ਵਿਧਾਇਕ ਅਸ਼ੋਕ ਪਰਾਸ਼ਰ ਪੱਪੀ ਵੱਲੋਂ ਉਦਘਾਟਨ ।

ਲੁਧਿਆਣਾ
( ਜਸਟਿਸ ਨਿਊਜ਼)
ਵਿਧਾਨ ਸਭਾ ਹਲਕਾ ਲੁਧਿਆਣਾ ਸੈਂਟਰਲ ਤੋਂ ਵਿਧਾਇਕ ਅਸ਼ੋਕ ਪਰਾਸ਼ਰ ਪੱਪੀ ਵੱਲੋਂ ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ ਦੇ ਨਾਲ, ਵਾਰਡ ਨੰਬਰ 85 ਅਧੀਨ ਪੁਰਾਣੇ ਕਿਲ੍ਹੇ ਵਿਖੇ ਬਾਕਸ ਕ੍ਰਿਕੇਟ ਮੈਦਾਨ ਦੇ ਨਿਰਮਾਣ ਕਾਰਜ਼ਾਂ ਦਾ ਉਦਘਾਟਨ ਕੀਤਾ ਗਿਆ।
ਇਸ ਸ਼ੁਭ ਕਾਰਜ਼ ਮੌਕੇ ਵਿਧਾਇਕ ਪਰਾਸ਼ਰ ਦੇ ਨਾਲ ਪਾਰਟੀ ਅਹੁਦੇਦਾਰਾਂ ਅਤੇ ਸਥਾਨਕ ਨਿਵਾਸੀਆਂ ਦੀ ਹਾਜ਼ਰੀ ਨੇ ਇਸ ਸਮਾਗਮ ਨੂੰ ਚਾਰ ਚੰਨ ਲਾਏ।
ਵਿਧਾਇਕ ਅਸ਼ੋਕ ਪਰਾਸ਼ਰ ਪੱਪੀ ਤੇ ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ ਨੇ ਸਾਂਝੇ ਤੌਰ ’ਤੇ ਕਿਹਾ ਕਿ ਇਲਾਕੇ ਦੇ ਕ੍ਰਿਕਟ ਪ੍ਰੇਮੀਆਂ ਦੀ ਚਿਰੌਕਣ ਮੰਗ ਨੂੰ ਬੂਰ ਪਿਆ ਹੈ ਅਤੇ ਕਰੀਬ 73.70 ਲੱਖ ਰੁਪਏ ਦੀ ਲਾਗਤ ਵਾਲੇ ਬਾਕਸ ਕ੍ਰਿਕਟ ਮੈਦਾਨ ਨੂੰ ਜਲਦ ਤਿਆਰ ਕਰਵਾ ਕੇ ਲੋਕ ਅਰਪਿਤ ਕੀਤਾ ਜਾਵੇਗਾ ਜਿੱਥੇ ਨੌਜਵਾਨ, ਬੱਚੇ ਤੇ ਬਜ਼ੁਰਗ ਦਿਨ ਅਤੇ ਰਾਤ ਵੇਲੇ ਦੁਧੀਆ ਰੋਸ਼ਨੀ ਵਿੱਚ ਕ੍ਰਿਕਟ ਦਾ ਆਨੰਦ ਮਾਣ ਸਕਣਗੇ।
ਉਨ੍ਹਾਂ ਅੱਗੇ ਕਿਹਾ ਸੂਬਾ ਸਰਕਾਰ ਨੌਜਵਾਨਾਂ ਦੀ ਬੇਅੰਤ ਊਰਜਾ ਨੂੰ ਸਕਾਰਾਤਮਕ ਰੂਪ ਵਿੱਚ ਵਰਤੋਂ ਕਰਦਿਆਂ ਸੂਬੇ ਭਰ ਵਿੱਚ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਹਰ ਸੰਭਵ ਯਤਨ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਰਾਜ ਸਰਕਾਰ ਦੀ ਖੇਡ ਨੀਤੀ ਦੇਸ਼ ਵਿੱਚ ਸਭ ਤੋਂ ਵਧੀਆ ਹੈ ਜਿਸਦੇ ਤਹਿਤ ਰੁਜ਼ਗਾਰ ਮੁਹੱਈਆ ਕਰਵਾਉਣ ਦੇ ਨਾਲ-ਨਾਲ ਵੱਖ-ਵੱਖ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਟੂਰਨਾਮੈਂਟਾਂ ਦੀ ਇਨਾਮੀ ਰਾਸ਼ੀ ਵਧਾਉਣ ‘ਤੇ ਵੀ ਜ਼ੋਰ ਦਿੱਤਾ ਜਾਂਦਾ ਹੈ, ਪੰਜਾਬ ਵਿੱਚ ਇੱਕ ਮਜ਼ਬੂਤ ਅਤੇ ਉੱਚ ਪੱਧਰੀ ਖੇਡ ਬੁਨਿਆਦੀ ਢਾਂਚੇ ਨੂੰ ਯਕੀਨੀ ਬਣਾਉਣਾ ਅਤੇ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਪੱਧਰ ਦੇ ਟੂਰਨਾਂਮੈਂਟਾਂ ਲਈ ਚੈਂਪੀਅਨ ਤਿਆਰ ਕੀਤੇ ਜਾਂਦੇ ਹਨ।
ਉਨ੍ਹਾਂ ਕਿਹਾ ਕਿ ਸੂਬੇ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਨੂੰ ਖੇਡਾਂ ਦੇ ਖੇਤਰ ਵਿੱਚ ਮੋਹਰੀ ਸੂਬਾ ਬਣਾਉਣ ਲਈ ਵਚਨਬੱਧ ਹੈ ਜਿਸਦੇ ਤਹਿਤ ਪਿੰਡਾਂ ਸ਼ਹਿਰਾਂ ਵਿੱਚ ਤਿੰਨ ਹਜ਼ਾਰ ਤੋਂ ਵੱਧ ਖੇਡ ਮੈਦਾਨਾਂ ਦੀ ਉਸਾਰੀ ਕਰਵਾਈ ਜਾ ਰਹੀ ਹੈ।

Leave a Reply

Your email address will not be published. Required fields are marked *

Copyright © All rights reserved. | Newsphere by AF themes.