August 17, 2026

Justice News

ਅਵਾਮ ਦੀ ਆਵਾਜ਼

ਅੰਮ੍ਰਿਤਸਰ ਦਿਹਾਤੀ ਪੁਲਿਸ ਵੱਲੋਂ 1 ਕਿੱਲੋ 66 ਗ੍ਰਾਮ ਹੈਰੋਇਨ ਸਮੇਤ ਇੱਕ ਨਸ਼ਾ ਤਸ਼ਕਰ ਗ੍ਰਿਫ਼ਤਾਰ 

ਰਣਜੀਤ ਸਿੰਘ ਮਸੌਣ
ਜੋਗਾ ਸਿੰਘ ਰਾਜਪੂਤ
ਅੰਮ੍ਰਿਤਸਰ
ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਅਤੇ ਮਾਣਯੋਗ ਡੀ.ਜੀ.ਪੀ. ਪੰਜਾਬ ਗੋਰਵ ਯਾਦਵ ਵੱਲੋਂ ਨਸ਼ਾ ਮਾਫ਼ੀਆ ਖਿਲਾਫ਼ ਦਿੱਤੀਆਂ ਸਖ਼ਤ ਹਦਾਇਤਾਂ ਦੇ ਮੱਦੇਨਜ਼ਰ ਸੁਹੇਲ ਮੀਰ ਸੀਨੀਅਰ ਕਪਤਾਨ ਪੁਲਿਸ ਅੰਮ੍ਰਿਤਸਰ ਦਿਹਾਤੀ ਦੇ ਦਿਸ਼ਾ-ਨਿਰਦੇਸ਼ਾਂ ਹੇਠ ਅਦਿੱਤਿਆ ਵਾਰੀਅਰ, ਐਸ.ਪੀ. (ਡੀ) ਅਤੇ ਗੁਰਵਿੰਦਰ ਸਿੰਘ ਡੀ.ਐਸ.ਪੀ. ਅਜਨਾਲਾ ਦੀ ਅਗਵਾਈ ਵਿੱਚ ਸੀ.ਆਈ.ਏ. ਅੰਮ੍ਰਿਤਸਰ ਦਿਹਾਤੀ ਦੀ ਟੀਮ ਵੱਲੋਂ ਵੱਡੀ ਕਾਮਯਾਬੀ ਹਾਸਲ ਕਰਦੇ ਹੋਏ 1 ਕਿੱਲੋ 66 ਗ੍ਰਾਮ ਹੈਰੋਇਨ ਸਮੇਤ ਇੱਕ ਨਸ਼ਾ ਤਸ਼ਕਰ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।
ਸੀ.ਆਈ.ਏ. ਸਟਾਫ਼ ਅੰਮ੍ਰਿਤਸਰ ਦਿਹਾਤੀ ਦੀ ਟੀਮ ਨੇ ਗੁਪਤ ਸੂਚਨਾ ਦੇ ਆਧਾਰ ’ਤੇ ਪਿੰਡ ਚੱਕ ਔਲ ਨੇੜੇ ਕਾਰਵਾਈ ਕਰਦੇ ਹੋਏ ਅਮਰੀਕ ਸਿੰਘ ਉਰਫ਼ ਮੀਕਾ ਨੂੰ ਕਾਬੂ ਕੀਤਾ ਅਤੇ ਉਸ ਪਾਸੋਂ 1 ਕਿੱਲੋ 66 ਗ੍ਰਾਮ ਹੈਰੋਇਨ ਬਰਾਮਦ ਕੀਤੀ।ਇਸ ਸਬੰਧੀ ਉਕਤ ਦੋਸ਼ੀ ਖਿਲਾਫ਼ ਥਾਣਾ ਅਜਨਾਲਾ ਵਿਖੇ ਮੁਕੱਦਮਾ ਨੰਬਰ 32 ਮਿਤੀ 10.02.2026 ਅਧੀਨ ਧਾਰਾ 21(ਸੀ)-61-85 ਐਨ.ਡੀ.ਪੀ.ਐਸ. ਐਕਟ ਤਹਿਤ ਦਰਜ ਕਰਕੇ ਤਫਤੀਸ਼ ਜਾਰੀ ਹੈ।ਦੋਸ਼ੀ ਦੇ ਫਾਰਵਰਡ ਅਤੇ ਬੈਕਵਰਡ ਲਿੰਕਾਂ ਦੀ ਬਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ। ਹੋਰ ਜਿਸ ਕਿਸੇ ਵਿਅਕਤੀ ਦੀ ਵੀ ਸ਼ਮੂਲੀਅਤ ਸਾਹਮਣੇ ਆਵੇਗੀ, ਉਸ ਖਿਲਾਫ਼ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ। ਇਸ ਤੋਂ ਇਲਾਵਾ ਦੋਸ਼ੀ ਦੀ ਨਾਜ਼ਾਇਜ਼ ਕਮਾਈ ਨਾਲ ਬਣਾਈ ਗਈ ਸੰਪਤੀ ਦੀ ਵੀ ਜਾਂਚ ਕੀਤੀ ਜਾ ਰਹੀ ਹੈ।

Leave a Reply

Your email address will not be published. Required fields are marked *

Copyright © All rights reserved. | Newsphere by AF themes.